• Latest
  • Trending
ਬੱਚੀਆਂ ਨੂੰ ਆਪਣੇ ਫੈਸਲੇ ਖ਼ੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ-ਡਾ. ਪ੍ਰੀਤੀ ਯਾਦਵ

ਬੱਚੀਆਂ ਨੂੰ ਆਪਣੇ ਫੈਸਲੇ ਖ਼ੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ-ਡਾ. ਪ੍ਰੀਤੀ ਯਾਦਵ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

15 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

21 minutes ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

45 minutes ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

58 minutes ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

2 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

2 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

4 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

4 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੱਚੀਆਂ ਨੂੰ ਆਪਣੇ ਫੈਸਲੇ ਖ਼ੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ-ਡਾ. ਪ੍ਰੀਤੀ ਯਾਦਵ

October 14, 2020
in ਪੰਜਾਬ
ਬੱਚੀਆਂ ਨੂੰ ਆਪਣੇ ਫੈਸਲੇ ਖ਼ੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ-ਡਾ. ਪ੍ਰੀਤੀ ਯਾਦਵ

ਬੱਚੀਆਂ ਨੂੰ ਆਪਣੇ ਫੈਸਲੇ ਖ਼ੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ-ਡਾ. ਪ੍ਰੀਤੀ ਯਾਦਵ

-ਔਰਤਾਂ ਕਦੇ ਵੀ ਕਮਜ਼ੋਰ ਨਹੀਂ ਰਹੀਆਂ, ਧੀਆਂ ਸਾਡਾ ਮਾਣ-ਪੂਜਾ ਸਿਆਲ ਗਰੇਵਾਲ
-ਕੌਮਾਂਤਰੀ ਬਾਲੜੀ ਦਿਵਸ ਸਬੰਧੀ ਖੇਡ ਸਮਾਰੋਹ, ਧੀਆਂ ਦੇ ਮਾਪਿਆਂ ਦਾ ਵਿਸ਼ੇਸ਼ ਸਨਮਾਨ

ਭੁੱਨਰਹੇੜੀ, 14 ਅਕਤੂਬਰ (ਵਿਸ਼ਵ ਵਾਰਤਾ)-ਕੌਮਾਂਤਰੀ ਬਾਲੜੀ ਦਿਵਸ ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਇੱਥੇ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਮੌਕੇ ਜਿੱਥੇ ਆਪਣੀ ਇਕੱਲੀ ਔਲਾਦ ਧੀਆਂ ਦਾ ਪਾਲਣ ਪੋਸ਼ਣ ਕਰਨ ਵਾਲੇ ਮਾਪਿਆਂ ਦਾ ਸਨਮਾਨ ਕੀਤਾ ਗਿਆ, ਉਥੇ ਹੀ ਲੜਕੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਪ੍ਰੀਤੀ ਯਾਦਵ ਅਤੇ ਏ.ਡੀ.ਸੀ. (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸ਼ਿਰਕਤ ਕੀਤੀ।
ਸਮਾਰੋਹ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਨੂੰ ਆਪਣੀਆਂ ਬੱਚੀਆਂ ਨੂੰ ਆਪਣੇ ਫੈਸਲੇ ਖ਼ੁਦ ਲੈਣ ਦੀ ਆਜ਼ਾਦੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇੱਕ ਧੀ ਦੀ ਮਾਂ ਹਨ ਪਰੰਤੂ ਬੱਚੇ ਨੂੰ ਪਾਲਣ ਪੋਸ਼ਣ ਲਈ ਮਾਂ ਦੇ ਨਾਲ-ਨਾਲ ਪਿਤਾ ਦਾ ਵੀ ਯੋਗਦਾਨ ਬਰਾਬਰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਂ ਅਤੇ ਪਿਤਾ ਇੱਕ ਸਾਇਕਲ ਦੇ ਦੋ ਪਹੀਏ ਹਨ ਅਤੇ ਦੋਵਾਂ ਦਰਮਿਆਨ ਮੁਕਾਬਲਾ ਨਹੀਂ ਕੀਤਾ ਜਾ ਸਕਦਾ ਪਰ ਦੋਵਾਂ ਦੇ ਸਹਿਯੋਗ ਨਾਲ ਹੀ ਵਿਕਾਸ ਸੰਭਵ ਹੈ। ਡਾ. ਯਾਦਵ ਨੇ ਕਿਹਾ ਕਿ ਸਾਨੂੰ ਆਪਣੇ ਲੜਕਿਆਂ ਨੂੰ ਵੀ ਇਹ ਸਿਖਾਉਣਾ ਚਾਹੀਦਾ ਹੈ ਕਿ ਉਹ ਲੜਕੀਆਂ ਦੇ ਫੈਸਲਿਆਂ ਦਾ ਸਨਮਾਨ ਕਰਨ। ਉਨ੍ਹਾਂ ਲੜਕੀਆਂ ਨੂੰ ਵੀ ਸੁਨੇਹਾ ਦਿੱਤਾ ਕਿ ਉਹ ਜੋ ਵੀ ਬਨਣ ਪਰੰਤੂ ਸਭ ਤੋਂ ਅੱਗੇ ਆਉਣ।
ਏ.ਡੀ.ਸੀ. (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਮਾਣ ਨਾਲ ਦੱਸਿਆ ਕਿ ਉਹ ਖ਼ੁਦ ਆਪਣੀ ਧੀ ਦਾ ਇਕੱਲਿਆਂ ਹੀ ਪਾਲਣ ਪੋਸ਼ਣ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਮਾਪਿਆਂ ਦੀ ਧੀ ਅਤੇ ਇੱਕ ਧੀ ਦੀ ਮਾਂ ਹੋਣ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਔਰਤਾਂ ਕਦੇ ਵੀ ਕਮਜ਼ੋਰ ਨਹੀਂ ਰਹੀਆਂ ਪਰੰਤੂ ਉਸਨੂੰ ਕਮਜ਼ੋਰ ਹੋਣ ਦਾ ਦਰਜਾ ਦੇ ਕੇ ਉਸਦਾ ਮਾਣ ਹਮੇਸ਼ਾ ਘਟਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਰੱਬ ਦੀ ਦਾਤ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਅਸੀਂ ਕੁੜੀਆਂ ਵਿਰੋਧੀ ਸੋਚ ਤੋਂ ਵੀ ਨਿਜਾਤ ਪਾ ਲਵਾਂਗੇ।
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਭੁੱਨਰਹੇੜੀ ਦੇ ਪ੍ਰਧਾਨ ਸ. ਗੁਰਮੀਤ ਸਿੰਘ ਬਿੱਟੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਮਨਿੰਦਰ ਸਿੰਘ ਫਰਾਂਸਵਾਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਲੜਕੀਆਂ ਦੇ ਵਾਲੀਵਾਲ, ਅਥਲੈਟਿਕਸ 100 ਮੀਟਰ ਤੇ 200 ਮੀਟਰ ਅਤੇ ਹੈਂਡਬਾਲ ਦੇ ਮੁਕਾਬਲੇ ਕਰਵਾਏ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਸਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ 100 ਮੀਟਰ ਅਥਲੈਟਿਕਸ ‘ਚ ਜੀਨਤ ਪਹਿਲੇ ਸਥਾਨ ‘ਤੇ, ਹਰਮਨ ਦੂਜੇ ਅਤੇ ਸੀਰਤ ਤੀਜੇ ਸਥਾਨ ‘ਤੇ ਰਹੀ। ਜਦੋਂ ਕਿ 200 ਮੀਟਰ ‘ਚ ਮਨਦੀਪ ਪਹਿਲੇ, ਮਹਿਕ ਦੂਜੇ ਅਤੇ ਰੌਸ਼ਨੀ ਤੀਜੇ ਸਥਾਨ ‘ਤੇ ਰਹੀ।
ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਰਮੀਤ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਬਾਲੜੀ ਦਿਵਸ ਨੂੰ ਲੈਕੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਅੱਜ ਲੜਕੀਆਂ ਦੇ ਇਹ ਖੇਡ ਮੁਕਾਬਲੇ ਕਰਵਾਏ ਗਏ ਹਨ ਅਤੇ ਨਾਲ ਹੀ 15 ਅਜਿਹੇ ਮਾਪਿਆਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਇਕੱਲੇ ਮਾਪੇ ਹੋਣ ਦੇ ਬਾਵਜੂਦ ਆਪਣੀਆਂ ਬੱਚੀਆਂ ਦੀ ਪਰਵਰਿਸ਼ ਬਹੁਤ ਵਧੀਆ ਢੰਗ ਨਾਲ ਕੀਤੀ।
ਸਮਾਗਮ ਮੌਕੇ ਦਿੱਲੀ ਜ਼ਿਲ੍ਹਾ ਅਦਾਲਤਾਂ ਦੇ ਜੱਜ ਕੋਮਲ ਗਰਗ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਨਿਰਮਲ ਓਸੀਪਚਨ, ਸ. ਜਗਨੂਰ ਸਿੰਘ ਗਰੇਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਵਿਕਾਸ ਫੈਲੋ ਅਰੂਸ਼ੀ ਬੇਦੀ, ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਸਾਰੇ 9 ਸੀ.ਡੀ.ਪੀ.ਓਜ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ, ਡੀਪੀਈਡੀ ਅਨਮੋਲਦੀਪ ਸਿੰਘ, ਸ਼ਵਜੋਤ ਸਿੰਘ, ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
1 week ago
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 