ਬੰਬੀਹਾ ਗੈਂਗ ਵੱਲੋਂ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਪੁਲਿਸ ਨੇ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਕੀਤੀ ਕਰੜੀ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦੇ ਗਏ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਿੱਚ ਪੁਲਿਸ ਨੇ ਭਾਰੀ ਵਾਧਾ ਕੀਤਾ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਕੇਂਦਰੀ ਏਜੰਸੀਆਂ ਨੇ ਪੰਜਾਬ ਦੇ ਡੀਜੀਪੀ ਨੂੰ ਗੈਂਗਵਾਰ ਦਾ ਖਦਸ਼ਾ ਪ੍ਰਗਟਾਇਆ ਸੀ ਅਤੇ ਲਾਰੈਂਸ ਤੇ ਜੱਗੂ ਨੂੰ ਮਾਰਨ ਦੀ ਸਾਜਿਸ਼ ਦਾ ਵੀ ਖੁਲਾਸਾ ਕੀਤਾ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਬੰਬੀਹਾ ਗੈਂਗ ਵੱਲੋਂ ਵੀ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਜਿਕਰਯੋਗ ਹੈ ਕਿ ਲਾਰੈਂਸ ਅਤੇ ਜੱਗੂ ਕੋਲੋਂ ਖਰੜ ਦੇ ਸੀਆਈਏ ਦਫਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿੱਥੇ ਪੁਲਿਸ ਨੇ ਸਕਿਓਰਿਟੀ ਟਾਈਟ ਕਰ ਦਿੱਤੀ ਹੈ।