ਭਗਤ ਸਿੰਘ ਨੂੰ ਅੱਤਵਾਦੀ ਕਹਿਣ’ ਤੇ ਸ਼ਿਕਾਇਤ ਕਰਨ ਵਾਲੀ ਭਾਜਪਾ ਆਗੂ ਖਿਲਾਫ ਸਿਮਰਨਜੀਤ ਮਾਨ ਦੀ ਜਵਾਬੀ ਕਾਰਵਾਈ;ਥਾਣੇ ਵਿੱਚ ਕੀਤੀ ਪਹੁੰਚ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਖਿਲਾਫ ਸ਼ਿਕਾਇਤ ਕਰਨ ਵਾਲੀ ਭਾਜਪਾ ਨੇਤਾ ‘ਤੇ ਪਲਟਵਾਰ ਕੀਤਾ ਹੈ। ਮਾਨ ਨੇ ਉਨ੍ਹਾਂ ਖਿਲਾਫ ਸ਼ਿਕਾਇਤ ਕਰਨ ਵਾਲੀ ਟੀਨਾ ਕਪੂਰ ਖਿਲਾਫ ਦਿੱਲੀ ਦੇ ਪਾਰਲੀਮੈਂਟ ਸਟਰੀਟ ਥਾਣੇ ਚ ਪਹੁੰਚ ਕੀਤੀ ਹੈ ਉਸ ਖਿਲਾਫ ਮਾਮਲਾ ਦਰਜ ਦੀ ਮੰਗ ਲੈ ਕੇ ਸ਼ਿਕਾਇਤ ਦਰਜ ਕਰਵਾਈ ਹੈ। ਜਿਕਰਯੋਗ ਹੈ ਕਿ ਟੀਨਾ ਕਪੂਰ ਨੇ ਕੁਝ ਦਿਨ ਪਹਿਲਾਂ ਹੀ ਸਿਮਰਨਜੀਤ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ।
ਜਿਕਰਯੋਗ ਹੈ ਕਿ ਸਾਬਕਾ ਆਈਪੀਐਸ ਅਧਿਕਾਰੀ ਸਿਮਰਨਜੀਤ ਮਾਨ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਟੀਨਾ ਕਪੂਰ ਸ਼ਰਮਾ ਨੇ ਇਸ ਨੂੰ ਤੋੜ ਮਰੋੜ ਕੇ ਥਾਣੇ ‘ਚ ਸ਼ਿਕਾਇਤ ਦਿੱਤੀ ਹੈ। ਉਸ ਨੇ ਟੀਨਾ ਖ਼ਿਲਾਫ਼ ਆਈਪੀਸੀ ਦੀ ਧਾਰਾ 182 ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ।