ਭਰਾ ਹੀ ਬਣਿਆ ਭਰਾ ਦਾ ਕਾਤਲ
ਚੰਡੀਗੜ੍ਹ, 11ਜੁਲਾਈ(ਵਿਸ਼ਵ ਵਾਰਤਾ)- ਬਠਿੰਡਾ ਦੇ ਪਿੰਡ ਕੋਟਫੱਤਾ ਵਿੱਚ ਅੱਜ ਇਕ ਵੱਡੀ ਹਿੰਸਕ ਘਟਨਾ ਵਾਪਰੀ ਜਿਥੇ ਨਸ਼ੇ ਦੇ ਆਦਿ ਛੋਟੇ ਭਰਾ ਨੇ ਵੱਡੇ ਭਰਾ ਦੀ ਕਿਰਚ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਦਿਆਂ ਹੀ ਥਾਣਾ ਕੋਟਫੱਤਾ ਦੀ ਪੁਲਿਸ ਮੌਕੇ ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ। ਇਸ ਤੋਂ ਬਾਅਦ ਵੱਡੇ ਭਰਾ ਬਲਵਿੰਦਰ ਸਿੰਘ ਦੀ ਖੂਨ ਨਾਲ ਲੱਥਪਥ ਹੋਈ ਲਾਸ਼ ਨੂੰ ਬਠਿੰਡਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਛੋਟਾ ਭਰਾ ਨਸ਼ੇ ਦਾ ਆਦਿ ਹੈ, ਉਸ ਨੇ ਪੈਸੇ ਦੇ ਲਾਲਚ ਵਿੱਚ ਵੱਡੇ ਭਰਾ ਦਾ ਕਤਲ ਕਰ ਦਿੱਤਾ। ਕੋਟਫੱਤਾ ਪੁਲਿਸ ਵੱਲੋਂ ਕਾਤਲ ਛੋਟੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕਰ ਰਹੀ ਹੈ।