ਭਾਜਪਾ ਦੀ ਮੀਟਿੰਗ ਦਾ ਕਿਸਾਨਾਂ ਨੇ ਕੀਤਾ ਜਬਰਦਸਤ ਵਿਰੋਧ
ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਧੱਕਾਮੁੱਕੀ
ਜਲੰਧਰ ,25 ਅਗਸਤ(ਵਿਸ਼ਵ ਵਾਰਤਾ) ਪੰਜਾਬ ਭਾਰਤੀ ਜਨਤਾ ਪਾਰਟੀ ਦੀ ਰਾਜ ਕਾਰਜਕਾਰਨੀ ਦੀ ਬੈਠਕ ਅੱਜ ਜਲੰਧਰ ਵਿਖੇ ਹੋਈ । ਜਿਸ ਨੂੰ ਲੈ ਕੇ ਕਿਸਾਨਾਂ ਨੇ ਸਰਕਟ ਹਾਊਸ ਵਿੱਚ ਚੱਲ ਰਹੀ ਇਸ ਮੀਟਿੰਗ ਦੇ ਵਿਰੋਧ ਵਿੱਚ ਭਾਰੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੁਆਰਾ ਲਗਾਈ ਗਈ ਬੈਰੀਕੇਡਿੰਗ ਤੋੜਨ ਦੀ ਵੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਭਾਜਪਾ ਦੇ ਵਿਰੁੱਧ ਨਾਅਰੇਬਾਜੀ ਕੀਤੀ ਅਤੇਇਸ ਸਮੇਂ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।