ਬੱਦਲ ਫਟਣ ਕਾਰਨ ਸਿੱਕਮ ‘ਚ ਹੜ੍ਹ- 23 ਜਵਾਨ ਲਾਪਤਾ
ਚੰਡੀਗੜ੍ਹ,4ਅਕਤੂਬਰ(ਵਿਸ਼ਵ ਵਾਰਤਾ) ਸਿੱਕਮ ‘ਚ ਅੱਜ ਬੱਦਲ ਫਟਣ ਤੋਂ ਬਾਅਦ ਤੀਸਤਾ ਨਦੀ ‘ਚ ਅਚਾਨਕ ਹੜ੍ਹ ਆਉਣ ਕਾਰਨ 23 ਫੌਜੀਆਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰੱਖਿਆ ਪੀਆਰਓ ਅਨੁਸਾਰ ਅੱਜ ਸਵੇਰੇ ਲੋਨਾਕ ਝੀਲ ਉੱਤੇ ਬੱਦਲ ਫਟਣ ਕਾਰਨ ਲਾਚੇਨ ਘਾਟੀ ਵਿੱਚ ਤੀਸਤਾ ਨਦੀ ਵਿੱਚ ਹੜ੍ਹ ਆ ਗਿਆ। ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਫੌਜ ਦਾ ਕੈਂਪ ਸੀ, ਜੋ ਹੜ੍ਹ ਦੀ ਮਾਰ ਹੇਠ ਆ ਕੇ ਰੁੜ੍ਹ ਗਿਆ। ਗੁਹਾਟੀ ਦੇ ਰੱਖਿਆ ਪੀਆਰਓ ਨੇ ਕਿਹਾ- ਅਚਾਨਕ ਪਾਣੀ ਵਧਣ ਕਾਰਨ ਚੁੰਗਥਾਂਗ ਡੈਮ ਤੋਂ ਪਾਣੀ ਛੱਡਣਾ ਪਿਆ। ਇਸ ਤੋਂ ਬਾਅਦ ਤੀਸਤਾ ਨਦੀ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ‘ਚ ਪਾਣੀ ਅਚਾਨਕ 15-20 ਫੁੱਟ ਤੱਕ ਵੱਧ ਗਿਆ। ਇੱਥੇ ਸਿੰਗਟਾਮ ਨੇੜੇ ਬਾਰਦਾਂਗ ਵਿਖੇ ਖੜ੍ਹੀਆਂ ਫੌਜ ਦੀਆਂ ਗੱਡੀਆਂ ਵੀ ਡੁੱਬ ਗਈਆਂ।