ਭਾਜਪਾ ਆਗੂ ਤਜਿੰਦਰ ਬੱਗਾ ਨੂੰ ਮਿਲ ਵੱਡੀ ਰਾਹਤ
ਪੜ੍ਹੋ ਕਦੋਂ ਤੱਕ ਗ੍ਰਿਫਤਾਰੀ ਤੇ ਰੋਕ! ਅਤੇ ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਚੰਡੀਗੜ੍ਹ,10 ਮਈ(ਵਿਸ਼ਵ ਵਾਰਤਾ)-ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਅੰਡਰਟੇਕਿੰਗ ਦਿੱਤੀ ਹੈ। ਜਿਸ ਅਨੁਸਾਰ ਪੰਜਾਬ ਪੁਲਿਸ ਬੱਗਾ ਨੂੰ 5 ਜੁਲਾਈ ਤੱਕ ਗ੍ਰਿਫਤਾਰ ਨਹੀਂ ਕਰੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਬੱਗਾ ਵੱਲੋਂ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਜਿਸ ਨੂੰ ਲੈ ਕੇ ਕੋਰਟ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਬੱਗਾ ਦੇ ਘਰ ਜਾ ਕੇ ਪੁੱਛਗਿੱਛ ਕਰ ਸਕਦੀ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।