ਭਾਜਪਾ ਉਮੀਦਵਾਰ ਪ੍ਰਨੀਤ ਕੌਰ ਕੱਲ੍ਹ ਨੂੰ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
ਸ਼ੇਰਾਂ ਵਾਲੇ ਗੇਟ ਤੋਂ ਰੋਡ ਸ਼ੋਅ ’ਚ ਲੈਣਗੇ ਭਾਗ
ਰੋਡ ਸ਼ੋਅ ਪ੍ਰਤੀ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ- ਬਿਕਰਮ ਚਹਿਲ
ਚੰਡੀਗੜ੍ਹ, 12ਮਈ(ਵਿਸ਼ਵ ਵਾਰਤਾ)- ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਕੱਲ੍ਹ ਸਵੇਰੇ 10:30 ਵਜੇ ਡੀ.ਸੀ ਦਫਤਰ ਪਟਿਆਲਾ ਵਿਖੇ ਨਾਮਜਦਗੀ ਪੱਤਰ ਦਾਖਲ ਕਰਨਗੇ। ਉਸ ਉਪਰੰਤ 11:30 ਵਜੇ ਸ਼ੇਰਾਂ ਵਾਲਾ ਗੇਟ ਤੋਂ ਇੱਕ ਵਿਸ਼ਾਲ ਰੋਡ ਸ਼ੋਅ ਸ਼ੁਰੂ ਕਰਨਗੇ। ਜੋ ਕਿ ਸ਼ੇਰਾਂ ਵਾਲਾ ਗੇਟ ਤੋਂ ਧਰਮਪੁਰਾ ਬਾਜ਼ਾਰ, ਅਨਾਰਦਾਣਾ ਚੌਂਕ, ਅਦਾਲਤ ਬਾਜ਼ਾਰ, ਕਿਲਾ ਚੌਂਕ ਵਿਖੇ ਸਮਾਪਤ ਹੋਵੇਗਾ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਅਤੇ ਪਾਰਟੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੇਗੀ।
ਇਸ ਮੌਕੇ ਸਨੌਰ ਹਲਕੇ ਦੇ ਇੰਚਾਰਜ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਦੱਸਿਆ ਕਿ ਇਸ ਰੋਡ ਸ਼ੋਅ ਪ੍ਰਤੀ ਸਮੁੱਚੇ ਲੋਕ ਸਭਾ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਸ ਮੌਕੇ ਪਟਿਆਲਾ ਲੋਕ ਸਭਾ ਹਲਕੇ ਦੇ ਲੀਡਰ ਅਤੇ ਵਰਕਰ ਵੱਧ ਚੜ੍ਹ ਕੇ ਹਿੱਸਾ ਲੈਣਗੇ।