ਚੰਡੀਗੜ੍ਹ, 24 ਦਸੰਬਰ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਅਤੇ ਜਸਟਿਸ ਜੋਰਾ ਸਿੰਘ ਵਿਚਾਲੇ ਅੱਜ ਨਵੀਂ ਦਿੱਲੀ ਵਿਚ ਮੁਲਾਕਾਤ ਹੋਈ। ਇਸ ਦੌਰਾਨ ਇਸ ਮੁਲਾਕਾਤ ਤੋਂ ਬਾਅਦ ਅਜਿਹੀ ਚਰਚਾ ਹੈ ਕਿ ਲੋਕ ਸਭ ਚੋਣਾਂ ਤੋਂ ਪਹਿਲਾਂ ਜਸਟਿਸ ਜੋਰਾ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਹਾਲਾਂਕਿ ਪਾਰਟੀ ਵਲੋਂ ਇਸ ਸਬੰਧੀ ਕੋਈ ਰਸਮੀ ਐਲਾਨ ਹਾਲੇ ਨਹੀਂ ਕੀਤਾ ਗਿਆ।
ਦੱਸਣਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਜੋਰਾ ਸਿੰਘ ਕਮਿਸ਼ਨ ਵਲੋਂ ਜਾਂਚ ਕੀਤੀ ਗਈ ਸੀ।