ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਤਬਦੀਲੀ ਦਾ ਵਿਰੋਧੀ ਪਾਰਟੀਆਂ ਵੱਲੋਂ ਭਾਰੀ ਵਿਰੋਧ
ਚੰਡੀਗੜ੍ਹ,28 ਫਰਵਰੀ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਕੀਤੀ ਗਈ ਤਬਦੀਲੀ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਣਾ ਕੇਪੀ ਨੇ ਵੀ ਨੰਗਲ ਸਥਿਤ ਬੀਬੀਐਮਬੀ ਦੇ ਚੀਫ ਇੰਜੀਨਅਰ ਦਫਤਰ ਦੇ ਬਾਹਰ ਕਾਂਗਰਸੀ ਵਰਕਰਾਂ ਦੇ ਨਾਲ ਧਰਨਾ ਦਿੱਤਾ। ਇਸ ਦੇ ਨਾਲ ਹੀ ਉਹਨਾਂ ਨੇ ਇਹ ਮੁੱਦਾ ਰਾਜਪਾਲ ਕੋਲ ਚੁੱਕਣ ਦੀ ਵੀ ਗੱਲ ਕਹੀ।























