• Latest
  • Trending
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਾਲੇ ਕਾਨੂੰਨਾਂ ਦੇ ਅਤੇ ਕਰੋਨਾ ਦੇ ਖਾਤਮੇ ਸੰਬੰਧੀ ਮੰਗਾਂ ਨੂੰ ਲੈ ਕੇ ਮੋਦੀ ਭਾਜਪਾ ਹਕੂਮਤ ਵਿਰੁੱਧ ਪੰਜਾਬ ਭਰ ‘ਚ ਮਨਾਇਆ ਗਿਆ ਕਾਲਾ ਦਿਨ

5 years ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

3 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

17 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

18 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

6 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਾਲੇ ਕਾਨੂੰਨਾਂ ਦੇ ਅਤੇ ਕਰੋਨਾ ਦੇ ਖਾਤਮੇ ਸੰਬੰਧੀ ਮੰਗਾਂ ਨੂੰ ਲੈ ਕੇ ਮੋਦੀ ਭਾਜਪਾ ਹਕੂਮਤ ਵਿਰੁੱਧ ਪੰਜਾਬ ਭਰ ‘ਚ ਮਨਾਇਆ ਗਿਆ ਕਾਲਾ ਦਿਨ

May 26, 2021
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ, ਮਾਨਸਾ, ਰਾਸ਼ਟਰੀ
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਾਲੇ ਕਾਨੂੰਨਾਂ ਦੇ ਅਤੇ ਕਰੋਨਾ ਦੇ ਖਾਤਮੇ ਸੰਬੰਧੀ ਮੰਗਾਂ ਨੂੰ ਲੈ ਕੇ ਮੋਦੀ ਭਾਜਪਾ ਹਕੂਮਤ ਵਿਰੁੱਧ ਪੰਜਾਬ ਭਰ ‘ਚ ਮਨਾਇਆ ਗਿਆ ਕਾਲਾ ਦਿਨ

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਾਲੇ ਕਾਨੂੰਨਾਂ ਦੇ ਅਤੇ ਕਰੋਨਾ ਦੇ ਖਾਤਮੇ ਸੰਬੰਧੀ ਮੰਗਾਂ ਨੂੰ ਲੈ ਕੇ ਮੋਦੀ ਭਾਜਪਾ ਹਕੂਮਤ ਵਿਰੁੱਧ ਪੰਜਾਬ ਭਰ ‘ਚ ਮਨਾਇਆ ਗਿਆ ਕਾਲਾ ਦਿਨ

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਾਲੇ ਕਾਨੂੰਨਾਂ ਦੇ ਅਤੇ ਕਰੋਨਾ ਦੇ ਖਾਤਮੇ ਸੰਬੰਧੀ ਮੰਗਾਂ ਨੂੰ ਲੈ ਕੇ ਮੋਦੀ ਭਾਜਪਾ ਹਕੂਮਤ ਵਿਰੁੱਧ ਪੰਜਾਬ ਭਰ ‘ਚ ਮਨਾਇਆ ਗਿਆ ਕਾਲਾ ਦਿਨ
ਪਿੰਡ ਕੋਕਰੀ ਕਲਾਂ ਵਿਖੇ ਸਾੜੀ ਜਾ ਰਹੀ ਮੋਦੀ ਸਰਕਾਰ ਦੀ ਅਰਥੀ

ਮਾਨਸਾ ,ਚੰਡੀਗੜ੍ਹ 26 ਮਈੱ (ਵਿਸ਼ਵ ਵਾਰਤਾ)- :ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਾਲੇ ਕਾਨੂੰਨਾਂ ਦੇ ਅਤੇ ਕਰੋਨਾ ਦੇ ਖਾਤਮੇ ਲਈ ਸੰਘਰਸ਼ ਦੇ ਪਸਾਰੇ ਅਤੇ ਮਜ਼ਬੂਤੀ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 16 ਜਿਲ੍ਹਿਆਂ ਦੇ 1600 ਤੋਂ ਵੱਧ ਪਿੰਡਾਂ ਵਿੱਚ ਅਤੇ 39 ਥਾਵਾਂ ‘ਤੇ ਚੱਲ ਰਹੇ ਪੱਕੇ ਧਰਨਿਆਂ ਵਿੱਚ ਪੂਰੇ ਰੋਸ-ਜੋਸ਼ ਨਾਲ ਮਨਾਇਆ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਪ੍ਰੈਸ ਰਿਲੀਜ਼ ਵਿੱਚ ਦੱਸਿਆ ਗਿਆ ਹੈ ਕਿ ਹਰ ਪਿੰਡ ਵਿੱਚ ਘਰਾਂ, ਦੁਕਾਨਾਂ ਅਤੇ ਟ੍ਰੈਕਟਰਾਂ ਆਦਿ ਸਾਰੇ ਵਹੀਕਲਾਂ ਧਰਨਿਆਂ ਦੇ ਪੰਡਾਲਾਂ ਵਿੱਚ ਵੀ ਰੋਸ ਵਜੋਂ ਕਾਲੇ ਝੰਡੇ ਬੰਨ੍ਹੇ ਗਏ ਅਤੇ ਜੋਸ਼ੀਲੇ ਰੋਹ ਭਰਪੂਰ ਨਾਹਰੇ ਮਾਰਦੇ ਹੋਏ ਮੋਦੀ ਭਾਜਪਾ ਹਕੂਮਤ ਤੇ ਸਾਮਰਾਜੀ ਗੱਠਜੋੜ ਦੀਆਂ ਅਰਥੀਆਂ ਸਾੜੀਆਂ ਗਈਆਂ। ਬਹੁਤ ਸਾਰੇ ਸ਼ਹਿਰਾਂ ਕਸਬਿਆਂ ਵਿੱਚ ਇਸ ਪਰੋਗਰਾਮ ਵਿੱਚ ਕਿਸਾਨਾਂ ਮਜਦੂਰਾਂ ਤੋਂ ਇਲਾਵਾ ਸਮੂਹ ਕਿਰਤੀ,ਦੁਕਾਨਦਾਰ, ਮੁਲਾਜ਼ਮ ਅਤੇ ਵਿਦਿਆਰਥੀ ਨੌਜਵਾਨ ਵੀ ਸ਼ਾਮਲ ਹੋਏ। ਵੱਖ ਵੱਖ ਥਾਵਾਂ ‘ਤੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾਈ ਆਗੂਆਂ ਸਰਵਸ਼੍ਰੀ ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ,ਜਗਤਾਰ ਸਿੰਘ ਕਾਲਾਝਾੜ ਤੋਂ ਇਲਾਵਾ ਜਿਲ੍ਹਾ ਪੱਧਰੇ ਮੁੱਖ ਆਗੂ ਸ਼ਾਮਲ ਸਨ। ਬੁਲਾਰਿਆਂ ਵੱਲੋਂ ਤਿੰਨੇ ਕਾਲ਼ੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਤੋਂ ਇਲਾਵਾ ਐਮ ਐਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਨਾਲੀ ਸਾਰੇ ਗਰੀਬ ਲੋਕਾਂ ਲਈ ਲਾਗੂ ਕਰਨ ਵਰਗੀਆਂ ਮੁੱਖ ਮੰਗਾਂ ਮੰਨੇ ਜਾਣ ‘ਤੇ ਜੋਰ ਦਿੱਤਾ ਗਿਆ। ਨਾਲ ਹੀ ਕਰੋਨਾ ਰੋਕਥਾਮ ਲਈ ਲੋੜੀਂਦੇ ਪ੍ਰਬੰਧਾਂ ਸੰਬੰਧੀ ਠੋਸ ਮੰਗਾਂ ਵੀ ਉਭਾਰੀਆਂ ਗਈਆਂ। ਜਿਵੇਂ ਕਿ ਸਾਰੇ ਵੱਡੇ ਪ੍ਰਾਈਵੇਟ ਹਸਪਤਾਲ ਸਰਕਾਰੀ ਕੰਟਰੋਲ ਹੇਠ ਲਏ ਜਾਣ ਅਤੇ ਲੋੜੀਂਦੇ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਸਿਲੰਡਰਾਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਜਾਣ। ਮੈਡੀਕਲ ਸਟਾਫ਼ ਦੀ ਭਾਰੀ ਥੁੜ੍ਹੋਂ ਦੀ ਪੂਰਤੀ ਲਈ ਨਵੀਂ ਭਰਤੀ ਤੁਰੰਤ ਕੀਤੀ ਜਾਵੇ। ਬਚਾਓ ਵਾਲੀ ਵੈਕਸੀਨ ਸਾਰੇ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇ। ਮੁਫ਼ਤ ਟੈਸਟਾਂ ਦਾ ਹਰੇਕ ਸ਼ਹਿਰ, ਕਸਬੇ, ਪਿੰਡ ਵਿੱਚ ਪ੍ਰਬੰਧ ਕੀਤਾ ਜਾਵੇ। ਸਾਰੇ ਪ੍ਰਬੰਧਾਂ ਲਈ ਲੋੜੀਂਦਾ ਬਜਟ ਤੁਰੰਤ ਜੁਟਾਇਆ ਜਾਵੇ ਅਤੇ ਇਹਦੀ ਖਾਤਰ ਕਾਰਪੋਰੇਟ ਘਰਾਣਿਆਂ ਸਮੇਤ ਜਗੀਰਦਾਰਾਂ ਤੇ ਵੱਡੇ ਪੂੰਜੀਪਤੀਆਂ ਤੋਂ ਭਾਰੀ ਟੈਕਸ ਵਸੂਲੇ ਜਾਣ। ਸਾਵਧਾਨੀਆਂ ਪ੍ਰਤੀ ਪਿੰਡ ਪਿੰਡ ਵਿਆਪਕ ਸਿੱਖਿਆ ਮੁਹਿੰਮ ਰਾਹੀਂ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ ਅਤੇ ਕੁਟਾਪੇ, ਚਲਾਣ, ਗ੍ਰਿਫ਼ਤਾਰੀਆਂ ਜਾਂ ਕਰਫਿਊ ਵਰਗਾ ਜਾਬਰ ਸਿਲਸਿਲਾ ਤੁਰੰਤ ਠੱਪ ਕੀਤਾ ਜਾਵੇ। ਵੈਕਸੀਨ ਵੀ ਜ਼ਬਰਦਸਤੀ ਲਾਉਣ ਦੀ ਬਜਾਏ ਇਸ ਸੰਬੰਧੀ ਪੈਦਾ ਹੋਏ ਸ਼ੰਕੇ ਜਾਗ੍ਰਿਤੀ ਮੁਹਿੰਮ ਵਿੱਢ ਕੇ ਸਿਹਤ ਅਮਲੇ ਦੁਆਰਾ ਨਵਿਰਤ ਕੀਤੇ ਜਾਣ। ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪੱਕੇ ਮੋਰਚਿਆਂ ਵਿੱਚ ਸ਼ਾਮਲ ਕਿਸਾਨਾਂ ਉੱਤੇ ਕਰੋਨਾ ਫੈਲਾਉਣ ਦੇ ਦੋਸ਼ਾਂ ਨੂੰ ਸਰਾਸਰ ਬੇਬੁਨਿਆਦ ਗਰਦਾਨਦਿਆਂ ਉਲਟਾ ਇਸ ਮਹਾਂਮਾਰੀ ਦੇ ਫੈਲਣ ਲਈ ਇਨ੍ਹਾਂ ਹੀ ਸਰਕਾਰਾਂ ਦੇ ਨਾਕਸ ਪ੍ਰਬੰਧਾਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇਬੰਦੀ ਵੱਲੋਂ ਕਰੋਨਾ ਰੋਕਥਾਮ ਲਈ ਖੁਦ ਆਪਣੇ ਵੱਲੋਂ ਟਿਕਰੀ ਬਾਰਡਰ ਦਿੱਲੀ ਵਿਖੇ ਮਾਸਕਾਂ,ਆਪਸੀ ਦੂਰੀ, ਆਕਸੀਜਨ ਸਿਲੰਡਰਾਂ ਤੇ ਬੈੱਡਾਂ ਵਾਲਾ ਆਰਜ਼ੀ ਹਸਪਤਾਲ ਅਤੇ ਡਾਕਟਰਾਂ, ਦਵਾਈਆਂ,ਸੈਨੇਟਾਈਜ਼ਰਾਂ, ਕਾੜ੍ਹਿਆਂ ਆਦਿ ਦੇ ਪ੍ਰਬੰਧ ਕਰਨ ਸਮੇਤ ਪੰਜਾਬ ਵਿੱਚ ਚੱਲ ਰਹੇ ਸਾਰੇ ਪੱਕੇ ਮੋਰਚਿਆਂ ਵਿੱਚ ਵੀ ਅਜਿਹੇ ਲੋੜੀਂਦੇ ਮੁੱਢਲੇ ਪ੍ਰਬੰਧ ਕੀਤੇ ਗਏੇ ਹਨ। ਇਹ ਵੀ ਦੱਸਿਆ ਕਿ 23 ਮਈ ਤੋਂ ਸ਼ੁਰੂ ਕੀਤੇ ਗਏ ਕਿਸਾਨਾਂ ਮਜ਼ਦੂਰਾਂ ਦੇ ਵੱਡੇ ਕਾਫਲੇ ਹਰ ਐਤਵਾਰ ਦਿੱਲੀ ਮੋਰਚੇ ਵਿੱਚ ਭੇਜੇ ਜਾਣਗੇ। ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਜਥੇਬੰਦੀ ਵੱਲੋਂ ਕਰੋਨਾ ਦੇ ਅਸਰਦਾਰ ਟਾਕਰੇ ਸੰਬੰਧੀ ਮੰਗਾਂ ਤੁਰੰਤ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਖਾਤਰ 28,29,30 ਮਈ ਨੂੰ ਪਟਿਆਲਾ ਵਿਖੇ ਜਰੂਰੀ ਸਾਵਧਾਨੀਆਂ ਵਰਤਦੇ ਹੋਏ ਦਿਨ-ਰਾਤ ਦਾ ਸੂਬਾਈ ਧਰਨਾ ਲਾਇਆ ਜਾਵੇਗਾ। ਇਸ ਧਰਨੇ ਦੀਆਂ ਮੰਗਾਂ ਤੇ ਸਾਵਧਾਨੀਆਂ ਬਾਰੇ ਵੀ ਜਥੇਬੰਦੀ ਵੱਲੋਂ ਪਿੰਡ ਪਿੰਡ ਵਿਆਪਕ ਜਾਗ੍ਰਿਤੀ ਮੁਹਿੰਮ ਚਲਾਈ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

Most Popular

ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ

ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ

by Jaspreet Kaur
2 weeks ago
0

ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ ਮਾਲਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 