ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ
ਅੱਜ ਕਰਨਾ ਪੈ ਸਕਦਾ ਹੈ ਮੁਸ਼ਕਿਲਾਂ ਦਾ ਸਾਹਮਣਾ
ਪੰਜਾਬ ‘ਚ ਦੋ ਦਿਨ ਨਹੀਂ ਚੱਲਣਗੀਆਂ ਬੱਸਾਂ
ਚੰਡੀਗੜ੍ਹ,12ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ 2 ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ ਅਤੇ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਜ਼ਿਕਰਯੋਗ ਹੈ ਕਿ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ। ਮੁਲਾਜ਼ਮਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਪੰਜਾਬ ਵਿੱਚ ਬੱਸਾਂ ਨਹੀਂ ਚੱਲਣਗੀਆਂ।ਇਸ ਤੋਂ ਇਲਾਵਾ ਮੁਲਾਜ਼ਮਾਂ ਨੇ 13 ਮਾਰਚ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।