ਭਾਜਪਾ ਆਗੂ ਰਾਣਾ ਗੁਰਮੀਤ ਸੋਢੀ ਖਿਲਾਫ ਐਫਆਈਆਰ ਦਰਜ
ਚੰਡੀਗੜ੍ਹ, 20ਫਰਵਰੀ(ਵਿਸ਼ਵ ਵਾਰਤਾ)- ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਤੇ ਐਫਆਈਆਰ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਚੋਣ ਪ੍ਰਚਾਰ ਦੇ ਆਖਰੀ ਦਿਨ ਉਹਨਾਂ ਵੱਲੋਂ ਆਪਣੇ ਸਮਰਥਕਾਂ ਨਾਲ ਵੱਖ- ਵੱਖ ਪਿੰਡਾਂ ਵਿੱਚ ਨਿਰਧਾਰਿਤ ਸਮੇਂ ਸੀਮਾ ਤੋਂ ਬਾਅਦ ਵੀ ਪ੍ਰਚਾਰ ਕੀਤਾ ਗਿਆ, ਜਿਸਦਾ ਚੋਣ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ।























