ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਟਾਵਰ ‘ਤੇ ਚੜ੍ਹਿਆ ਨੌਜਵਾਨ
ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ)-ਸਜ਼ਾ ਪੂਰੀ ਕਰ ਚੁੱਕੇ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੋਗਾ ਦੇ ਪਿੰਡ ਬਾਘਾਪੁਰਾਣਾ ਦੇ ਨਜ਼ਦੀਕੀ ਰੋਡੇ ਵਿੱਚ ਇਕ ਨੌਜਵਾਨ ਬਲਵਿੰਦਰ ਸਿੰਘ ਟਾਵਰ ਉਤੇ ਚੜ੍ਹ ਗਿਆ। ਉਸ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਚਿੱਠੀ ਵੀ ਲਿਖੀ ਗਈ।























