ਚੰਡੀਗੜ੍ਹ ,14 ਜੂਨ (ਵਿਸ਼ਵ ਵਾਰਤਾ) ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਆਪਣੇ ਇਸ ਬਿਆਨ ਦੇ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ, ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਕੋਈ ਫੈਸਲਾ ਲੈਂਦੀ ਹੈ ਤਾਂ ਉਹ ਇਸ ਫੈਸਲੇ ਦਾ ਵਿਰੋਧ ਨਹੀਂ ਕਰਨਗੇ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਦੇ ਸਟੈਂਡ ਦੀ ਗੱਲ ਕਰੀਏ ਤਾਂ ਹੁਣ ਤੱਕ ਰਵਨੀਤ ਸਿੰਘ ਬਿੱਟੂ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਹੋਏ ਨਜ਼ਰ ਆਏ ਨੇ, ਪਰ ਕੇਂਦਰ ਸਰਕਾਰ ਦੇ ਵਿੱਚ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੀ ਇਸ ਬਾਰੇ ਸੋਚ ਦੇ ਵਿੱਚ ਬਦਲਾਅ ਆਇਆ ਹੈ। ਪਹਿਲਾਂ ਹਵਾਰਾ ਕਮੇਟੀ ਨੇ ਇਹ ਖਦਸ਼ਾ ਪ੍ਰਗਟ ਕੀਤਾ ਸੀ ਕਿ, ਰਵਨੀਤ ਸਿੰਘ ਬਿੱਟੂ ਦੇ ਕੇਂਦਰ ਦੇ ਵਿੱਚ ਮੰਤਰੀ ਬਣਨ ਦੇ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਹੋਰ ਲਟਕ ਸਕਦਾ ਹੈ ,ਤੇ ਇਸ ਨੂੰ ਜਿਆਦਾ ਸਮਾਂ ਲੱਗ ਸਕਦਾ ਹੈ। ਪਰ ਇਸ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਇਸ ਮਾਮਲੇ ਦੇ ਵਿੱਚ ਆਪਣੀ ਸਥਿਤੀ ਨੂੰ ਸਪਸ਼ਟ ਕਰਦਿਆਂ ਕਹਿ ਦਿੱਤਾ ਹੈ, ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦੇ ਵਿੱਚ ਇਸ ਦਾ ਵਿਰੋਧ ਬਿਲਕੁਲ ਵੀ ਨਹੀਂ ਕਰਨਗੇ। ਇਸ ਮਾਮਲੇ ਦੇ ਵਿੱਚ ਹਵਾਰਾ ਕਮੇਟੀ ਵੱਲੋਂ ਇਹ ਖਦਸ਼ਾ ਪ੍ਰਗਟ ਕੀਤਾ ਗਿਆ ਸੀ ਕਿ ਰਵਨੀਤ ਸਿੰਘ ਬਿੱਟੂ ਕਾਂਗਰਸ ਵੱਲੋਂ ਐਮਪੀ ਰਹਿੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਸਨ। ਹੁਣ ਬੀਜੇਪੀ ਵੱਲੋਂ ਕੇਂਦਰ ਦੇ ਮੰਤਰੀ ਬਣਨ ਤੋਂ ਬਾਅਦ ਅਜਿਹਾ ਵਿਰੋਧ ਕਰਨ ਦੀ ਉਨਾਂ ਦੀ ਤਾਕਤ ਦੇ ਵਿੱਚ ਵਾਧਾ ਹੋਇਆ ਹੈ। ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਹੋਰ ਲਟਕ ਸਕਦਾ ਹੈ। ਇਸ ਖਦਸ਼ੇ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਜੇਕਰ ਸਰਕਾਰ ਇਸ ਮਾਮਲੇ ਦੇ ਵਿੱਚ ਕੋਈ ਫੈਸਲਾ ਲੈਂਦੀ ਹੈ, ਤਾਂ ਉਹ ਇਸ ਦੇ ਵਿੱਚ ਅੜਿਕਾ ਨਹੀਂ ਪਾਉਣਗੇ। ਬੰਦੀ ਸਿੰਘਾਂ ਦੇ ਮਾਮਲੇ ਦੇ ਵਿੱਚ ਰਵਨੀਤ ਸਿੰਘ ਬਿੱਟੂ ਦੇ ਸਟੈਂਡ ਦੇ ਵਿੱਚ ਅਨ ਅਚਾਨਕ ਆਏ ਬਦਲਾਅ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
PM Modi Bihar visit: ਬਿਰਸਾ ਮੁੰਡਾ ਜਯੰਤੀ ਮੌਕੇ ਬਿਹਾਰ ਪਹੁੰਚੇ ਪੀਐਮ ਮੋਦੀ
PM Modi Bihar visit: ਬਿਰਸਾ ਮੁੰਡਾ ਜਯੰਤੀ ਮੌਕੇ ਬਿਹਾਰ ਪਹੁੰਚੇ ਪੀਐਮ ਮੋਦੀ - 8500 ਕਰੋੜ ਰੁਪਏ ਤੋਂ ਵੱਧ ਦੀਆਂ ਯੋਜਨਾਵਾਂ...