ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਮੋਹਾਲੀ ਵਿੱਚ ਰੋਸ ਮਾਰਚ
ਚੰਡੀਗੜ੍ਹ 26 ਜਨਵਰੀ(ਵਿਸ਼ਵ ਵਾਰਤਾ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਕਈ ਦਿਨਾਂ ਤੋਂ ਮੁਹਾਲੀ ਵਿਖੇ ਚੰਡੀਗੜ੍ਹ ਬਾਰਡਰ ਤੇ ਕੌਮੀ ਇਨਸਾਫ ਮੋਰਚੇ ਵੱਲੋਂ ਧਰਨਾ ਲਗਾਇਆ ਹੋਇਆ ਹੈ। ਇਸ ਵਿਚਾਲੇ ਅੱਜ ਮੋਰਚੇ ਵੱਲੋਂ ਮੋਹਾਲੀ ਵਿੱਚ ਤਕਰੀਬਨ 18 ਕਿਲੋਮੀਟਰ ਲੰਮਾ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ ਨਾਲ ਮੋਰਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦਾ ਇਨਸਾਫ਼ ਲੈਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਸਿੱਖ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਮੋਰਚੇ ਦੀ ਹਮਾਇਤ ਕਿਸਾਨ ਜੱਥੇਬੰਦੀਆਂ ਵੱਲੋਂ ਵੀ ਕੀਤੀ ਗਈ ਹੈ।