ਭਾਜਪਾ ਆਗੂ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਤੇ ਪੰਜਾਬ ਪੁਲਿਸ ਆਹਮੋ ਸਾਹਮਣੇ
ਬੱਗਾ ਨੂੰ ਮੁਹਾਲੀ ਲਿਆ ਰਹੀਆਂ ਪੰਜਾਬ ਪੁਲਿਸ ਦੀ ਗੱਡੀਆਂ ਹਰਿਆਣਾ ‘ਚ ਰੋਕੀਆਂ
ਚੰਡੀਗੜ੍ਹ,6 ਮਈ(ਵਿਸ਼ਵ ਵਾਰਤਾ)- ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਦਾ ਮਾਮਲਾ ਭਖ ਗਿਆ ਹੈ। ਇਸ ਨੂੂੰ ਲੈ ਕੇ ਪੰਜਾਬ ਅਤੇ ਦਿੱਲੀ ਦੀ ਪੁਲਿਸ ਆਹਮੋ ਸਾਹਮਣੇ ਹੋ ਗਈ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੀ ਟੀਮ ਜਿਸ ਨੇ ਸਵੇਰੇ ਸਵੇਰੇ ਤਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ ਹੈ,ਖਿਲਾਫ ਕਿਡਨੈਪਿੰਗ ਦਾ ਮਾਮਲਾ ਦਰਜ ਕੀਤਾ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਬੱਗਾ ਨੂੰ ਮੋਹਾਲੀ ਲਿਆ ਰਹੀ ਪੰਜਾਬ ਪੁਲਿਸ ਦੀ ਟੀਮ ਨੂੰ ਕੁਰੂਕਸ਼ੇਤਰ ਵਿੱਚ ਹਰਿਆਣਾ ਦੀ ਪੁਲਿਸ ਵੱਲੋਂ ਰੋਕ ਲਿਆ ਗਿਆ ਹੈ।