ਅੰਮ੍ਰਿਤਸਰ, 1 ਦਸੰਬਰ (ਵਿਸ਼ਵ ਵਾਰਤਾ) : ਸ੍ਰੀ ਵਾਲਮੀਕਿ ਤੀਰਥ ਵਿਖੇ ਛੇਤੀ ਹੀ ਇਕ ਆਈ:ਟੀ ਕਾਲਜ ਸ਼ੁਰੂ ਕੀਤਾ ਜਾਵੇਗਾ ਅਤੇ ਭਗਵਾਨ ਵਾਲਮੀਕਿ ਜੀ ਦੇ ਨਾਮ ਤੇ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਇਕ ਯੂਨੀਵਰਸਿਟੀ ਬਣਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
ਇਹ ਵਿਚਾਰ ਡਾ: ਰਾਜ ਕੁਮਾਰ ਵੇਰਕਾ, ਵਿਧਾਇਕ ਹਲਕਾ ਅੰਮ੍ਰਿਤਸਰ ਪੱਛਮੀ ਨੇ ਅੱਜ ਸ੍ਰੀ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਸਥਾਪਨਾ ਦੀ ਪਲੇਠੀ ਵਰੇਗੰਢ ਮੌਕੇ ਮੱਥਾ ਟੇਕਦਿਆਂ ਪ੍ਰਗਟ ਕੀਤੇ। ਉਨਾਂ ਨੇ ਦੇਸ਼ ਦੁਨੀਆਂ ਭਰ ਦੇ ਵਾਲਮੀਕਿ ਭਾਈਚਾਰੇ ਨੂੰ ਮੂਰਤੀ ਸਥਾਪਨਾ ਦੀ ਵਧਾਈ ਦਿੱਤੀ। ਉਨਾਂ ਕਿਹਾ ਕਿ ਹਰ ਕਮਿਊਨਟੀ ਦੇ ਗਰੀਬ ਲੋਕਾਂ ਲਈ ਆਈ:ਟੀ ਕਾਲਜ ਇਥੇ ਖੋਲਿਆ ਜਾ ਰਿਹਾ ਹੈ ਤਾਂ ਜੋ ਗਰੀਬ ਵਰਗ ਦੇ ਲੋਕ ਤਕਨੀਕੀ ਸਿਖਿਆ ਲੈ ਕੇ ਰੁਜਗਾਰ ਹਾਸਲ ਕਰ ਸਕਣ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਭਗਵਾਨ ਵਾਲਮੀਕਿ ਜੀ ਦੇ ਨਾਮ ਤੇ ਯੂਨੀਵਰਸਿਟੀ ਖੋਲਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਆਉਂਦੇ ਸਾਲ ਦੌਰਾਨ ਹੀ ਇਸ ਯੋਜਨਾ ਨੂੰ ਅਮਲੀ ਰੂਪ ਦੇ ਦਿੱਤਾ ਜਾਵੇਗਾ।
ਇਸ ਮੌਕੇ ਗਾਇਕ ਪਵਨ ਦਰਾਵਿਡ ਨੇ ਭਗਵਾਨ ਵਾਲਮੀਕਿ ਜੀ ਦੇ ਭਜਨਾ ਦਾ ਗੁਣ-ਗਾਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਵਾਲਮੀਕਿ ਜੀ ਤੀਰਥ ਵਿਖੇ ਨਤਮਸਤਕ ਹੋਈਆਂ।
ਇਸ ਮੌਕੇ ਸ਼ਰਾਇਣ ਬੋਰਡ ਦੇ ਮੈਂਬਰ ਸ੍ਰੀ ਪੀ:ਕੁਮਾਰ ਵੀ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਸਮੇਤ ਕਈ ਆਗੂ ਮੁੱਖ ਮੰਤਰੀ ਮਾਨ ਦੀ ਮੌਜੂਦਗੀ...