ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਭਰੀ ਨਾਮਜ਼ਦਗੀ
ਸੁਨੀਲ ਜਾਖੜ ਅਤੇ ਬਲਬੀਰ ਸਿੰਘ ਸਿੱਧੂ ਸਮੇਤ ਕਈ ਹੋਰ ਵੱਡੇ ਆਗੂ ਨਾਲ ਰਹੇ ਮੌਜੂਦ
ਸੰਗਰੂਰ,6 ਜੂਨ (ਵਿਸ਼ਵ ਵਾਰਤਾ) ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਕੇਵਲ ਸਿੰਘ ਢਿੱਲੋਂ ਵੱਲੋਂ ਕਾਰਜ ਦਾਖ਼ਲ ਕਰਨ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਪ੍ਰਧਾਨ ਅਸ਼ਵਿਨੀ ਸ਼ਰਮਾ, ਭਾਜਪਾ ਆਗੂ ਸੁਨੀਲ ਜਾਖੜ ਤੇ ਬਲਵੀਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਪਰਮਿੰਦਰ ਸਿੰਘ ਢੀਂਡਸਾ,ਅਤੇ ਵੱਡੀ ਗਿਣਤੀ ਵਿਚ ਵੱਖ ਵੱਖ ਪਿੰਡਾਂ ਤੇ ਮੈਂਬਰ ਪੰਚਾਇਤ ਅਤੇ ਮੈਂਬਰ ਬਲਾਕ ਸੰਮਤੀ ਵੀ ਹਾਜ਼ਰ ਸਨ।