ਬੰਦੀ ਸਿੱਖਾਂ ਦੀ ਰਿਹਾਈ ਲਈ ਪੰਜਾਬ ਭਰ ਵਿੱਚ ਐਸਜੀਪੀਸੀ ਵੱਲੋਂ ਰੋਸ ਪ੍ਰਦਰਸ਼ਨ
ਚੰਡੀਗੜ੍ਹ,12 ਸਤੰਬਰ(ਵਿਸ਼ਵ ਵਾਰਤਾ)- ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ, ਮੈਂਬਰ ਅਤੇ ਸਮਰਥਕ ਡੀਸੀ ਦਫ਼ਤਰਾਂ ਅੱਗੇ ਇਕੱਠੇ ਹੋਏ ਹਨ ਅਤੇ ਹੁਣ ਉਹ 12 ਵਜੇ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਐਸਜੀਪੀਸੀ ਨੇ ਅੰਮ੍ਰਿਤਸਰ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਕਾਲੇ ਕੱਪੜੇ ਅਤੇ ਗਲਾਂ ਵਿੱਚ ਜੰਜੀਰਾਂ ਪਾ ਕੇ ਰੋਸ ਦਾ ਵਿਖਾਵਾ ਕੀਤਾ। ਐਡਵੋਕੇਟ ਧਾਮੀ ਅਨੁਸਾਰ ਇਸ ਤੋਂ ਪਹਿਲਾਂ ਵੀ 4 ਵਾਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਚਿੱਠੀਆਂ ਲਿਖੀਆਂ ਜਾ ਚੁੱਕੀਆਂ ਹਨ ਪਰ ਇੱਕ ਵਾਰ ਵੀ ਭੇਜੇ ਗਏ ਪੱਤਰਾਂ ਦਾ ਜਵਾਬ ਨਹੀਂ ਮਿਲਿਆ। ਜਿਸ ਤੋਂ ਬਾਅਦ ਸਖਤ ਕਦਮ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ।























