ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਇਕ ਦੀ ਮੌਤ
ਅਮਰਾਵਤੀ, 22 ਮਈ (IANS,ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ ਨੇਲੋਰ ਜਿਲ੍ਹੇ ਵਿੱਚ ਬੁੱਧਵਾਰ ਤੜਕੇ ਇੱਕ ਨਿੱਜੀ ਬੱਸ ਦੇ ਕੰਟੇਨਰ ਟਰੱਕ ਨਾਲ ਟਕਰਾ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੁਲਸ ਮੁਤਾਬਕ, ਪ੍ਰਾਈਵੇਟ ਬੱਸ ਚੇਨਈ-ਕੋਲਕਾਤਾ ਰਾਸ਼ਟਰੀ ਰਾਜਮਾਰਗ ‘ਤੇ ਡਿਵਾਈਡਰ ਨਾਲ ਟਕਰਾ ਗਈ, ਪਲਟ ਗਈ ਅਤੇ ਸੜਕ ਦੇ ਦੂਜੇ ਪਾਸੇ ਕੰਟੇਨਰ ਟਰੱਕ ਨਾਲ ਟਕਰਾ ਗਈ। ਬੱਸ ਡਰਾਈਵਰ ਦੀ ਮੌਤ ਹੋ ਗਈ ਅਤੇ 10 ਸਵਾਰੀਆਂ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਵਿਜੇਵਾੜਾ ਤੋਂ ਚੇਨਈ ਜਾ ਰਹੀ ਬੱਸ ‘ਚ 35 ਯਾਤਰੀ ਸਵਾਰ ਸਨ। ਪੁਲਸ ਨੇ ਦੱਸਿਆ ਕਿ ਬੱਸ ਡਰਾਈਵਰ ਨੇ ਵਾਹਨ ‘ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਕਾਰਨ ਰਾਸ਼ਟਰੀ ਰਾਜ ਮਾਰਗ ‘ਤੇ ਕਰੀਬ 5 ਕਿਲੋਮੀਟਰ ਲੰਬਾ ਜਾਮ ਲੱਗ ਗਿਆ।