ਭਗਵੰਤ ਕੱਲ੍ਹ ਨੂੰ ਮੁੱਖ ਮੰਤਰੀ ਅਹੁਦੇ ਦਾ ਲੈਣਗੇ ਹਲਫ਼
ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ’ਚ ਤਿਆਰੀਆਂ ਜੋਰਾਂ ਤੇ
ਭਗਵੰਤ ਮਾਨ ਵੱਲੋਂ ਸਮੁੱਚੇ ਪੰਜਾਬ ਵਾਸੀਆਂ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ
ਜਾਰੀ ਕੀਤਾ ਇਹ ਵੀਡੀਓ ਸੰਦੇਸ਼
ਚੰਡੀਗੜ੍ਹ, 15 ਮਾਰਚ(ਵਿਸ਼ਵ ਵਾਰਤਾ)- ਭਗਵੰਤ ਮਾਨ ਕੱਲ੍ਹ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਲਈ ਹਲਫ਼ ਲੈਣਗੇ। ਇਸ ਸਮਾਗਮ ਲਈ ਤਿਆਰੀਆਂ ਪੂਰੇ ਜ਼ੋਰਾਂ ਤੇ ਹਨ।
ਦੱਸ ਦੱਈਏ ਕਿ ਭਗਵੰਤ ਮਾਨ ਵੱਲੋਂ ਸਮੁੱਚੇ ਪੰਜਾਬ ਵਾਸੀਆਂ ਨੂੰ ਪਿੰਡ ਖਟਕੜ ਕਲਾਂ ਵਿਖੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਲਈ ਉਹਨਾਂ ਨੇ ਇਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ ਹੈ।
ਆਓ ਸਾਰੇ ਰਲ਼ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਸਿਰਜੀਏ, 16 ਮਾਰਚ, ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚ ਦਾ ਤੁਹਾਨੂੰ ਸਭ ਨੂੰ ਸੱਦਾ ਦਿੰਦਾ ਹਾਂ। pic.twitter.com/xYBWeAXLLv
— Bhagwant Mann (@BhagwantMann) March 14, 2022























