• Latest
  • Trending
ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ    

ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ    

2 years ago
National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

9 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

51 minutes ago
Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

1 hour ago
Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

1 hour ago
BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

1 hour ago
Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

12 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

12 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

14 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

14 hours ago
Hindi News
English News
Saturday, September 12, 2026
No Result
View All Result
28 °c
Chandigarh
28 ° Sun
29 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ    

ਭਗਵੰਤ ਮਾਨ ਦਾ ਬਠਿੰਡੇ ਵਿੱਚ ਵਿਸ਼ਾਲ ਰੋਡ ਸ਼ੋਅ, ਲੋਕਾਂ ਨੇ ਫੁੱਲਾਂ ਅਤੇ 'ਮਾਨਾਂ ਤੇਰੀ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ' ਦੇ ਨਾਅਰਿਆਂ ਨਾਲ ਕੀਤਾ ਸਵਾਗਤ 

May 8, 2024
in ਸਿਆਸੀ, ਖਬਰਾਂ, ਪੰਜਾਬ
ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ    

ਭਗਵੰਤ ਮਾਨ ਦਾ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ: ਪੰਜਾਬ ਦਾ ਖ਼ੂਨ ਚੂਸ ਕੇ ਇਨ੍ਹਾਂ ਨੇ ਪਹਾੜਾਂ ਵਿੱਚ ਸੁੱਖ ਵਿਲਾਸ ਬਣਾ ਲਿਆ, ਹੁਣ ਲੋਕਾਂ ਵਿੱਚ ਜਾ ਕੇ ਖੇਖਣ ਕਰਦੇ ਆ

ਸਾਡੀਆਂ ਮਾਵਾਂ-ਭੈਣਾਂ ਨਾਲ ਚੁੰਨੀਆਂ ਬਟਾ ਕੇ ਆਪਣੀ ਗੱਡੀ ਦੀ ਡਿੱਗੀ ਭਰ ਕੇ ਰੱਖਣ ਵਾਲੀ ਬੀਬਾ ਕਦੇ ਖ਼ੁਦ ਬਟਾਈ ਹੋਈ ਚੁੰਨੀ ਨਹੀਂ ਸੀ ਲੈਂਦੀ ਅਤੇ ਬਠਿੰਡੇ ਦੀਆਂ ਮਾਵਾਂ-ਭੈਣਾਂ ਨੂੰ ਬੁੱਧੂ ਬਣਾਉਂਦੀ ਰਹੀ- ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ, ਇਹਨਾਂ ਨੇ ਆਪਣੇ ਫ਼ਾਇਦੇ ਲਈ ਬਠਿੰਡਾ ਵਾਲਾ ਥਰਮਲ ਪਲਾਂਟ ਬੰਦ ਕਰ ਦਿੱਤਾ, ਮੈਂ ਨਵਾਂ ਥਰਮਲ ਪਲਾਂਟ ਖ਼ਰੀਦ ਕੇ ਪੰਜਾਬੀਆਂ ਦੀ ਝੋਲੀ ਵਿਚ ਪਾ ਦਿੱਤਾ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, ਭਗਵੰਤ ਮਾਨ ਜੀ ਟੋਲ ਪਲਾਜੇ ਬੰਦ ਕਰਕੇ, ਹਰ ਇਕ ਘਰ ਨੂੰ ਮੁਫ਼ਤ ਬਿਜਲੀ ਦੇ ਕੇ, ਕਿਸਾਨਾਂ ਨੂੰ ਨਹਿਰੀ ਪਾਣੀ ਦੇ ਕੇ ਪੰਜਾਬ ਦੀ ਜਨਤਾ ਦੀ ਕਰ ਰਹੇ ਹਨ ਸੇਵਾ

ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ    

ਚੰਡੀਗੜ੍ਹ/ਬਠਿੰਡਾ, 8 ਮਈ( ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ‘ਚ ਰੋਡ ਸ਼ੋਅ ਕਰਦਿਆਂ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕੀਤਾ। ਮਾਨ ਨੇ ਕਿਹਾ ਕਿ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ ਹੈ, ਇਸ ਵਾਰ ਉਸ ਨੂੰ ਵੀ ਕੱਢ ਦਿਓ।

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਵਾਰ ਹਰਸਿਮਰਤ ਬਾਦਲ ਦੀ ਜ਼ਮਾਨਤ ਜ਼ਬਤ ਕਰਵਾਉਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਇਹ ਲੋਕ ਚਾਂਦੀ ਦੇ ਚਮਚੇ ਮੂੰਹ ਵਿੱਚ ਲੈ ਕੇ ਪੈਦਾ ਹੋਏ ਹਨ, ਇਹ ਨਹੀਂ ਜਾਣਦੇ ਕਿ ਗ਼ਰੀਬੀ ਕੀ ਹੁੰਦੀ ਹੈ, ਇਹ ਗ਼ਰੀਬਾਂ ਦੇ ਦੁੱਖ ਦਰਦਾਂ ਨੂੰ ਨਹੀਂ ਜਾਣਦੇ। ਇਹਨਾਂ ਨੇ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਿਆ, ਪੰਜਾਬੀਆਂ ਦਾ ਖ਼ੂਨ ਚੂਸਿਆ ਅਤੇ ਪਹਾੜਾਂ ਵਿੱਚ ਆਪਣਾ ਸੁਖ-ਵਿਲਾਸ ਬਣਾਇਆ। ਅਸੀਂ ਤੁਹਾਡੇ ਵਰਗੇ ਹਾਂ, ਮੈਂ ਤੁਹਾਡੇ ਵਿੱਚੋਂ ਇੱਕ ਹਾਂ, ਜੇ ਮੈਂ ਤੁਹਾਡੇ ਲੋਕਾਂ ਤੋਂ ਦੋ ਦਿਨ ਵੀ ਦੂਰ ਰਹਾਂ ਤਾਂ ਮੈਨੂੰ ਰਾਤ ਨੂੰ ਨੀਂਦ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਮੈਂ ਇੱਕ ਆਮ ਪਰਿਵਾਰ ਤੋਂ ਹਾਂ, ਮੈਂ ਵੀ ਪਿੰਡ ‘ਚ ਰਹਿੰਦਾ ਹਾਂ, ਇਸ ਲਈ ਮੈਂ ਆਮ ਆਦਮੀ ਦੇ ਦੁੱਖ ਅਤੇ ਚਿੰਤਾਵਾਂ ਨੂੰ ਜਾਣਦਾ ਹਾਂ। ਮੈਂ ਤੁਹਾਡੀ ਚਿੰਤਾਵਾਂ ਅਤੇ ਦੁੱਖਾਂ ਨੂੰ ਖ਼ਤਮ ਕਰਨਾ ਚਾਹੁੰਦਾ ਹੈ।

ਹਰਸਿਮਰਤ ਕੌਰ ਬਾਦਲ ‘ਤੇ ਚੁਟਕੀ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਹਾਰਨ ਦੀ ਵਾਰੀ ਹੈ, ਉਨ੍ਹਾਂ ਦਾ ਬਾਕੀ ਪਰਿਵਾਰ ਪਹਿਲਾਂ ਹੀ ਹਾਰ ਦਾ ਸਵਾਦ ਚੱਖ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਤਿੰਨ ਕਿਸਾਨ ਵਿਰੋਧੀ ਬਿੱਲਾਂ ਦਾ ਸਮਰਥਨ ਕੀਤਾ ਪਰ ਹੁਣ ਚੋਣਾਂ ਦੇ ਸਮੇਂ ਲੋਕਾਂ ਵਿਚਕਾਰ ਜਾ ਕੇ ਉਹ ਝੂਠੇ ਹੰਝੂ ਵਹਾ ਰਹੇ ਹਨ, ਉਨ੍ਹਾਂ ਦੀ ਮਗਰਮੱਛ ਦੇ ਹੰਝੂ ਵਹਾਉਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਹਫ਼ਤੇ ਇੰਤਜ਼ਾਰ ਕਰਨਾ ਚਾਹੀਦਾ ਹੈ, ਅਸਲ ਵਿਚ ਉਨ੍ਹਾਂ ਦਾ ਰੋਣ ਦਾ ਕੋਈ ਹੋਰ ਕਾਰਨ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਸਾਡੀਆਂ ਮਾਵਾਂ-ਭੈਣਾਂ ਨਾਲ ਚੁੰਨੀਆਂ ਬਟਾ ਕੇ ਆਪਣੀ ਗੱਡੀ ਦੀ ਡਿੱਗੀ ਭਰ ਕੇ ਰੱਖ ਦੀ ਹੈ ਪਰੰਤੂ ਬੀਬਾ ਕਦੇ ਖ਼ੁਦ ਬਟਾਈ ਹੋਈ ਚੁੰਨੀ ਨਹੀਂ ਲੈਂਦੀ ਅਤੇ ਬਠਿੰਡੇ ਦੀਆਂ ਮਾਵਾਂ-ਭੈਣਾਂ ਨੂੰ ਬੁੱਧੂ ਬਣਾਉਂਦੀ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਲੁਟੇਰਿਆਂ ਵਿਰੁੱਧ ਇੱਕਜੁੱਟ ਹੋ ਕੇ ਇਸ ਵਾਰ ‘ਆਪ’ ਨੂੰ 13-0 ਨਾਲ ਜਿਤਾਓ। ਉਨ੍ਹਾਂ ਕਿਹਾ ਕਿ ਉਹ 13 ਗੁਣਾ ਵੱਧ ਤਾਕਤ ਨਾਲ ਪੰਜਾਬ ਨੂੰ ਮੁੜ ਤੋਂ ‘ਸੋਨੇ ਦੀ ਚਿੜੀ’ ਬਣਾ ਦੇਣਗੇ।

ਭਗਵੰਤ ਮਾਨ ਨੇ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੈਂ 43,000 ਸਰਕਾਰੀ ਨੌਕਰੀਆਂ ਦਿੱਤੀਆਂ, ਬਿਜਲੀ ਮੁਫ਼ਤ ਕੀਤੀ। ਉਨ੍ਹਾਂ ਨੇ ਆਪਣੇ ਫ਼ਾਇਦੇ ਲਈ ਬਠਿੰਡਾ ਥਰਮਲ ਪਲਾਂਟ ਬੰਦ ਕਰ ਦਿੱਤਾ, ਪਰ ਮੈਂ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਲਈ ਜੀਵੀਕੇ ਥਰਮਲ ਪਲਾਂਟ ਖ਼ਰੀਦ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਇਨ੍ਹਾਂ ਲੋਕਾਂ ਖ਼ਿਲਾਫ਼ ਗ਼ੁੱਸਾ ਹੈ, ਪਰ ਚਿੰਤਾ ਨਾ ਕਰੋ। ਮੈਨੂੰ ਸੁੱਖ ਵਿਲਾਸ ਅਤੇ ਇਸ ਦੀ ਜ਼ਮੀਨ ਦੀ ਕਾਗ਼ਜ਼ੀ ਟ੍ਰੇਲ ਮਿਲ ਗਈ ਹੈ। ਜਲਦੀ ਹੀ ਮੈਂ ਇਸ ਨੂੰ ਪੰਜਾਬ ਲਈ ਵਾਪਸ ਲਿਆਵਾਂਗਾ। ਅਸੀਂ ਉੱਥੇ ਇੱਕ ਸਰਕਾਰੀ ਸਕੂਲ ਖੋਲ੍ਹਾਂਗੇ, ਇਹ ਪਹਿਲਾ ਸਕੂਲ ਹੋਵੇਗਾ ਜਿੱਥੇ ਹਰ ਕਲਾਸ-ਰੂਮ ਦੇ ਨਾਲ ਇੱਕ ਪੂਲ ਹੋਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਇਹ ਲੋਕ ਸੋਚ ਰਹੇ ਸਨ ਕਿ ਪੰਜਾਬ ਉਨ੍ਹਾਂ ਦੀ ਜੱਦੀ ਜਾਇਦਾਦ ਹੈ। ਅਸੀਂ ਆਪਣੇ ਸੂਬੇ ਨੂੰ ਇਨ੍ਹਾਂ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ ਅਤੇ ਬਠਿੰਡਾ ਆਖ਼ਰੀ ਕੜੀ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਸਾਡੇ ਵਰਗੇ ਆਮ ਲੋਕਾਂ ਨੂੰ ‘ਮਲੰਗ’ ਕਹਿੰਦੇ ਹਨ ਕਿਉਂਕਿ ਇਨ੍ਹਾਂ ਨੇ ਸਾਡਾ ਰਾਜ ਲੁੱਟਿਆ ਅਤੇ ‘ਰਜਵਾੜੇ’ ਬਣ ਗਏ। ਜੋ ਵੀ ਉਨ੍ਹਾਂ ਦਾ ਹੈ ਉਹ ਉਨ੍ਹਾਂ ਦਾ ਨਹੀਂ ਹੈ, ਇਹ ਸਭ ਕੁਝ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਤੋਂ ਲੁੱਟਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੱਤਰਕਾਰਾਂ ਨੇ ਮੈਨੂੰ ਪੁੱਛਿਆ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ ਵਿੱਚ ਕਿਵੇਂ ਰੋਕਿਆ। ਮੈਂ ਕਿਹਾ ਕਿ ਇਹ ਤਾਂ ਸਧਾਰਨ ਜਿਹੀ ਗੱਲ ਹੈ, ਕਮਲ ਚਿੱਕੜ ਵਿੱਚ ਖਿੜਦਾ ਹੈ ਅਤੇ ‘ਝਾੜੂ’ ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਖਿੜਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਉਨ੍ਹਾਂ ਦੇ ਦੋ ਸੰਸਦ ਮੈਂਬਰ ਜਿੱਤੇ ਸਨ ਪਰ ਇਸ ਵਾਰ ਪੰਜਾਬ ਵਿੱਚ ਉਨ੍ਹਾਂ ਦਾ ਕੋਈ ਵੀ ਸੰਸਦ ਨਹੀਂ ਜਿੱਤੇਗਾ।

ਭਗਵੰਤ ਮਾਨ ਨੇ ਕਿਹਾ ਕਿ ਉਹ ਕੁਝ ਵੀ ਨਹੀਂ ਹਨ, ਲੋਕਾਂ ਦਾ ਪਿਆਰ ਅਤੇ ਸਮਰਥਨ ਹੀ ਉਨ੍ਹਾਂ ਦੀ ਸਬ।ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਤੋਂ ਇਕ-ਇਕ ਪੈਸੇ ਦਾ ਹਿਸਾਬ ਲਵਾਂਗਾ। ਮੈਨੂੰ ਬੱਸ ਤੁਹਾਡਾ ਸਾਥ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਇਮਾਨਦਾਰ ਆਗੂ ਹਨ। ਉਹ ਦੋ ਸਾਲ ਤੋਂ ਵੱਧ ਸਮੇਂ ਤੋਂ ਮੁੱਖ ਮੰਤਰੀ ਹਨ,ਪਰੰਤੂ ਉਨ੍ਹਾਂ ਨੇ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਕੀਤਾ, ਕਿਉਂਕਿ ਸਾਨੂੰ ਪੈਸੇ ਦੀ ਲੋੜ ਨਹੀਂ ਹੈ। ਸਾਨੂੰ ਸਿਰਫ਼ ਜਨਤਾ ਦੇ ਪਿਆਰ ਅਤੇ ਸਮਰਥਨ ਦੀ ਲੋੜ ਹੈ। ਲੋਕ ਹੀ ਸਾਡੀ ਅਸਲ ਪੂੰਜੀ ਹਨ, ਪੈਸਾ ਅਤੇ ਜਾਇਦਾਦ ਨਹੀਂ।

ਰੋਡ ਸ਼ੋਅ ਦੇ ਅੰਤ ‘ਚ ‘ਆਪ’ ਦੇ ਬਠਿੰਡਾ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਰੋਡ ਸ਼ੋਅ ‘ਚ ਵੱਡੀ ਗਿਣਤੀ ‘ਚ ਸ਼ਿਰਕਤ ਕਰਨ ‘ਤੇ ਬਠਿੰਡਾ ਵਾਸੀਆਂ ਅਤੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ 43 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ। ਨਹਿਰੀ ਪਾਣੀ ਹਰ ਖੇਤ ਦੇ ਸਿਰੇ ਤੱਕ ਪਹੁੰਚਾਇਆ। ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ । ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਅਤੇ ਕਈ ਟੋਲ ਪਲਾਜ਼ੇ ਬੰਦ ਕੀਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਆ ਗਿਆ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੱਖੀ ਅਤੇ ਲੋਕ ਪੱਖੀ ਕੰਮਾਂ ਅਤੇ ਫ਼ੈਸਲਿਆਂ ਨੂੰ ਪ੍ਰਵਾਨ ਕਰਨ ਅਤੇ ਭਗਵੰਤ ਮਾਨ ਨੂੰ ਹੋਰ ਵੀ ਮਜ਼ਬੂਤ ਕਰਨ।

Tags: aapBHAGWANT SINGH MAANCM PUNJABLOK SABHA ELECTIONS2024WISHAVWARTANEWS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

by Ranjit Singh
September 12, 2026
0

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ ਨਵੀਂ ਦਿੱਲੀ, 12 ਸਤੰਬਰ (ਵਿਸ਼ਵ ਵਾਰਤਾ): ਦਿੱਲੀ-NCR...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 12, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12...

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

by Ranjit Singh
September 12, 2026
0

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ...

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

by Ranjit Singh
September 12, 2026
0

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

by Ranjit Singh
September 12, 2026
0

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ ਨਵੀਂ ਦਿੱਲੀ, 12 ਸਤੰਬਰ (ਵਿਸ਼ਵ ਵਾਰਤਾ): ਦਿੱਲੀ-NCR...

Most Popular

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

by Ranjit Singh
2 weeks ago
0

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਮੁੜ ਚੰਨੀ ਦੀ ਚਰਚਾ ਚੰਡੀਗੜ੍ਹ, 29 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 