• Latest
  • Trending
ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਦਿੱਤਾ ਭਰੋਸਾ, ਰਿਕਾਰਡ ਤੋੜ ਜਿੱਤ ਕਰਵਾਵਾਂਗੇ ਦਰਜ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਦਿੱਤਾ ਭਰੋਸਾ, ਰਿਕਾਰਡ ਤੋੜ ਜਿੱਤ ਕਰਵਾਵਾਂਗੇ ਦਰਜ

2 years ago
ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

4 minutes ago
French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

20 minutes ago
ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

36 minutes ago
ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

39 minutes ago
World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

42 minutes ago
ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

43 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

1 hour ago
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1 hour ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

1 hour ago
ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

2 hours ago
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

2 hours ago
Hindi News
English News
Wednesday, June 3, 2026
No Result
View All Result
40 °c
Chandigarh
36 ° Thu
34 ° Fri
31 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਦਿੱਤਾ ਭਰੋਸਾ, ਰਿਕਾਰਡ ਤੋੜ ਜਿੱਤ ਕਰਵਾਵਾਂਗੇ ਦਰਜ

April 27, 2024
in ਪੰਜਾਬ

ਭਗਵੰਤ ਮਾਨ ਨੇ ਕਿਹਾ, 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਅੰਬੇਡਕਰ ਦੀ ਤਸਵੀਰ ਦਿਖਾਈ ਤੇ ਕਿਹਾ- ਭਾਜਪਾ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਨੂੰ ਕਰਨਾ ਚਾਹੁੰਦੀ ਹੈ ਖਤਮ

ਫ਼ਿਰੋਜ਼ਪੁਰ ‘ਚ ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਬੋਲਿਆ ਹਮਲਾ, ਕਿਹਾ- ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜੇ, ਜਨਤਾ ਨਹੀਂ ਦੇਵੇਗੀ ਉਨ੍ਹਾਂ ਨੂੰ ਦੁਬਾਰਾ ਮੌਕਾ

ਬਾਦਲ ਪਰਿਵਾਰ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ, ਪਰ ਇਨ੍ਹਾਂ ਲੋਕਾਂ ਨੇ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ, ਇਹ ਹਮੇਸ਼ਾ ਆਪਣਾ ਫ਼ਾਇਦਾ ਹੀ ਦੇਖਦੇ ਰਹੇ – ਮਾਨ

ਦੂਜੇ ਗੇੜ ਦੀ ਵੋਟਿੰਗ ਤੋਂ ਸਪੱਸ਼ਟ ਹੋ ਗਿਆ ਕਿ ਇਸ ਵਾਰ ਭਾਰਤ ‘ਚ ਗੱਠਜੋੜ ਦੀ ਹੀ ਸਰਕਾਰ ਬਣੇਗੀ, ‘ਆਪ’ ਇਸ ਦੀ ਅਹਿਮ ਸਹਿਯੋਗੀ ਬਣੇਗੀ, ਫਿਰ ਕੇਂਦਰ ਸਰਕਾਰ ਪੰਜਾਬ ਦਾ ਇੱਕ ਰੁਪਇਆ ਵੀ ਨਹੀਂ ਰੋਕ ਸਕੇਗੀ – ਮਾਨ

ਫ਼ਿਰੋਜ਼ਪੁਰ/ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ ‘ਚ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸੁਖਬੀਰ ਬਾਦਲ ‘ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ। ਇਸ ਲਈ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ ਹੈ ਪਰੰਤੂ ਇਨ੍ਹਾਂ ਲੋਕਾਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ। ਇਨ੍ਹਾਂ ਨੇ ਹਮੇਸ਼ਾ ਆਪਣਾ ਫ਼ਾਇਦਾ ਹੀ ਦੇਖਿਆ ਅਤੇ ਪੰਜਾਬ ਦੇ ਹੱਕਾਂ ਨੂੰ ਅਣਗੌਲਿਆ ਕੀਤਾ। ਇਸ ਲਈ ਜਨਤਾ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਅਸਲ ਜਗ੍ਹਾ ਦਿਖਾ ਦਿੱਤੀ ਹੈ।

ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਦਿਖਾਉਂਦੇ ਹੋਏ ਕਿਹਾ ਕਿ ਭਾਜਪਾ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਚੁਣਨ ਲਈ ਨਹੀਂ ਹੈ। ਇਹ ਚੋਣ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੈ। ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਦੇਸ਼ ਵਿੱਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ। ਉਹ ਰੂਸ ਅਤੇ ਚੀਨ ਵਰਗੇ ਦੇਸ਼ਾਂ ਦੀ ਤਰਾਂ ਇੱਥੇ ਵੀ ਇੱਕ ਪਾਰਟੀ ਸਿਸਟਮ ਲਾਗੂ ਕਰ ਦੇਵੇਗੀ ਅਤੇ ਤੁਹਾਡੇ ਵੋਟ ਦੇ ਅਧਿਕਾਰ ਨੂੰ ਖੋਹ ਲਵੇਗੀ। ਇਸ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਇੱਥੇ ਲੋਕ ਗੁਰਪੁਰਬ, ਈਦ ਅਤੇ ਰਾਮ ਨੌਮੀ ਇਕੱਠੇ ਹੋ ਕੇ ਮਨਾਉਂਦੇ ਹਨ। ਇੱਥੋਂ ਦੇ ਲੋਕ ਕਦੇ ਵੀ ਨਫ਼ਰਤ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਦੇ। ਇਸ ਵਾਰ ਵੀ ਪੰਜਾਬ ਦੇ ਲੋਕ ਨਫਰਤ ਦੀ ਰਾਜਨੀਤੀ ਨੂੰ ਨਕਾਰ ਕੇ ਕੰਮ ਦੀ ਰਾਜਨੀਤੀ ਨੂੰ ਹੀ ਚੁਣਨਗੇ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਬਹੁਤ ਡਰੀ ਹੋਈ ਹੈ। ਇਸ ਲਈ ਉਨ੍ਹਾਂ ਨੇ ਇੱਕ ਸਾਜ਼ਿਸ਼ ਦੇ ਤਹਿਤ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਹੈ। ਉਹ ਸੋਚਦੇ ਹਨ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਉਹ ਆਮ ਆਦਮੀ ਪਾਰਟੀ ਨੂੰ ਖਤਮ ਕਰ ਦੇਣਗੇ, ਪਰੰਤੂ ਇਹ ਉਨ੍ਹਾਂ ਦੀ ਗਲਤ ਫਹਿਮੀ ਹੈ, ਕਿਉਂਕਿ ਕੇਜਰੀਵਾਲ ਇਕ ਵਿਅਕਤੀ ਹੀ ਨਹੀਂ ਹਨ, ਬਲਕਿ ਉਹ ਇਕ ਵਿਚਾਰ ਹਨ। ਉਹ ਅਰਵਿੰਦ ਕੇਜਰੀਵਾਲ ਦੇ ਸਰੀਰ ਨੂੰ ਗ੍ਰਿਫਤਾਰ ਕਰ ਸਕਦੇ ਹਨ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰਨਗੇ?

ਸਰਹੱਦੀ ਖੇਤਰ ਦੇ ਕਿਸਾਨਾਂ ‘ਤੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਕੱਟ ਲੱਗ-ਲੱਦ ਕੇ 8 ਘੰਟੇ ਹੀ ਬਿਜਲੀ ਮਿਲਦੀ ਸੀ, ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ 11 ਘੰਟੇ ਬਿਜਲੀ ਦੇਣ ਅਤੇ ਉਹ ਵੀ ਦਿਨ ਦੇ ਸਮੇਂ ਤਾਂ ਕਿ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।

ਭਗਵੰਤ ਮਾਨ ਨੇ ਕਿਹਾ ਕਿ ਦੋ ਗੇੜ ਦੀ ਵੋਟਿੰਗ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਵਾਰ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਹੀ ਸਰਕਾਰ ਬਣਨ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਉਸ ਸਰਕਾਰ ਦੀ ਅਹਿਮ ਭਾਈਵਾਲ ਹੋਵੇਗੀ। ਇਸ ਲਈ ਸਾਨੂੰ ਮਜ਼ਬੂਤ ਕਰਨ ਲਈ ਮੈਨੂੰ 13 ਹੋਰ ਹੱਥ ਦਿਓ। ਸਾਡੇ ਸਾਰੇ ਸੰਸਦ ਮੈਂਬਰ ਲੋਕ ਸਭਾ ਵਿੱਚ ਪੰਜਾਬ ਦੇ ਹੱਕਾਂ ਨੂੰ ਉਠਾਉਂਦੇ ਹੋਏ ਆਪਣੀ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਰਕਾਰ ਵੀ ਸਾਡੇ ਗੱਠਜੋੜ ਦੀ ਹੋਵੇਗੀ, ਫਿਰ ਪੰਜਾਬ ਦੇ ਫ਼ੰਡਾਂ ਦਾ ਇੱਕ ਰੁਪਿਆ ਵੀ ਨਹੀਂ ਰੋਕਿਆ ਜਾਵੇਗਾ।

Tags: 13-0BREAKING NEWSpunjab newsWEB PORTALWISHAVWARTA.INਆਪਚੰਡੀਗੜ੍ਹਫਿਰੋਜ਼ਪੁਰਭਗਵੰਤ ਮਾਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

by Navjot
June 3, 2026
0

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3ਜੂਨ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

by Ranjit Singh
June 3, 2026
0

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ ਅੰਮ੍ਰਿਤਸਰ,...

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

by Ankit
June 3, 2026
0

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ 5% ਤੋਂ ਜ਼ਿਆਦਾ ਫ਼ੀਸ

by Navjot
June 3, 2026
0

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ; ਹੁਣ ਨਹੀਂ ਵਧਾ ਸਕਣਗੇ ਸਾਲਾਨਾ...

Most Popular

ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

by Jaspreet Kaur
2 days ago
0

ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ - ਬੋਰਡ ਦੇ ਚੇਅਰਮੈਨ ਅਤੇ ਮੈਂਬਰ ਕੀਤੇ ਨਿਯੁਕਤ; ਦੇਖੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 