ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਦੇਹਾਂਤ
ਗਲਤ ਦਵਾਈ ਖਾਣ ਤੋਂ ਬਾਅਦ ਲੁਧਿਆਣਾ ਡੀਐਮਸੀ ਵਿੱਚ ਸਨ ਭਰਤੀ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ) – ਇਸ ਸਮੇਂ ਦੀ ਦੁਖ਼ਦ ਖਬਰ ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਰਿਵਾਰ ਨਾਲ ਜੁੜੀ ਸਾਹਮਣੇ ਆ ਰਹੀ ਹੈ।ਜਾਣਕਾਰੀ ਅਨੁਸਾਰ ਉਹਨਾਂ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਉਹਨਾਂ ਨੂੰ ਗਲਤ ਦਵਾਈ ਖਾਣ ਤੋਂ ਬਾਅਦ ਰਿਐਕਸ਼ਨ ਦੇ ਚੱਲਦਿਆਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।























