ਬੱਗਾ ਮਾਮਲੇ ‘ਚ ਹਾਈਕੋਰਟ ਪਹੁੰਚੀ ਪੰਜਾਬ ਸਰਕਾਰ
ਮਾਮਲੇ ਦੀ ਸੁਣਵਾਈ ਜਾਰੀ
ਚੰਡੀਗੜ੍ਹ,6 ਮਈ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਦਿੱਲੀ ਲਿਆਂਦੇ ਜਾ ਰਹੇ ਤਜਿੰਦਰਪਾਲ ਸਿੰਘ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਲਲਿਤ ਬੱਤਰਾ ਦੀ ਅਦਾਲਤ ‘ਚ ਸ਼ੁਰੂ ਹੋ ਗਈ ਹੈ । ਇਸ ਦੇ ਨਾਲ ਹੀ ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਵਿੱਚ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਅੱਧੇ ਘੰਟੇ ਦੇ ਅੰਦਰ ਜਵਾਬ ਮੰਗ ਲਿਆ ਹੈ।