• Latest
  • Trending
ਭਗਵੰਤ ਮਾਨ ਵੱਲੋਂ ਕਾਂਗਰਸ, ਅਕਾਲੀ-ਭਾਜਪਾ ਗੱਠਜੋੜ ਹਰਾਉਣ ਦਾ ਸੱਦਾ

ਭਗਵੰਤ ਮਾਨ ਵੱਲੋਂ ਕਾਂਗਰਸ, ਅਕਾਲੀ-ਭਾਜਪਾ ਗੱਠਜੋੜ ਹਰਾਉਣ ਦਾ ਸੱਦਾ

9 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

5 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

9 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

56 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਵੱਲੋਂ ਕਾਂਗਰਸ, ਅਕਾਲੀ-ਭਾਜਪਾ ਗੱਠਜੋੜ ਹਰਾਉਣ ਦਾ ਸੱਦਾ

December 12, 2017
in ਪੰਜਾਬ
ਭਗਵੰਤ ਮਾਨ ਵੱਲੋਂ ਕਾਂਗਰਸ, ਅਕਾਲੀ-ਭਾਜਪਾ ਗੱਠਜੋੜ ਹਰਾਉਣ ਦਾ ਸੱਦਾ

ਭਗਵੰਤ ਮਾਨ ਵੱਲੋਂ ਕਾਂਗਰਸ, ਅਕਾਲੀ-ਭਾਜਪਾ ਗੱਠਜੋੜ ਹਰਾਉਣ ਦਾ ਸੱਦਾ
-‘ਗੁਰੂ ਕੀ ਨਗਰੀ‘  ‘ਚ ਕੀਤੀਆਂ ਜਨ ਸਭਾਵਾਂ

ਅੰਮਿ੍ਰਤਸਰ, 12 ਦਸੰਬਰ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਹਰਾਉਣ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਤੋਂ ਵਾਰ-ਵਾਰ ਧੋਖਾ ਨਾ ਖਾਣ ਅਤੇ ਇਨਾਂ ਚੋਣਾਂ ‘ਚ ‘ਆਪ‘ ਸਮੇਤ ਹੋਰ ਚੰਗੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਜਿਤਾਉਣ।
ਭਗਵੰਤ ਮਾਨ ਅੱਜ ਇੱਥੇ ‘ਆਪ‘ ਦੇ ਉਮੀਦਵਾਰਾਂ ਦੇ ਹੱਕ ‘ਚ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਮਾਨ ਨੇ ਕਿਹਾ ਕਿ ਜੇਕਰ ਵਾਰਡ ਦਾ ਕੌਂਸਲਰ ਚੰਗਾ, ਇਮਾਨਦਾਰ ਅਤੇ ਲੋਕ ਹਿਤੈਸ਼ੀ ਹੋਵੇ ਤਾਂ ਮੁਹੱਲੇ ਦੀ ਨੁਹਾਰ ਬਦਲ ਸਕਦਾ ਹੈ ਪਰੰਤੂ ਕਾਂਗਰਸ ਅਤੇ ਅਕਾਲੀ ਭਾਜਪਾ ਨੇ ਡੂੰਘੀ ਸਾਜ਼ਿਸ਼ ਤਹਿਤ ਸਥਾਨਕ ਪੱਧਰ ‘ਤੇ ਲੋਕਾਂ ਨੂੰ ਵੰਡ ਦਿੱਤਾ ਹੈ। ਪਾਰਟੀਬਾਜ਼ੀ ਦੇ ਨਾਂ ‘ਤੇ ਦੁਸ਼ਮਣੀਆਂ ਦੀ ਹੱਦ ਤੱਕ ਧੜੇਬਾਜ਼ੀ ਵਧਾ ਦਿੱਤੀ ਹੈ ਜਦਕਿ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦੇ ਜਿਓ ਦੇ ਤਿਓ ਖੜੇ ਹਨ।
ਕਾਂਗਰਸ ਅਤੇ ਅਕਾਲੀ ਦਲ ਵੱਲੋਂ ਵਿਕਾਸ ਦੇ ਨਾਅਰਿਆਂ ‘ਤੇ ਵਿਅੰਗ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਹਲਕੀ ਜਿਹੀ ਬਰਸਾਤ ਨੇ ਅਕਾਲੀ-ਭਾਜਪਾ ਦੀ 10 ਸਾਲਾ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਾ ਸਰਕਾਰ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਸ੍ਰੀ ਅੰਮਿ੍ਰਤਸਰ ਸਮੇਤ ਪੰਜਾਬ ਦਾ ਹਰ ਸ਼ਹਿਰ ਅਤੇ ਕਸਬਾ ਨਰਕ ਦਾ ਰੂਪ ਧਾਰਨ ਕਰ ਗਿਆ ਹੈ। ਮਾਨ ਨੇ ਕਿਹਾ ਕਿ ਵਿਕਾਸ ਕੀਤਾ ਵਿਕਾਸ ਕਰਾਂਗੇ ਦੇ ਨਾਅਰਿਆਂ ‘ਚ ਪੰਜਾਬ ਅਤੇ ਪੰਜਾਬੀ ਸ਼ਾਮਲ ਨਹੀਂ ਹਨ, ਇਹ ਵਿਕਾਸ ਬਾਦਲਾਂ, ਕੈਪਟਨ ਅਤੇ ਅਕਾਲੀ-ਕਾਂਗਰਸੀਆਂ ਦਾ ਨਿੱਜੀ ਤੌਰ ‘ਤੇ ਹੋਇਆ ਹੈ।
ਜਨ ਸਭਾ ‘ਚ ਸ਼ਾਮਲ ਲੋਕਾਂ ਨੂੰ ਚਿੱਕੜ ਅਤੇ ਗੰਦ ਨਾਲ ਭਰੀ ਸੜਕ ਦਿਖਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਉਹੋ ‘ਗੁਰੂ ਕੀ ਨਗਰ‘ ਹੈ ਜਿਸਦੀ ਸਫ਼ਾਈ ਨੂੰ ਲੈ ਕੇ ਅਕਾਲੀ-ਭਾਜਪਾ ਅਤੇ ਕਾਂਗਰਸੀਆਂ ਨੇ ਰੱਜ ਕੇ ਰਾਜਨੀਤੀ  ਕੀਤੀ,  ਦਲ ਬਦਲੀਆਂ ਕੀਤੀਆਂ ਅਤੇ ਹੇਠਲੇ ਪੱਧਰ ‘ਤੇ ਲੋਕਾਂ ਨੂੰ ਲੜਾਇਆ ਪਰ ਗੰਦਗੀ ਅਤੇ ਨਰਕ ਵਰਗੀ ਸਮੱਸਿਆਵਾਂ ਤੋਂ ਨਿਜਾਤ ਨਹੀਂ ਦਿੱਤੀ। ਇਸ ਲਈ ਸ੍ਰੀ ਅੰਮਿ੍ਰਤਸਰ ਸਮੇਤ ਪੂਰੇ ਪੰਜਾਬ ਦੇ ਲੋਕਾਂ ਇਨਾਂ ਨਗਰ ਕੌਂਸਲ ਚੋਣਾਂ ‘ਚ ਕਾਂਗਰਸ-ਅਕਾਲੀ ਅਤੇ ਭਾਜਪਾ ਦੇ ਉਮੀਦਵਾਰਾਂ ਨੂੰ ਸਬਕ ਸਿਖਾਉਣ ਜੋ ਪੈਸੇ ਅਤੇ ਧੱਕੇਸ਼ਾਹੀ ਨਾਲ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ‘ਤੇ ਕਬਜ਼ੇ ਕਰਨਾ ਚਾਹੁੰਦੇ ਹਨ।
ਮਾਨ ਨੇ ਕਿਹਾ ਕਿ ਲੋਕ ਕਾਂਗਰਸ, ਅਕਾਲੀ ਅਤੇ ਭਾਜਪਾ ਦੇ ਉਮੀਦਵਾਰਾਂ ਅਤੇ ਆਗੂਆਂ ਕੋਲੋਂ ਪਿਛਲੇ 10 ਸਾਲਾ ਦੇ ਵਿਕਾਸ ਦਾ ਹਿਸਾਬ ਜ਼ਰੂਰ ਮੰਗਣ। ਉਨਾਂ ਕਿਹਾ ਕਿ ਬਿਜਲੀ, ਬਿਜਲੀ ਦੀਆਂ ਤਾਰਾਂ ਦੇ ਜਾਨਲੇਵਾ ਜਾਲ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ, ਗਲੀਆਂ ਨਾਲੀਆਂ, ਸਿਹਤ ਸੇਵਾਵਾਂ ਅਤੇ ਸਕੂਲੀ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਅਣਹੋਂਦ ਕਾਰਨ ਇਹੋ ਮੁੱਦੇ 70 ਸਾਲਾਂ ਤੋਂ ਚੱਲਦੇ ਆ ਰਹੇ ਹਨ ਕਿਉਂਕਿ ਸਰਕਾਰਾਂ ਅਤੇ ਸਥਾਨਕ ਸਰਕਾਰਾਂ ਦੀ ਸੱਤਾ ਮਾਣਨ ਵਾਲੀਆਂ ਇਹਨਾਂ ਰਵਾਇਤੀ ਪਾਰਟੀਆਂ ਨੇ ਇਨਾਂ ਸਮੱਸਿਆਵਾਂ ਦੇ ਹੱਲ ਲਈ ਕਦੇ ਧਿਆਨ ਹੀ ਨਹੀਂ ਦਿੱਤਾ।
ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ‘ਆਪ‘ ਦੇ ਉਮੀਦਵਾਰਾਂ ਨਾਲ ਵੀ ਬੇਹੱਦ ਧੱਕੇਸ਼ਾਹੀ ਕੀਤੀ ਹੈ। ਦਰਜਨਾਂ ਉਮੀਦਵਾਰੀਆਂ ਰੱਦ ਕੀਤੀਆਂ ਹਨ। ‘ਆਪ‘ ਨੇ ਇਸ ਸੰਬੰਧੀ ਡਿਪਟੀ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਰਾਹੀਂ ਵਿਰੋਧ ਦਰਜ ਕਰਵਾਇਆ ਪਰ ਬਾਦਲਾਂ ਵੱਲੋਂ ਜੋ ਡਰਾਮੇਬਾਜ਼ੀ ਕੀਤੀ ਗਈ ਹੈ ਉਹ ਨਿੰਦਣਯੋਗ ਹੈ। ਮਾਨ ਨੇ ਕਿਹਾ ਕਿ ਜਿਹੜੇ ਕੈਪਟਨ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਕੈਪਟਨ ਦਾ ਸ਼ਾਹੀ ਮਹਿਲ ਜਾਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਲਗਾਉਣ ਦੀ ਥਾਂ ਸੜਕਾਂ ਰੋਕ ਕੇ ਲੋਕਾਂ ਨੂੰ ਪਰੇਸ਼ਾਨ ਕਰ ਰਹੇ ਹਨ ਉਹ ਲੋਕਾਂ ਦੇ ਹਿਤੈਸ਼ੀ ਨਹੀਂ ਹੋ ਸਕਦੇ। ਮਾਨ ਨੇ ਕਿਹਾ ਕਿ ਬਾਦਲ ਆਪਣਾ ਬਚਿਆ-ਖੁਚਿਆ ਵਜੂਦ ਬਚਾਉਣ ਲਈ ਹੱਥ ਪੈਰ ਮਾਰ ਰਹੇ ਹਨ। ਇਸ ਲਈ ਲੋਕ ਉਨਾਂ ਦੇ ਗੁਮਰਾਹ ਕੁੰਨਾ ਅਤੇ ਆਪਸੀ ਨਫ਼ਰਤ ਪੈਦਾ ਕਰਨ ਵਾਲੀਆਂ ਚਾਲਾਂ ‘ਚ ਨਾ ਆਉਣ।
ਮਾਨ ਨੇ ਕਿਹਾ ਕਿ ਬਾਦਲ ਅਤੇ ਕੈਪਟਨ ਆਪਸ ‘ਚ ਇੱਕ-ਮਿੱਕ ਹਨ। ਇਸ ਲਈ ਲੋਕ ਇਹਨਾਂ ਚੋਣਾਂ ‘ਚ ਇਹਨਾਂ ਨੂੰ ਸਬਕ ਸਿਖਾਉਣ।  ਮਾਨ ਨੇ ਅੱਜ ਸੁਲਤਾਨ ਵੀਂਡ, ਕੋਟ ਖਾਸਾ ਅਤੇ ਛਿਹਰਟਾ ਸਾਹਿਬ ਦੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਅਤੇ ਛਿਹਰਟਾ ਸਾਹਿਬ ਦੇ ਮੁੱਖ ਬਾਜ਼ਾਰ ‘ਚ ਪੈਦਲ ਮਾਰਚ ਕਰ ਕੇ ਆਮ ਆਦਮੀ ਪਾਰਟੀ ਲਈ ਸਮਰਥਨ ਮੰਗਿਆ।
ਇਸ ਮੌਕੇ ਉਨਾਂ ਨਾਲ ਉਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਡਾ. ਇੰਦਰਬੀਰ ਸਿੰਘ ਨਿੱਝਰ, ਸ਼ਹਿਰੀ ਜ਼ਿਲਾ ਪ੍ਰਧਾਨ ਸੁਰੇਸ਼ ਸ਼ਰਮਾ ਅਤੇ ਹੋਰ ਆਗੂ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

by Ankit
1 month ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 10-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 