• Latest
  • Trending
ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

20 minutes ago
Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

1 hour ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

2 hours ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

2 hours ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

2 hours ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

3 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

4 hours ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

4 hours ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

4 hours ago
Hindi News
English News
Wednesday, October 28, 2026
No Result
View All Result
32 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

ਮੁੱਖ ਮੰਤਰੀ ਭਗਵੰਤ ਮਾਨ ਨੇ 'ਸ੍ਰੀ ਆਨੰਦਪੁਰ ਸਾਹਿਬ ਤੋਂ ਆਪ' ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ

May 29, 2024
in ਸਿਆਸੀ, ਖਬਰਾਂ, ਪੰਜਾਬ
ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

ਮੋਰਿੰਡਾ ਰੈਲੀ ਵਿਚ ਮਾਨ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਬੋਲਿਆ ਤਿੱਖਾ ਹਮਲਾ, ਲੋਕਾਂ ਨੂੰ ਬੇਇਨਸਾਫ਼ੀ ਅਤੇ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

ਸੰਗਰੂਰ ਦੇ ਲੋਕ ਵਿਜੈ ਇੰਦਰ ਸਿੰਗਲਾ ਨੂੰ ਜਾਣਦੇ ਹਨ, ਉਹ ਉਨ੍ਹਾਂ ਨੂੰ ਵੋਟ ਨਹੀਂ ਪਾਉਣਗੇ, ਇਸ ਲਈ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜਨ ਆਏ: ਭਗਵੰਤ ਮਾਨ

ਭਗਵੰਤ ਮਾਨ ਨੇ ਆਪਣੇ ਦੋ ਸਾਲਾਂ ਦੇ ਕੰਮ ਗਿਣਵਾਏ, ਕਿਹਾ- ਕੋਈ ਵਿਰੋਧੀ ਆਗੂ 1 ਨਵੰਬਰ ਦੀ ਬਹਿਸ ਵਿੱਚ ਨਹੀਂ ਆਇਆ, ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਜਾਂ ਆਪਣੇ ਬਚਾਅ ਵਿੱਚ ਬੋਲਣ ਲਈ ਕੁਝ ਨਹੀਂ ਸੀ

ਸਰਵੇਖਣ ਤੋਂ ਪਤਾ ਲੱਗ ਰਿਹਾ ਹੈ ਕਿ ‘ਆਪ’ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਜਿੱਤ ਰਹੀ ਹੈ, ਤੁਸੀਂ ਮਲਵਿੰਦਰ ਕੰਗ ਦੀ ਰਿਕਾਰਡ ਜਿੱਤ ਯਕੀਨੀ ਬਣਾਉਣੀ ਹੈ – ਮਾਨ

 

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 29 ਮਈ ( ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਮੋਰਿੰਡਾ ਵਿਖੇ ਇਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਮਾਲਵਿੰਦਰ ਕੰਗ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਪਵਿੱਤਰ ਅਤੇ ਇਤਿਹਾਸਕ ਹੈ। ਇਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਅਸਥਾਨ ਹੈ, ਜਿਨ੍ਹਾਂ ਨੇ ਸਾਨੂੰ ਹਮੇਸ਼ਾ ਜ਼ੁਲਮ ਦੇ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਮਾਨ ਨੇ ਕਿਹਾ ਕਿ ਅੱਜ ਅਸੀਂ ਤਾਨਾਸ਼ਾਹੀ ਵਿਰੁੱਧ ਲੜ ਰਹੇ ਹਾਂ ਅਤੇ ਸਾਨੂੰ ਤੁਹਾਡੇ ਸਮਰਥਨ ਦੀ ਲੋੜ ਹੈ। ਤੁਸੀਂ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਹੋ,ਇਸ ਲਈ ਮੈਨੂੰ ਜਿਤਾਊ ਹੈ ਕਿ ਤੁਸੀਂ ਇਸ ਲੜਾਈ ਵਿੱਚ ਸਹੀ ਪੱਖ ਦਾ ਸਾਥ ਦੇਵੋਗੇ। ਉਨ੍ਹਾਂ ਕਿਹਾ ਕਿ ਅੱਜ ਅਸੀਂ ਤਲਵਾਰਾਂ ਦੀ ਬਜਾਏ ਆਪਣੀਆਂ ਵੋਟਾਂ ਨਾਲ ਨਾ-ਇਨਸਾਫੀ, ਜ਼ੁਲਮ ਅਤੇ ਤਾਨਾਸ਼ਾਹੀ ਵਿਰੁੱਧ ਲੜਦੇ ਹਾਂ। ਇਸ ਲੜਾਈ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦਿਓ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਪਾਰਲੀਮੈਂਟ ਵਿੱਚ ਆਪਣਾ ਨੁਮਾਇੰਦਾ ਵਜੋਂ ਚੁਣੋ।

ਮਾਨ ਨੇ ਕਿਹਾ ਕਿ ਉਹ 20-25 ਦਿਨਾਂ ਵਿੱਚ 100 ਤੋਂ ਵੱਧ ਰੈਲੀਆਂ ਕਰ ਚੁੱਕੇ ਹਨ ਅਤੇ ਉਹ ਉਦੋਂ ਤੱਕ ਨਹੀਂ ਥੱਕਣਗੇ ਜਦੋਂ ਤੱਕ ਉਹ ਪੰਜਾਬ ਵਿੱਚੋਂ ਅਕਾਲੀ, ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਨਹੀਂ ਕਰ ਦਿੰਦੇ। ਉਨ੍ਹਾਂ ਕਿਹਾ, ਮੈਂ ਆਪਣੇ ਜਾਂ ਆਪਣੇ ਪਰਿਵਾਰ ਲਈ ਵੋਟ ਨਹੀਂ ਮੰਗ ਰਿਹਾ, ਮੈਂ ਤੁਹਾਡੇ, ਤੁਹਾਡੇ ਬੱਚਿਆਂ ਅਤੇ ਉਨ੍ਹਾਂ ਦੇ ਭਵਿੱਖ ਲਈ ਵੋਟ ਮੰਗ ਰਿਹਾ ਹਾਂ।

ਸੁਖਬੀਰ ਬਾਦਲ ‘ਤੇ ਹਮਲਾ ਬੋਲਦਿਆਂ ਮਾਨ ਨੇ ਕਿਹਾ ਕਿ ਜਦੋਂ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਹੁੰਦਾ ਹੈ ਤਾਂ ਬਾਦਲ ਆਪਣੀ ਪੰਜਾਬ ਬਚਾਓ ਯਾਤਰਾ ਕੱਢਣ ਲਈ ਦੋ ਘੰਟੇ ਬਾਹਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਆਪਣੀ ਜੀਪ ‘ਤੇ ਛੱਤ ਲਾਈ ਹੋਈ ਹੈ, ਉਹ ਆਮ ਲੋਕਾਂ ਦੀਆਂ ਮੁਸ਼ਕਲਾਂ ਕਦੇ ਨਹੀਂ ਜਾਣ ਸਕਦਾ। ਮਾਨ ਨੇ ਕਿਹਾ ਕਿ ਉਹ 45° ਵਿੱਚ ਵੀ ਸਾਰੇ ਪੰਜਾਬ ਦਾ ਦੌਰਾ ਕਰ ਰਹੇ ਹਨ, ਲੋਕਾਂ ਨੂੰ ਮਿਲ ਰਹੇ ਹਨ, ਇਸ ਲਈ ਇਹ ਲੋਕ ਸਾਡਾ ਜਾਂ ਸਾਡੀ ਮਿਹਨਤ ਦਾ ਮੁਕਾਬਲਾ ਨਹੀਂ ਕਰ ਸਕਦੇ।

ਅਕਾਲੀ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਹਰ ਰਾਤ ਸੌਣ ਲਈ ਰੋਂਦੇ ਹਨ। ਲੋਕਾਂ ਦੀ ਮੰਗ ‘ਤੇ ਮਾਨ ਨੇ ਆਪਣੀ ਮਸ਼ਹੂਰ ਕਿੱਕਲੀ-2 ਵੀ ਸੁਣਾਈ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਜੀਜੇ ਨੂੰ ਪਾਰਟੀ ‘ਚੋਂ ਕੱਢ ਦਿੱਤਾ, ਹੁਣ ਖਬਰ ਆ ਰਹੀ ਹੈ ਕਿ ਬਿਕਰਮ ਮਜੀਠੀਆ ਆਪਣੇ ਜੀਜੇ ਨੂੰ ਕੱਢਣ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਸੁਖ-ਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖ਼ੂਨ ਪਸੀਨੇ ਨਾਲ ਬਣਿਆ ਹੈ। ਉਸ ਹੋਟਲ ਦੇ ਹਰ ਕਮਰੇ ਦੇ ਨਾਲ ਇੱਕ ਪੂਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸੁੱਖ-ਵਿਲਾਸ ਨੂੰ ਪੰਜਾਬ ਸਰਕਾਰ ਦੇ ਪ੍ਰਬੰਧ ਹੇਠ ਲੈ ਕੇ ਇਸ ਨੂੰ ਸਕੂਲ ਵਿੱਚ ਤਬਦੀਲ ਕਰਾਂਗੇ। ਹਰ ਕਮਰੇ ਦੇ ਨਾਲ ਪੂਲ ਵਾਲਾ ਇਹ ਪਹਿਲਾ ਸਕੂਲ ਹੋਵੇਗਾ। ਮਾਨ ਨੇ ਕਿਹਾ ਕਿ ਸੁੱਖ-ਵਿਲਾਸ ਦੇ 10 ਸਾਲ ਦੇ ਟੈਕਸ ਅਤੇ ਬਿਜਲੀ ਦੇ ਬਿੱਲ ਮੁਆਫ਼ ਹਨ। ਇਸ ਹੋਟਲ ਨੂੰ ਕਰੋੜਾਂ ਰੁਪਏ ਦੀ ਸਬਸਿਡੀ ਮਿਲ ਰਹੀ ਹੈ ਜਦਕਿ ਇਸ ‘ਚ ਇਕ ਕਮਰੇ ਦਾ ਕਿਰਾਇਆ 7 ਲੱਖ ਰੁਪਏ ਦੇ ਕਰੀਬ ਆਉਂਦਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਇਹ ਪੰਜਾਬ ਨੂੰ ਕੀ ਦੇ ਰਹੇ ਹਨ, ਇਸ ਦੇ ਬਿੱਲ ਅਤੇ ਟੈਕਸ ਕਿਉਂ ਮੁਆਫ ਕੀਤੇ ਗਏ ਹਨ।

ਕਾਂਗਰਸ ‘ਤੇ ਤੰਜ ਕਸਦਿਆਂ ਮਾਨ ਨੇ ਕਿਹਾ ਕਿ ਤਿੰਨ ਸੰਸਦੀ ਚੋਣਾਂ ‘ਚ ਇਹ ਉਨ੍ਹਾਂ ਦਾ ਤੀਜਾ ਉਮੀਦਵਾਰ ਹੈ। ਪਹਿਲਾਂ ਰਵਨੀਤ ਬਿੱਟੂ, ਫਿਰ ਮਨੀਸ਼ ਤਿਵਾੜੀ ਹੁਣ ਵਿਜੈ ਇੰਦਰ ਸਿੰਗਲਾ। ਉਨ੍ਹਾਂ ਕਿਹਾ ਕਿ ਕਾਂਗਰਸ ਸ੍ਰੀ ਆਨੰਦਪੁਰ ਸਾਹਿਬ ਦੇ ਵੋਟਰਾਂ ਦਾ ਸਤਿਕਾਰ ਨਹੀਂ ਕਰਦੀ ਅਤੇ ਇਹ ਸਮਝਦੀ ਹੈ ਕਿ ਉਹ ਕਿਸੇ ਨੂੰ ਵੀ ਇੱਥੇ ਭੇਜ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਜੈ ਇੰਦਰ ਸਿੰਗਲਾ 2014 ਵਿੱਚ ਉਨ੍ਹਾਂ ਤੋਂ ਹਾਰ ਗਏ ਸਨ ਅਤੇ ਇਸ ਵਾਰ ਉਨ੍ਹਾਂ ਨੂੰ ‘ਆਪ’ ਉਮੀਦਵਾਰ ਨਰਿੰਦਰ ਕੌਰ ਭਰਾਜ ਜੋ ਮਹਿਜ਼ 27-28 ਸਾਲ ਦੀ ਉਮਰ ਦੀ ਹੈ, ਤੋਂ ਹਾਰ ਗਏ ਸਨ। ਮਾਨ ਨੇ ਕਿਹਾ ਕਿ ਜਿਵੇਂ ਉਹ ਆਪਣੀਆਂ ਕੈਸੇਟ (ਟੈਪ) ਵਿੱਚ ਕਹਿੰਦੇ ਸਨ ਕਿ ਪਹਿਲਾਂ ਜਦੋਂ ਰਾਜਨੀਤੀ ਚੰਗੀ ਸੀ ਤਾਂ ਉਦੋਂ ਸਿਆਸਤਦਾਨ ਉੱਥੋਂ ਟਿਕਟਾਂ ਮੰਗਦੇ ਸੀ, ਜਿੱਥੋਂ ਲੋਕ ਉਨ੍ਹਾਂ ਨੂੰ ਜਾਣਦੇ ਹੁੰਦੇ ਸਨ, ਹੁਣ ਵੀ ਉਹ ਟਿਕਟਾਂ ਮੰਗਣ ਜਾਂਦੇ ਹਨ ਪਰ ਹੁਣ ਕਹਿੰਦੇ ਹਨ ਕਿ ਮੈਨੂੰ ਇੱਥੋਂ ਟਿਕਟ ਨਾ ਦਿਓ, ਇੱਥੋਂ ਦੇ ਲੋਕ ਮੈਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸਿੰਗਲਾ ਦਾ ਵੀ ਅਜਿਹਾ ਹੀ ਮਾਮਲਾ ਹੈ, ਸੰਗਰੂਰ ਦੇ ਲੋਕ ਉਨ੍ਹਾਂ ਨੂੰ ਜਾਣਦੇ ਹਨ ਅਤੇ ਉਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ, ਇਸ ਲਈ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਹਨ। ਮਾਨ ਨੇ ਕਿਹਾ ਕਿ ਕਾਂਗਰਸ ਭੰਬਲਭੂਸੇ ਵਿਚ ਪਈ ਹੋਈ ਹੈ ਅਤੇ ਉਸ ਦੇ ਆਗੂ ਆਪਸ ਵਿਚ ਲੜਦੇ ਰਹਿੰਦੇ ਹਨ। ਪੰਜਾਬ ਕਾਂਗਰਸ ਦੇ ਆਗੂਆਂ ਦੀ ਦੋਸਤੀ ਚੂਹੇ ਅਤੇ ਕੱਛੂ ਦੀ ਦੋਸਤੀ ਵਰਗੀ ਹੈ।

ਪੰਜਾਬ ਦੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਦਿਆਂ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ 1 ਨਵੰਬਰ ਨੂੰ ਲੁਧਿਆਣਾ ਵਿਖੇ ਬਹਿਸ ਕਰਵਾਈ, ਪਰ ਕੋਈ ਵਿਰੋਧੀ ਨੇਤਾ ਨਹੀਂ ਆਇਆ। ਉਹ ਇਸ ਲਈ ਨਹੀਂ ਆਏ ਕਿਉਂਕਿ ਉਹ ਸਾਰੇ ਭ੍ਰਿਸ਼ਟ ਅਤੇ ਝੂਠੇ ਹਨ, ਉਨ੍ਹਾਂ ਕੋਲ ਉਨ੍ਹਾਂ ਸਾਰੇ ਸਵਾਲਾਂ ਦਾ ਕੋਈ ਜਵਾਬ ਨਹੀਂ ਸੀ, ਜੋ ਮੈਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰਫ਼ੋਂ ਪੁੱਛਣ ਜਾ ਰਿਹਾ ਸੀ। ਪਰ ਹੁਣ ਇਹ ਸਾਰੇ ‘ਬਰਸਾਤੀ ਡੱਡੂ’ ਵਾਂਗ ਸਾਹਮਣੇ ਆਏ ਹਨ, ਦਹਾਕਿਆਂ ਤੱਕ ਤੁਹਾਨੂੰ ਲੁੱਟਣ ਤੋਂ ਬਾਅਦ ਤੁਹਾਡੀਆਂ ਵੋਟਾਂ ਮੰਗ ਰਹੇ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਮੇਰੇ ਵਿਰੁੱਧ ਬੋਲਣ ਲਈ ਕੁਝ ਨਹੀਂ ਸੀ ਅਤੇ ਆਪਣੇ ਬਚਾਅ ਵਿਚ ਕਹਿਣ ਲਈ ਵੀ ਕੁਝ ਨਹੀਂ ਸੀ ਇਸ ਲਈ ਉਨ੍ਹਾਂ ਨੇ ਬਹਿਸ ਛੱਡ ਦਿੱਤੀ।

ਮਾਨ ਨੇ ਭਾਜਪਾ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰਾਂ ਨੇ ਮੈਨੂੰ ਪੁੱਛਿਆ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ ‘ਚ ਕਿਵੇਂ ਰੋਕਿਆ। ਮੈਂ ਕਿਹਾ ਕਮਲ ਚਿੱਕੜ ਵਿੱਚ ਖਿੜਦਾ ਹੈ, ‘ਝਾੜੂ’ ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਖਿੜਿਆ । ਉਨ੍ਹਾਂ ਕਿਹਾ ਕਿ ਪਿਛਲੀ ਵਾਰ ਉਨ੍ਹਾਂ ਦੇ ਦੋ ਸੰਸਦ ਮੈਂਬਰ ਜਿੱਤੇ ਸਨ, ਪਰ ਇਸ ਵਾਰ ਉਨ੍ਹਾਂ ਨੂੰ ਪੰਜਾਬ ਵਿੱਚ ਵੱਡੀ ਜ਼ੀਰੋ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਸਪੱਸ਼ਟ ਹੋ ਗਿਆ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ। ਇਸ ਵਾਰ ਭਾਰਤ ਵਿੱਚ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਇਸ ਵਿੱਚ ਸਭ ਤੋਂ ਵੱਡਾ ਯੋਗਦਾਨ ਆਮ ਆਦਮੀ ਪਾਰਟੀ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਾਂ।

ਮੁੱਖ ਮੰਤਰੀ ਮਾਨ ਨੇ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇੱਕ ਪਿੰਡ ਵਿੱਚ 40 ਲੋਕਾਂ ਨੂੰ ਨੌਕਰੀ ਮਿਲੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਮੈਂ ਬਿਜਲੀ ਮੁਫ਼ਤ ਕੀਤੀ ਅਤੇ ਕਿਸਾਨਾਂ ਲਈ ਦਿਨ ਦੇ ਸਮੇਂ ਬਿਜਲੀ ਦੇ ਕੱਟਾਂ ਤੋਂ ਬਿਨਾਂ ਲੋੜੀਂਦੀ ਬਿਜਲੀ ਦਾ ਪ੍ਰਬੰਧ ਕੀਤਾ, ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।

ਇਸ ਦੇ ਨਾਲ ਹੀ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ ਹੈ। ਹੁਣ ਪੰਜਾਬ ਦੇ ਬਿਜਲੀ ਘਰਾਂ ਵਿੱਚ ਬਿਜਲੀ ਜਾਂ ਕੋਲੇ ਦੇ ਸਟਾਕ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੂਜੇ ਰਾਜਾਂ ਨੂੰ ਬਿਜਲੀ ਵੇਚ ਰਿਹਾ ਹੈ, ਇਕੱਲੇ ਅਪ੍ਰੈਲ ਅਤੇ ਮਈ ਵਿੱਚ ਪੰਜਾਬ ਨੇ 286 ਕਰੋੜ ਰੁਪਏ ਦੀ ਬਿਜਲੀ ਦੂਜੇ ਰਾਜਾਂ ਨੂੰ ਵੇਚੀ ਹੈ। ਉਨ੍ਹਾਂ ਕਿਹਾ ਕਿ ਹੁਣ ਜਨਰੇਟਰ ਬੇਕਾਰ ਹੋ ਗਏ ਹਨ,ਕਿਸਾਨਾਂ ਨੂੰ ਆਪਣੇ ਖੇਤਾਂ ਦੀ ਸਿੰਚਾਈ ਲਈ ਪੈਸੇ ਖ਼ਰਚਣ ਦੀ ਲੋੜ ਨਹੀਂ ਹੈ, ਕਿਉਂਕਿ ਉਨ੍ਹਾਂ ਨੂੰ ਲੋੜੀਂਦੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਖ਼ਜ਼ਾਨੇ ਨੂੰ ਭਰਨਗੇ ਅਤੇ ਉਸ ਦਾ ਮੂੰਹ ਆਮ ਲੋਕਾਂ ਵੱਲ ਮੋੜ ਦੇਣਗੇ।

ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ਬਾਰੇ ਉਨ੍ਹਾਂ ਕਿਹਾ ਕਿ ਲੋਕਾਂ ਕੋਲ ਦੋਵੇਂ ਵਿਕਲਪ ਹਨ। ਉਹ ਆਟਾ ਜਾਂ ਕਣਕ ਵਿਚੋਂ ਜੋ ਮਰਜ਼ੀ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਣ ਵਾਲੀ ਆਟਾ ਅਤੇ ਕਣਕ ਉੱਚ ਪੱਧਰੀ ਹੋਵੇਗੀ।

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਸਰਕਾਰੀ ਖੇਤਰਾਂ ਵਿੱਚ ਸੁਧਾਰ ਕਰ ਰਹੀ ਹੈ। ਵਧੀਆ ਸਕੂਲ ਬਣਾਏ ਜਾ ਰਹੇ ਹਨ, ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ-ਮੇਨ ਪਾਸ ਕੀਤੀ ਹੈ। ਤੁਹਾਡੇ ਬੱਚੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਨਗੇ, ਉਹ ਅਧਿਕਾਰੀ ਬਣ ਕੇ ਤੁਹਾਡੇ ਘਰ ਦਾ ਪੱਧਰ ਉੱਚਾ ਚੁੱਕਣਗੇ। ਮਾਨ ਨੇ ਕਿਹਾ ਕਿ ਪੜ੍ਹੇ ਲਿਖੇ ਬੱਚੇ ਹੀ ਗਰੀਬੀ ਨੂੰ ਦੂਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸਤਦਾਨ ਨਹੀਂ ਚਾਹੁੰਦੇ ਕਿ ਤੁਹਾਡੇ ਬੱਚੇ ਪੜ੍ਹਨ, ਉਹ ਨਹੀਂ ਚਾਹੁੰਦੇ ਕਿ ਆਮ ਲੋਕ ਅਫ਼ਸਰ,ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਮੈਂ ਬਜ਼ੁਰਗਾਂ ਨੂੰ ਮਿਲਦਾ ਹਾਂ ਜੋ ਮੈਨੂੰ ਦੱਸਦੇ ਹਨ ਕਿ 35 ਸਾਲਾਂ ਬਾਅਦ ‘ਕੱਸੀ’ ਵਿੱਚ ਪਾਣੀ ਆਇਆ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ ਉਨ੍ਹਾਂ ਨੇ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਕੀਤਾ ਜਦੋਂਕਿ ਪਿਛਲੇ ਲੀਡਰਾਂ ਨੇ ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਮਹਿਲ ਅਤੇ ਹੋਟਲ ਬਣਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਇੱਥੇ ਤੁਹਾਡੇ ਕਾਰੋਬਾਰ, ਟਰਾਂਸਪੋਰਟ ਜਾਂ ਢਾਬਿਆਂ ਵਿੱਚ ਹਿੱਸੇਦਾਰੀ ਲੈਣ ਨਹੀਂ ਆਇਆ, ਮੈਂ ਇੱਥੇ ਤਿੰਨ ਕਰੋੜ ਪੰਜਾਬੀਆਂ ਦੇ ਦਰਦ ਅਤੇ ਸਮੱਸਿਆਵਾਂ ਨੂੰ ਸਾਂਝਾ ਕਰਨ ਆਇਆ ਹਾਂ।

ਉਨ੍ਹਾਂ ਕਿਹਾ ਕਿ ਇਮਾਨਦਾਰ ਸਰਕਾਰ ਨਾਲ ਸਭ ਕੁਝ ਸੰਭਵ ਹੈ। ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਤੋਂ ਪਹਿਲਾਂ ਸਿਰਫ 21 ਫੀਸਦੀ ਖੇਤਾਂ ਨੂੰ ਹੀ ਨਹਿਰੀ ਪਾਣੀ ਮਿਲਦਾ ਸੀ। ਹੁਣ 60% ਤੋਂ ਵੱਧ ਖੇਤਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ, ਉਸਦਾ ਉਦੇਸ਼ ਹੈ ਕਿ ਪੰਜਾਬ ਦੇ ਹਰ ਖੇਤ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇ। ਇਸ ਤਰ੍ਹਾਂ ਪੰਜਾਬ ‘ਚ 5-6 ਲੱਖ ਟਿਊਬਵੈੱਲਾਂ ਦੀ ਜ਼ਰੂਰਤ ਨਹੀਂ ਪਵੇਗੀ । ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਜਲੀ ਸਬਸਿਡੀ ਤੋਂ 6000-7000 ਕਰੋੜ ਰੁਪਏ ਬਚਾਏਗੀ। ਉਨ੍ਹਾਂ ਕਿਹਾ ਕਿ ਇਸ ਪੈਸੇ ਨਾਲ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਵੀ ਪੂਰੀ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਸਿਰਫ 5500 ਕਰੋੜ ਦੀ ਲੋੜ ਹੈ, ਅਸੀਂ ਇਸ ਤੋਂ ਜ਼ਿਆਦਾ ਦੀ ਬੱਚਤ ਕਰ ਰਹੇ ਹਾਂ, ਪੰਜਾਬ ਦੇ ਲੋਕਾਂ ਨੂੰ ਇਸ ਤੋਂ ਵੀ ਹੋਰ ਜ਼ਿਆਦਾ ਮਿਲੇਗਾ। ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 1100 ਰੁਪਏ ਪ੍ਰਤੀ ਮਹੀਨਾ ਮਿਲਣਗੇ।

ਮਾਨ ਨੇ ਕਿਹਾ ਕਿ ਅੱਜ ਲੋਕਾਂ ਦੀ ਮਜਬੂਰੀ ਬਣ ਗਈ ਹੈ ਕਿ ਉਹ ਬਿਹਤਰ ਸਿੱਖਿਆ ਲਈ ਪ੍ਰਾਈਵੇਟ ਸਕੂਲਾਂ ਅਤੇ ਬਿਹਤਰ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ। ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਜੀਵਨ ਵਿੱਚੋਂ ਉਸ ਮਜਬੂਰੀ ਨੂੰ ਦੂਰ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮਿਨੈਂਸ ਵਿੱਚ ਬਦਲ ਰਹੇ ਹਨ। ਜਿੱਥੇ ਗਰੀਬਾਂ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲੇਗੀ। ਇਸੇ ਤਰ੍ਹਾਂ ਅਸੀਂ ਆਮ ਆਦਮੀ ਕਲੀਨਿਕ ਖੋਲ੍ਹ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰ ਰਹੇ ਹਾਂ। ਮਾਨ ਨੇ ਕਿਹਾ ਕਿ ਜਲਦੀ ਹੀ ਲੋਕਾਂ ਦੀ ਮਰਜ਼ੀ ਹੋਵੇਗੀ ਕਿ ਉਹ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਜਾਣਾ ਚਾਹੁੰਦੇ ਹਨ ਜਾਂ ਪ੍ਰਾਈਵੇਟ।

ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਕਿਹਾ ਕਿ ਮੈਨੂੰ ਤੁਹਾਡੇ ਤੋਂ ਵੱਡੀਆਂ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਹਮੇਸ਼ਾ ਹੀ ਗ਼ਲਤ, ਜ਼ੁਲਮ, ਬੇਇਨਸਾਫ਼ੀ ਅਤੇ ਤਾਨਾਸ਼ਾਹੀ ਦੇ ਖ਼ਿਲਾਫ਼ ਡਟੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਪੜ੍ਹੇ ਲਿਖੇ ਆਗੂ ਹਨ, ਉਹ ਵਿਦਿਆਰਥੀ ਰਾਜਨੀਤੀ ਵਿੱਚੋਂ ਆਏ ਹਨ। ਉਹ ਇਕ ਸ਼ਾਨਦਾਰ ਬੁਲਾਰੇ ਹਨ, ਉਹ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਹਨ, ਉਹ ਪੰਜਾਬ ਦੇ ਨਾਲ-ਨਾਲ ਸ੍ਰੀ ਆਨੰਦਪੁਰ ਸਾਹਿਬ ਦੇ ਮੁੱਦਿਆਂ ਤੋਂ ਵੀ ਜਾਣੂ ਹਨ। ਮਾਨ ਨੇ ਕਿਹਾ ਕਿ ਉਹ ਮਲਵਿੰਦਰ ਕੰਗ ਨਾਲ ਆਪਣਾ ਤਜਰਬਾ ਵੀ ਸਾਂਝਾ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 4 ਜੂਨ ਨੂੰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਲਈ ਚਮਕੌਰ ਸਾਹਿਬ ਤੋਂ ਸਾਨੂੰ ਪਹਿਲੀ ਲੀਡ ਦਿਵਾਓ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜ ਸਭਾ ‘ਚ ‘ਆਪ’ ਦੇ 7 ਸੰਸਦ ਮੈਂਬਰ ਹਨ, ਜਲਦੀ ਹੀ ਲੋਕ ਸਭਾ ‘ਚ ‘ਆਪ’ ਦੇ 13 ਸੰਸਦ ਮੈਂਬਰ ਹੋਣਗੇ, ਉਹ ਇਕੱਠੇ ਹੋ ਕੇ ਪੰਜਾਬ ਅਤੇ ਇਸ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ, ਉਹ ਕੇਂਦਰ ਤੋਂ ਪੰਜਾਬ ਦੇ ਬਕਾਇਆ ਫੰਡ ਜਾਰੀ ਕਰਵਾਉਣਗੇ।

ਮਾਨ ਨੇ ਕਿਹਾ ਕਿ ਇੱਕ ਸੰਸਦ ਮੈਂਬਰ ਨੂੰ ਇੱਕ ਸਾਲ ਵਿੱਚ ਵਿਕਾਸ ਲਈ 5 ਕਰੋੜ ਰੁਪਏ ਮਿਲਦੇ ਹਨ, ‘ਆਪ’ ਦੇ 20 ਸੰਸਦ ਮੈਂਬਰ ਹਰ ਸਾਲ 100 ਕਰੋੜ ਰੁਪਏ ਪੰਜਾਬ ਵਿੱਚ ਲਿਆਉਣਗੇ। ਮਾਨ ਨੇ ਕਿਹਾ ਕਿ ਸਰਵੇਖਣ ਦਿਖਾ ਰਹੇ ਹਨ ਕਿ ‘ਆਪ’ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਜਿੱਤ ਰਹੀ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੰਗ ਨੂੰ ਰਿਕਾਰਡ ਵੋਟਾਂ ਦੇ ਫ਼ਰਕ ਨਾਲ ਜਿਤਾਉਣ।

Tags: aapAKALI DALAnandpur sahibBHAGWANT SINGH MAANBjpCM PUNJABCongressLATEST PUNJABI NEWSLOK SABHA ELECTIONS 21024LS POLLSMP ELECTIONSWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

by Ranjit Singh
October 28, 2026
0

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 28 ਅਕਤੂਬਰ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
October 28, 2026
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

by Navjot
3 days ago
0

ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਟ੍ਰਾਈਸਿਟੀ ਦੇ ਕਰੀਬ 1400 ਵਿਦਿਆਰਥੀਆਂ ਨੇ ਐਤਵਾਰ ਨੂੰ ਕਰਵਾਏ ਗਏ 14ਵੇਂ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA