ਚੰਡੀਗੜ੍ਹ, 19 ਅਗਸਤ – ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਇਸ ਵਿਚੋਂ ਹੋਰ ਪਾਣੀ ਛੱਡਿਆ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਦੇ ਰੂਪਨਗਰ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨਾਂ ਵਿਚ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਰੋਪੜ ਦੇ ਇਲਾਕਿਆਂ ਵਿਚ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ।
ਇਸ ਦੌਰਾਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਹੁਣ 1681 ਫੁੱਟ ਤੱਕ ਪਹੁੰਚ ਗਿਆ ਹੈ ਅਤੇ ਇਸ ਦੀ ਸਮਰਥਾ 1682 ਫੁੱਟ ਹੈ।
ਰੂਪਨਗਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਅਤੇ ਹੋਰ ਜਿਲਿਆਂ ਵਿਚ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਫਸੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਕਈ ਥਾਵਾਂ ਉਤੇ ਸੜਕਾਂ ਪਾਣੀ ਵਿਚ ਡੁੱਬ ਗਈਆਂ ਹਨ ਅਤੇ ਫਸਲਾਂ ਨੂੰ ਵੀ ਭਾਰੀ ਨੁਕਸਾਨ ਪੁੱਜਾ ਹੈ।