ਬੰਦ ਪਏ ਸੇਵਾ ਕੇਂਦਰਾਂ ‘ਚ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾਣਗੇ ‘ਆਮ ਆਦਮੀ ਕਲੀਨਿਕ’
ਚੰਡੀਗੜ੍ਹ,21 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਵੇਲੇ ਬਣਾਏ ਗਏ ਸੇਵਾ ਕੇਂਦਰਾਂ ਦਾ ਕਾਇਆਕਲਪ ਕਰਕੇ ਹੁਣ ਇਹਨਾਂ ਵਿੱਚ ਹੀ ਦਿੱਲੀ ਸਰਕਾਰ ਦੀ ਤਰਜ ਤੇ ਮੁਹੱਲਾ ਕਲੀਨਿਕ ਚਲਾਏ ਜਾਣਗੇ। ਜਿਹਨਾਂ ਨੂੰ ‘ਆਮ ਆਦਮੀ ਕਲੀਨਿਕ’ ਦਾ ਨਾਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ‘ਆਪ’ ਸਰਕਾਰ ਨੇ ਮੁਹੱਲਾ ਕਲੀਨਿਕ ਸਥਾਪਤ ਕਰਨ ਲਈ ਬੰਦ ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ। ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ 15 ਅਗਸਤ ਨੂੰ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਪਹਿਲੇ ਪੜਾਅ ਵਿੱਚ ਪੰਜਾਬ ਦੇ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ।