ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਦੂਜੇ ਦਿਨ ਕਿਸਾਨ ਆਗੂਆਂ ਨਾਲ ਮੀਟਿੰਗ
ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ, 9 ਤਰੀਕ ਨੂੰ ਮੁੱਖ ਮੰਤਰੀ ਰਿਹਾਇਸ਼ ਦਾ ਕਰਾਂਗੇ ਘਿਰਾਓ
ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਬੈਠਕ ਕੀਤੀ ਗਈ ਹੈ। ਅੱਜ ਸੀਐੱਮ ਮਾਨ ਨੇ ਭਾਰਤੀ ਕਿਸਾਨ ਯੂਨੀਅਨ ਆਗੂਆਂ ਨਾਲ ਕਿਸਾਨੀ ਮੁੱਦਿਆ ਨੂੰ ਲੈ ਕੇ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਆਗੂ ਜੁਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਸਾਹਮਣੇ ਸਾਰੀਆਂ ਮੰਗਾਂ ਰੱਖੀਆ ਸਨ ਅਤੇ ਸਰਕਾਰ ਨੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਭਾਰਤ ਮਾਲਾ ਪ੍ਰੋਜੈਕਟ ਉੱਤੇ ਸਰਕਾਰ ਮੁਆਵਜ਼ੇ ਨੂੰ ਲੈ ਕੇ ਮੁੜ ਵਿਚਾਰ ਚਰਚਾ ਕੀਤੀ ਜਾਵੇਗੀ।ਕਿਸਾਨ ਆਗੂ ਦਾ ਕਹਿਣਾ ਹੈ ਕਿ ਕਿਸਾਨਾਂ ਉੱਤੇ ਹੋਏ ਕੇਸਾਂ ਨੂੰ ਸਰਕਾਰ ਨੇ ਵਾਪਸ ਲੈਣ ਦਾ ਭਰੋਸਾ ਦਿੱਤਾ ਹੈ ਅਤੇ ਉਥੇ ਹੀ ਨਹਿਰੀ ਪਾਣੀ ਦੇ ਮੁੱਦੇ ਉੱਤੇ ਸਰਕਾਰ ਨੇ ਅੰਕੜਿਆ ਦੀ ਮੰਗ ਕੀਤੀ ਹੈ।ਕਿਸਾਨ ਆਗੂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਕੋਲ ਕੋਈ ਹੱਲ ਨਹੀ ਹੈ। ਇਸ ਦੇ ਨਾਲ ਕਿਸਾਨਾਂ ਨੇ ਇਕ ਵੱਡਾ ਐਲਾਨ ਇਹ ਕੀਤਾ ਹੈ ਕਿ 9 ਤਰੀਕ ਨੂੰ ਉਹਨਾਂ ਵੱਲੋਂ ਸੀਐਮ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।























