• Latest
  • Trending
ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਭਾਰੀ ਗਿਣਤੀ ‘ਚ ਆਏ ਲੋਕਾਂ ਨੂੰ ਕੀਤੀ ਅਪੀਲ ਅਨਮੋਲ ਨੂੰ ਚੁਣੋ ਆਪਣਾ ਸਾਂਸਦ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਭਾਰੀ ਗਿਣਤੀ ‘ਚ ਆਏ ਲੋਕਾਂ ਨੂੰ ਕੀਤੀ ਅਪੀਲ ਅਨਮੋਲ ਨੂੰ ਚੁਣੋ ਆਪਣਾ ਸਾਂਸਦ

2 years ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

1 hour ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

2 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

2 hours ago
ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

3 hours ago
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

3 hours ago
ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

3 hours ago
FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

4 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

4 hours ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

5 hours ago
Hindi News
English News
Wednesday, August 19, 2026
No Result
View All Result
29 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਭਾਰੀ ਗਿਣਤੀ ‘ਚ ਆਏ ਲੋਕਾਂ ਨੂੰ ਕੀਤੀ ਅਪੀਲ ਅਨਮੋਲ ਨੂੰ ਚੁਣੋ ਆਪਣਾ ਸਾਂਸਦ

April 27, 2024
in ਪੰਜਾਬ

ਮਾਨ ਨੇ ਕਿਹਾ- ਕਰਮਜੀਤ ਅਨਮੋਲ ਨੂੰ ਜਿਤਾ ਕੇ ਸੰਸਦ ਵਿੱਚ ਭੇਜੋ, ਅਸੀਂ ਦੋਵੇਂ ਇਮਾਨਦਾਰ ਬੰਦੇ ਹਾਂ, ਅਸੀਂ ਤੁਹਾਡੇ ਵਰਗੇ ਆਮ ਪਰਿਵਾਰ ਤੋਂ ਹਾਂ, ਮਿਹਨਤ ਕਰਕੇ ਮਨੋਰੰਜਨ ਦੇ ਖੇਤਰ ਵਿੱਚ ਪਹਿਚਾਣ ਬਣਾਈ, ਹੁਣ ਅਸੀਂ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਾਂ: ਮਾਨ

ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

ਬਾਦਲ ਆਪਣੇ ਕਰਮਾਂ ਦਾ ਫਲ ਭੋਗ ਰਹੇ ਹਨ, ਉਨ੍ਹਾਂ ਨੇ ਪੰਜਾਬ ਨੂੰ ਲੁੱਟ ਕੇ ਆਪਣੀਆਂ ਜੇਬਾਂ ਭਰਿਆਂ: ਮੁੱਖ ਮੰਤਰੀ ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ, ਬਾਘਾ ਪੁਰਾਣਾ ਦੇ ਲੋਕਾਂ ਦਾ ਪਿਆਰ ਕਿਸੇ ਕਰੰਸੀ ਨਾਲ ਨਹੀਂ ਖ਼ਰੀਦਿਆ ਜਾ ਸਕਦਾ ਅਤੇ ਨਾ ਹੀ ਉਨ੍ਹਾਂ ਦੇ ਪਿਆਰ ਦਾ ਕਰਜ਼ ਚੁਕਾਇਆ ਜਾ ਸਕਦਾ ਹੈ

ਭਗਵੰਤ ਮਾਨ ਨੇ ਕਿਹਾ, ਮੋਦੀ ਦੇ ‘ਜੁਮਲੇ’ ‘ਚ ਨਾ ਫਸਿਓ, ਬੇਰੁਜ਼ਗਾਰੀ ਤੇ ਮਹਿੰਗਾਈ ਮੋਦੀ ਦੀ ਹੀ ਦੇਣ

ਬਾਘਾ ਪੁਰਾਣਾ/ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸ਼ਾਮ ਬਾਘਾ ਪੁਰਾਣਾ ਵਿਖੇ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ ਆਪਣਾ ਸੰਸਦੀ ਨੁਮਾਇੰਦਾ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅਤੇ ਕਰਮਜੀਤ ਦੋਵੇਂ ਹੀ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਾਂ। ਅਸੀਂ ਆਮ ਪਰਿਵਾਰ ਤੋਂ ਹਾਂ ਅਤੇ ਮਨੋਰੰਜਨ ਦੇ ਖੇਤਰ ਵਿਚ ਆਪਣੀ ਪਹਿਚਾਣ ਬਣਾਈ ਹੈ। ਹੁਣ ਮੇਰਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਰਮਜੀਤ ਨੂੰ ਸੰਸਦ ਵਿੱਚ ਆਪਣੀ ਆਵਾਜ਼ ਬਣਨ ਦਾ ਮੌਕਾ ਦਿਓ।

ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਸੁਖਬੀਰ ਬਾਦਲ ਤੇ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਹ ਧਰਮ ਦੀ ਵਰਤੋਂ ਆਪਣੇ ਨਿੱਜੀ ਫਾਇਦੇ ਲਈ ਕਰਦੇ ਹਨ। ਉਹ ਹਮੇਸ਼ਾ ਇਸ ਨੂੰ ਢਾਲ ਵਜੋਂ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਹਰਾਉਣਾ ਉਨ੍ਹਾਂ ਲਈ ਆਸਾਨ ਨਹੀਂ ਸੀ ਪਰ ਲੋਕਾਂ ਦੇ ਪਿਆਰ ਅਤੇ ਸਮਰਥਨ ਨੇ ਹੀ ਇਹ ਸੰਭਵ ਕੀਤਾ ਹੈ। ਲੋਕਾਂ ਨੇ ਉਨਾਂ ਨੂੰ ਨਾ ਸਿਰਫ਼ ਨਕਾਰਿਆ ਸਗੋਂ ਨਫ਼ਰਤ ਵੀ ਕੀਤੀ। ਉਨਾਂ ਨੇ ਕਿਹਾ ਕਿ ਬਾਦਲ ਅੱਜ ਆਪਣੇ ਕਰਮਾਂ ਦਾ ਹੀ ਫਲ ਭੋਗ ਰਹੇ ਹਨ। ਉਨ੍ਹਾਂ ਦੀ ਮੌਜੂਦਾ ਹਾਲਤ ਉਨ੍ਹਾਂ ਦੇ ਮਾੜੇ ਕਰਮਾਂ ਦਾ ਨਤੀਜਾ ਹੈ। ਹੁਣ ਉਹ ‘ਪਰਿਵਾਰ ਬਚਾਓ ਯਾਤਰਾ’ ਕੱਢ ਰਹੇ ਹਨ। ਸੱਤਾ ਵਿੱਚ ਰਹਿੰਦਿਆਂ ਉਹ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਰਹੇ ਸਨ ਅਤੇ ਪਹਾੜਾਂ ਵਿੱਚ ਆਪਣੇ ਮਹਿਲ ਅਤੇ ਹੋਟਲ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਹਰ ਸਾਧਾਰਨ ਵਿਅਕਤੀ ਜਾਣਦਾ ਹੈ ਕਿ ਮਰਨ ਤੋਂ ਬਾਅਦ ਉਨ੍ਹਾਂ ਦੇ ਨਾਲ ਕੁਝ ਨਹੀਂ ਜਾਂਦਾ ਪਰ ਲੱਗਦਾ ਹੈ ਕਿ ਬਾਦਲ ਵਰਗੇ ਲੋਕਾਂ ਨੇ ਯਮਰਾਜ ਨਾਲ ਇਹ ਸੌਦਾ ਕਰ ਲਿਆ ਹੈ ਕਿ ਉਹ ਲੁੱਟਿਆ ਹੋਇਆ ਪੈਸਾ ਆਪਣੇ ਨਾਲ ਪਰਲੋਕ ਵਿਚ ਲੈ ਜਾਣਗੇ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (ਭ੍ਰਿਸ਼ਟ ਆਗੂਆਂ) ਨੂੰ ਨਹੀਂ ਪਤਾ ਸੀ ਕਿ ਮਾਸਟਰ ਮਹਿੰਦਰ ਸਿੰਘ ਦਾ ਪੁੱਤਰ ਆ ਕੇ ਪੰਜਾਬ ਦੇ ਲੋਕਾਂ ਤੋਂ ਲੁੱਟੇ ਇਕ-ਇਕ ਪੈਸੇ ਦੀ ਕੀਮਤ ਵਸੂਲ ਕਰੇਗਾ। ਮਾਨ ਨੇ ਕਿਹਾ ਕਿ ਉਨਾਂ ਨੂੰ ਮਾਣ ਹੈ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ। ਅਜਿਹੀਆਂ ਜ਼ਿੰਮੇਵਾਰੀਆਂ ਖੁਸ਼ਕਿਸਮਤ ਲੋਕਾਂ ਨੂੰ ਹੀ ਮਿਲਦੀਆਂ ਹਨ। ਉਨਾਂ ਕਿਹਾ ਕਿ ਲੋਕਾਂ ਦੇ ਪਿਆਰ, ਸਮਰਥਨ ਅਤੇ ਆਸ਼ੀਰਵਾਦ ਲਈ ਮੈਂ ਸ਼ੁਕਰਗੁਜ਼ਾਰ ਹਾਂ। ਅੱਜ ਵੰਸ਼ਵਾਦੀ ਆਗੂ ਇਸ ਕਰਕੇ ਦੁਖੀ ਹਨ ਕਿਉਂਕਿ ਸਾਧਾਰਨ ਪਰਿਵਾਰਾਂ ਦੇ ਧੀ-ਪੁੱਤ ਵਿਧਾਨ ਸਭਾ ਵਿੱਚ ਪੁੱਜ ਗਏ ਹਨ। ਉਨਾਂ ਕਿਹਾ ਕਿ ਮੈਨੂੰ 13 ਹੋਰ ਹੱਥ ਅਤੇ ਆਵਾਜ਼ ਦਿਓ, ਸਾਨੂੰ ਮਜ਼ਬੂਤ ਕਰੋ ਤਾਂ ਕਿ ਅਸੀਂ ਹੋਰ ਜਿਆਦਾ ਕੰਮ ਕਰ ਸਕੀਏ।

ਭਗਵੰਤ ਮਾਨ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਕੰਮਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਅਸੀਂ ਪੰਜਾਬ ਦੇ ਸਾਰੇ ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ, ਕਿਸਾਨਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਬਿਜਲੀ, ਸਕੂਲ ਆਫ ਐਮੀਨੈਂਸ ਬਣਾਏ, ਆਮ ਆਦਮੀ ਕਲੀਨਿਕ ਬਣਾਏ ਜਿੱਥੇ ਹੁਣ ਤੱਕ 1.5 ਕਰੋੜ ਲੋਕ ਮੁਫਤ ਇਲਾਜ ਕਰਵਾ ਚੁੱਕੇ ਹਨ, ਪੰਜਾਬ ਦੇ ਹਰ ਪਿੰਡ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਇਆ, 43,000 ਸਰਕਾਰੀ ਨੌਕਰੀਆਂ ਦਿਤਿਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ। ਮਾਨ ਨੇ ਕਿਹਾ ਕਿ ਜਲਦੀ ਹੀ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਵੀ ਪੂਰੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਦੀ ਲੜਾਈ ਕੇਂਦਰ, ਤਾਨਾਸ਼ਾਹੀ ਭਾਜਪਾ ਅਤੇ ਰਾਜਪਾਲ ਨਾਲ ਹੈ। ਇਸ ਲਈ ਉਨ੍ਹਾਂ ਨੂੰ ਹੋਰ ਤਾਕਤ ਦੀ ਲੋੜ ਹੈ। ਸਾਨੂੰ ਹੋਰ ਤਾਕਤ ਅਤੇ ਹਿੰਮਤ ਦੇਣ ਲਈ ਪੰਜਾਬ ਦੀਆਂ ਸਾਰੀਆਂ 13 ਸੀਟਾਂ ਦਿਓ।

ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਨੂੰ ਵੋਟ ਦੇਣ ਦਾ ਮਤਲਬ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਵੋਟ ਦੇਣਾ ਹੈ। ਜਦੋਂ ਕਿ ਪੰਜਾਬ ਵਿੱਚ ਕਾਂਗਰਸ ਨਾ ਉਮੀਦ ਹੈ ਅਤੇ ਉਹ ਆਪਸ ਵਿਚ ਹੀ ਲੜਦੇ ਰਹਿੰਦੇ ਹਨ, ਉਨ੍ਹਾਂ ਕੋਲ ਆਮ ਲੋਕਾਂ ਦੀਆਂ ਸਮੱਸਿਆਵਾਂ ਲਈ ਬਿਲਕੁਲ ਵੀ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ 13 ਯੋਗ ਉਮੀਦਵਾਰ ਵੀ ਨਹੀਂ ਮਿਲ ਰਹੇ ਹਨ। ਲੋਕ ਉਨ੍ਹਾਂ ਦੀਆਂ ਟਿਕਟ ‘ਤੇ ਇਹ ਚੋਣ ਲੜਨ ਲਈ ਬਿਲਕੁਲ ਵੀ ਤਿਆਰ ਨਹੀਂ ਹਨ, ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਹ ਬੁਰੀ ਤਰ੍ਹਾਂ ਹਾਰ ਜਾਣਗੇ।

ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿਚ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਭ੍ਰਿਸ਼ਟਾਚਾਰ ਨਾਲ ਸਾਡੇ ਦੇਸ਼ ਦਾ ਕਿੰਨਾ ਕੁ ਨੁਕਸਾਨ ਹੋਇਆ ਹੈ, ਮੈਂ ਉਨ੍ਹਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਖਤਮ ਹੋਣ ਤੋਂ ਬਾਅਦ ਹੀ ਅਸੀਂ ਇਸ ਦਾ ਹਿਸਾਬ ਲਵਾਂਗੇ, ਕਿਉਂਕਿ ਭ੍ਰਿਸ਼ਟਾਚਾਰ ਅਜੇ ਵੀ ਚੱਲ ਰਿਹਾ ਹੈ, ਕੇਂਦਰ ਵਿਚ ਲੁਟੇਰੇ ਬੈਠੇ ਹਨ, ਜੋ ਇਸ ਦੇਸ਼ ਦੇ ਸਰੋਤ ਅਤੇ ਸੰਸਥਾਵਾਂ ਨੂੰ ਪੂੰਜੀਪਤੀਆਂ ਕੋਲ ਵੇਚ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਿਸ ਦਿਨ ਅਰਵਿੰਦ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣ ਜਾਣਗੇ, ਉਸ ਦਿਨ ਦੇਸ਼ ‘ਚ ਭ੍ਰਿਸ਼ਟਾਚਾਰ ਖਤਮ ਹੋ ਜਾਵੇਗਾ।

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣਾਂ ਦੇ ਸਮੇਂ ਉਨ੍ਹਾਂ ਨੇ ਸਿਲੰਡਰ ਦੀ ਕੀਮਤ 100 ਰੁਪਏ ਸਸਤੀ ਕਰ ਦਿੱਤੀ ਸੀ, ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ 1000 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ਵਿਚ ਵਾਧਾ ਕਰ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਦੌਰਾਨ ਉਹ ਲੋਕਾਂ ਨੂੰ ‘ਲੋਲੀਪੋਪ’ ਦਿੰਦੇ ਹਨ ਅਤੇ ‘ਜੁਮਲੇ’ ਸੁਣਾਉਂਦੇ ਹਨ, ਪਰੰਤੂ ਇਹਨਾਂ ‘ਲੋਲੀਪੋਪਾਂ’ ਅਤੇ ‘ਜੁਮਲਿਆਂ’ ਦੇ ਜਾਲ ਵਿੱਚ ਨਾ ਫਸਿਓ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਲੀਕੇਜ ਬੰਦ ਕਰਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ। ਹੁਣ ਲੋਕਾਂ ਦੇ ਟੈਕਸ ਦਾ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਜਾ ਰਿਹਾ ਹੈ ਅਤੇ ਸਰਕਾਰ ਲੋਕਾਂ ਨੂੰ ਉਸ ਪੈਸੇ ਵਿੱਚੋਂ ਲਾਭ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਾ ਇਹ ਵੀ ਕਦੇ ਨਹੀਂ ਭੁੱਲੇਗੀ ਕਿ ਭਾਜਪਾ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਕਿਹੋ ਜਿਹਾ ਸਲੂਕ ਕੀਤਾ।

Tags: aam admi partyBREAKING NEWSChandigarhCmIndiaLOK SABHA ELECTIONS 2024POLITICSPUNJABPUNJABELECTIONSWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

by Ankit
August 19, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ...

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

by Navjot
August 19, 2026
0

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ    ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

Most Popular

International: ਜੰਗ ਤੋਂ ਬਾਅਦ ਈਰਾਨੀ ਸੁਪਰੀਮ ਲੀਡਰ ਮੁਜਤਬਾ ਦਾ ਪਹਿਲਾ ਵੀਡੀਓ ਆਇਆ ਸਾਹਮਣੇ

International: ਜੰਗ ਤੋਂ ਬਾਅਦ ਈਰਾਨੀ ਸੁਪਰੀਮ ਲੀਡਰ ਮੁਜਤਬਾ ਦਾ ਪਹਿਲਾ ਵੀਡੀਓ ਆਇਆ ਸਾਹਮਣੇ

by Ranjit Singh
1 week ago
0

International: ਜੰਗ ਤੋਂ ਬਾਅਦ ਈਰਾਨੀ ਸੁਪਰੀਮ ਲੀਡਰ ਮੁਜਤਬਾ ਦਾ ਪਹਿਲਾ ਵੀਡੀਓ ਆਇਆ ਸਾਹਮਣੇ ਨਵੀਂ ਦਿੱਲੀ, 9 ਅਗਸਤ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 