ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ ਅੱਜ 36ਵਾਂ ਦਿਨ
ਲਗਾਤਾਰ 6ਵੇਂ ਦਿਨ ਮੋਰਚੇ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ
ਚੰਡੀਗੜ੍ਹ 11 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਪੱਕੇ ਧਰਨੇ ਦਾ ਅੱਜ 36ਵਾਂ ਦਿਨ ਹੈ। ਅੱਜ ਲਗਾਤਾਰ 6ਵੇਂ ਦਿਨ ਮੋਰਚੇ ਦੇ 31 ਮੈਂਬਰੀ ਜਥੇ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਜਾ ਰਿਹਾ ਹੈ। ਵਾਈਪੀਐਸ ਚੋਂਕ ਤੋਂ ਜਥਾ ਰਵਾਨਾ ਹੋ ਗਿਆ ਹੈ। ਇਸ ਦੇ ਨਾਲ ਹੀ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਿਕਰਯੋਗ ਹੈ ਕਿ 8 ਤਰੀਕ ਨੂੰ ਜਥੇ ਦੇ ਮੈਂਬਰਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ।