ਭਾਜਪਾ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਵਰਨ ਸਲਾਰੀਆ
ਚੰਡੀਗੜ੍ਹ, 13ਮਈ(ਵਿਸ਼ਵ ਵਾਰਤਾ)- ਗੁਰਦਾਸਪੁਰ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਸਵਰਨ ਸਲਾਰੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਉਨ੍ਹਾਂ ਦਾ ‘ਆਪ’ ਪਰਿਵਾਰ ਵਿੱਚ ਸੁਆਗਤ ਕੀਤਾ ਹੈ। ਦੱਸ ਦੇਈਏ ਕਿ ਸਵਰਨ ਸਲਾਰੀਆ ਭਾਜਪਾ ਤੋਂ ਗੁਰਦਾਸਪੁਰ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ। ਸਵਰਨ ਸਲਾਰੀਆ ਭਾਜਪਾ ਦੀ ਸੂਬਾ ਕਾਰਜਕਾਰੀ ਕਮੇਟੀ ਪੰਜਾਬ ਦੇ ਸਥਾਈ ਮੈਂਬਰ ਹਨ।
https://x.com/aappunjab/status/1789964165055971498?s=46&t=jU6HOvk21ly5aoWKti2OLQ