ਬੱਗਾ ਗ੍ਰਿਫਤਾਰੀ ਮਾਮਲੇ ਵਿੱਚ ਅੱਜ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ
ਚੰਡੀਗੜ੍ਹ,7 ਮਈ(ਵਿਸ਼ਵ ਵਾਰਤਾ)-ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਮਾਮਲੇ ਦੀ ਅੱਜ ਇੱਕ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਪਰ ਇੱਕ ਵੱਡੇ ਘਟਨਾਕ੍ਰਮ ਤੋਂ ਬਾਅਦ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਦੀ ਟੀਮ ਨੂੰ ਰੋਕ ਕੇ ਬੱਗਾ ਨੂੰ ਵਾਪਸ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਾਈਕੋਰਟ ਦਾ ਰੁਖ ਕੀਤੀ ਸੀ ਪਰ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਬੱਗਾ ਨੂੰ ਹਰਿਆਣਾ ਵਿੱਚ ਰੱਖਣ ਦੀ ਮੰਗ ਠੁਕਰਾ ਦਿੱਤੀ ਸੀ। ਇਸ ਦੇ ਨਾਲ ਹੀ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਵੀ ਹਲਫ਼ਨਾਮਾ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਮਾਮਲੇ ਦੀ ਅਹਿਮ ਸੁਣਵਾਈ ਅੱਜ ਫਿਰ ਤੋਂ ਹਾਈਕੋਰਟ ਵਿੱਚ ਹੋਵੇਗੀ।