ਭਾਜਪਾ ਉਮੀਦਵਾਰ ਫਤਿਹਜੰਗ ਬਾਜਵਾ ਖਿਲਾਫ ਮਾਮਲਾ ਦਰਜ
ਚੰਡੀਗੜ੍ਹ, 2 ਫਰਵਰੀ (ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ।ਸਾਰੀਆਂ ਪਾਰਟੀਆਂ ਜ਼ੋਰ-ਅਜ਼ਮਾਈ ਵਿੱਚ ਜੁਟੀਆਂ ਹੋਈਆਂ ਹਨ। ਖਬਰ ਸਾਹਮਣੇ ਆ ਰਹੀ ਹੈ ਕਿ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਿਹਜੰਗ ਬਾਜਵਾ ਖਿਲਾਫ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੀਐਸਪੀਸੀਐਲ ਦੇ ਐਸਡੀਓ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ।























