ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਹਾਜ਼ਰੀ ਵਿੱਚ ਕਈ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ
ਚੰਡੀਗੜ੍ਹ, 16 ਮਈ(ਵਿਸ਼ਵ ਵਾਰਤਾ)- ਲੋਕ ਸਭਾ ਪਟਿਆਲਾ ਹਲਕਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਦੀ ਹਾਜ਼ਰੀ ਵਿੱਚ ਧਨਵੰਤ ਸਿੰਘ ਜਿੰਮੀ ਡਕਾਲਾ ਪ੍ਰਧਾਨ ਜੱਟ ਮਹਾਸਭਾ ਲੋਕ ਸਭਾ ਪਟਿਆਲਾ ਅਤੇ ਇੰਚਾਰਜ ਯੁਵਾ ਮੋਰਚਾ ਪਟਿਆਲਾ ਦੇ ਯਤਨਾਂ ਸਦਕਾ ਕਈ ਆਗੂਆਂ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਪਿੰਡ ਜਲਾਲਪੁਰ ਦੀ ਮੌਜੂਦਾ ਸਰਪੰਚ ਦੇ ਪੁੱਤਰ ਰਵਿੰਦਰ ਸਿੰਘ ਰਵੀ ਅਤੇ ਉਹਨਾਂ ਦੇ ਸਾਥੀ ਭਾਜਪਾ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਪਰਨੀਤ ਕੌਰ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਨਵੇਂ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਭਾਜਪਾ ਇੱਕ ਦੂਰਦੇਸ਼ੀ ਸੋਚ ਵਾਲੀ ਪਾਰਟੀ ਹੈ। ਜਿਸ ਨੇ ਸਮੁੱਚੇ ਭਾਰਤ ਦੇਸ਼ ਨੂੰ ਇੱਕਜੁੱਟ ਕਰਕੇ ਰੱਖਿਆ ਹੋਇਆ ਹੈ। ਉਨਾਂ ਅੱਗੇ ਕਿਹਾ ਕਿ ਦੇਸ਼ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਹੱਥਾਂ ਵਿੱਚ ਹੀ ਸੁਰਕਸ਼ਿਤ ਹੈ। ਇਸ ਮੌਕੇ ਹੈਪੀ ਬਾਸਰ, ਹੈਰੀ, ਸੋਨੂ ਜੋਗੀਪੁਰ ਅਤੇ ਧਿਆਨ ਸਿੰਘ ਆਦਿ ਮੈਂਬਰ ਹਾਜਰ ਸਨ।