ਭਰਤੀ ਪ੍ਰੀਖਿਾਵਾਂ ‘ਚ ਨਕਲ ਕਰਨੀ ਅਤੇ ਕਰਵਾਉਣੀ ਹੁਣ ਪਵੇਗੀ ਮਹਿੰਗੀ, ਉੱਤਰਾਖੰਡ ਸਰਕਾਰ ਨੇ ਜਾਰੀ ਕੀਤਾ ਨਵਾਂ ਕਾਨੂੰਨ- ਫੜੇ ਜਾਣ ‘ਤੇ ਉਮਰ ਕੈਦ ਦੇ ਨਾਲ 10 ਕਰੋੜ ਦਾ ਜੁਰਮਾਨਾ
ਚੰਡੀਗੜ੍ਹ 11 ਫਰਵਰੀ(ਵਿਸ਼ਵ ਵਾਰਤਾ)- ਭਰਤੀ ਪ੍ਰਿਖਿਆਵਾਂ ਦੇ ਲੀਕ ਹੋਣ ਅਤੇ ਨਕਲ ਕਰਵਾਉਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਹੁਣ ਉੱਤਰਾਖੰਡ ਸਰਕਾਰ ਨੇ ਨਕਲ ਵਿਰੋਧੀ ਕਾਨੂੰਨ ਨੂੰ ਸਖ਼ਤ ਬਣਾਉਣ ਲਈ ਆਰਡੀਨੈਂਸ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਦੇ ਗਵਰਨਰ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਬੀਤੇ ਦਿਨ ਉੱਤਰਾਖੰਡ ਪ੍ਰਤੀਯੋਗੀ ਪ੍ਰੀਖਿਆ ਆਰਡੀਨੈਂਸ 2023 ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਘਟਨਾਵਾਂ ਦੀ ਗਿਣਤੀ ਵਿੱਚ ਹੋਰ ਕਮੀ ਆਵੇਗੀ।
ਇਸ ਕਾਨੂੰਨ ਤਹਿਤ ਜੇਕਰ ਕੋਈ ਪ੍ਰਿੰਟਿੰਗ ਪ੍ਰੈਸ, ਕੋਚਿੰਗ ਇੰਸਟੀਚਿਊਟ ਜਾਂ ਮੈਨੇਜਮੈਂਟ ਸਿਸਟਮ ਦਾ ਵਿਅਕਤੀ ਨਕਲ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਦੇ ਨਾਲ ਹੀ ਉਸ ਨੂੰ 10 ਕਰੋੜ ਰੁਪਏ ਦਾ ਜੁਰਮਾਨਾ ਵੀ ਭਰਨਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਸੰਗਠਿਤ ਤਰੀਕੇ ਨਾਲ ਪ੍ਰੀਖਿਆ ਕਰਵਾਉਣ ਵਾਲੀ ਸੰਸਥਾ ਨਾਲ ਸਾਜ਼ਿਸ਼ ਰਚਦਾ ਹੈ ਤਾਂ ਉਸ ਲਈ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਨਕਲ ਕਰਵਾਉਣ ਵਾਲਿਆਂ ਤੋਂ ਇਲਾਵਾ ਪ੍ਰਤੀਯੋਗੀ ਪ੍ਰੀਖਿਆ ਆਰਡੀਨੈਂਸ 2023 ਦੇ ਲਾਗੂ ਹੋਣ ਤੋਂ ਬਾਅਦ ਜੇਕਰ ਕੋਈ ਵਿਦਿਆਰਥੀ ਧੋਖਾਧੜੀ ਕਰਦਾ ਹੈ ਜਾਂ ਅਜਿਹਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ 3 ਸਾਲ ਦੀ ਕੈਦ ਅਤੇ 5 ਲੱਖ ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ। ਜੇਕਰ ਉਹ ਵਿਦਿਆਰਥੀ ਦੁਬਾਰਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ 10 ਲੱਖ ਤੱਕ ਦਾ ਜ਼ੁਰਮਾਨਾ ਭੁਗਤਣਾ ਪੈ ਸਕਦਾ ਹੈ।ਇਸ ਤੋਂ ਇਲਾਵਾ ਜੇਕਰ ਇਮਤਿਹਾਨ ਦੌਰਾਨ ਗਲਤ ਤਰੀਕੇ ਵਰਤਦਾ ਪਾਇਆ ਗਿਆ ਤਾਂ ਹਾਸਲ ਕੀਤੀ ਜਾਇਦਾਦ ਕੁਰਕ ਕਰ ਦਿੱਤੀ ਜਾਵੇਗੀ।
ਮੁੱਖ ਮੰਤਰੀ ਧਾਮੀ ਨੇ ਇਸ ਆਰਡੀਨੈਂਸ ਨੂੰ ਪ੍ਰਵਾਨਗੀ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ। ਧਾਮੀ ਨੇ ਟਵੀਟ ਕੀਤਾ- ਮਾਣਯੋਗ ਰਾਜਪਾਲ ਨੇ ਸਾਡੀ ਸਰਕਾਰ ਦੁਆਰਾ ਭੇਜੇ ਗਏ ਦੇਸ਼ ਦੇ ਸਭ ਤੋਂ ਸਖ਼ਤ ਨਕਲ ਵਿਰੋਧੀ ਕਾਨੂੰਨ ਦੇ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਸੂਬੇ ਵਿੱਚ ਹੋਣ ਵਾਲੀਆਂ ਸਾਰੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਨਕਲ ਵਿਰੋਧੀ ਕਾਨੂੰਨ ਲਾਗੂ ਹੋਵੇਗਾ। ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਸੀਂ ਨਕਲ ਮਾਫੀਆ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।
हमारी सरकार द्वारा भेजे गए देश के सबसे सख्त "नकल विरोधी कानून" के अध्यादेश को माननीय राज्यपाल @LtGenGurmit जी द्वारा त्वरित रूप से स्वीकृत किए जाने पर हार्दिक आभार!
अब प्रदेश में होने वाली प्रत्येक प्रतियोगी परीक्षा में "नकल विरोधी कानून" लागू होगा।
— Pushkar Singh Dhami (@pushkardhami) February 10, 2023