
ਚੰਡੀਗੜ੍ਹ, 17 ਅਗਸਤ – ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਬੀਤੀ ਕੱਲ੍ਹ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ, ਜਿਸ ਕਾਰਨ ਗੋਬਿੰਦ ਸਾਗਰ ਝੀਲ ਸਮੇਤ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਦੌਰਾਨ ਸਤਲੁਜ ਵਿਚ ਆਏ ਜ਼ਿਆਦਾ ਪਾਣੀ ਨੇ ਲਾਗਲੇ ਪਿੰਡਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ।
ਪ੍ਰਸ਼ਾਸਨ ਵਲੋਂ ਸਤਲੁਜ ਦਰਿਆ ਦੇ ਨੇੜੇ ਰਹਿਣਾ ਵਾਲੇ ਪਿੰਡਾਂ ਵਿਚ ਐਲਰਟ ਜਾਰੀ ਕਰ ਦਿੱਤਾ ਗਿਆ ਹੈ।
ਦੂਸਰੇ ਪਾਸੇ ਅੱਜ ਪਹਾੜੀ ਇਲਾਕਿਆਂ ਵਿਚ ਅਤੇ ਪੰਜਾਬ ਵਿਚ ਭਾਰੀ ਮੀਂਹ ਕਾਰਨ ਹੇਠਲੇ ਇਲਾਕਿਆਂ ਵਿਚ ਦਰਿਆਵਾਂ ਵਿਚ ਪਾਣੀ ਦਾ ਪੱਧਰ ਹੋਰ ਵਧ ਗਿਆ ਹੈ।





















