• Latest
  • Trending
ਭਾਜਪਾ ਦੇ ਇਸ਼ਾਰੇ ‘ਤੇ ਨੱਚਣ ਵਾਲੇ ‘ਪੱਕੇ ਮੋਦੀ ਭਗਤ’ ਹਨ ਅਮਰਿੰਦਰ ਅਤੇ ਬਾਦਲ- ਹਰਪਾਲ ਸਿੰਘ ਚੀਮਾ

ਭਾਜਪਾ ਦੇ ਇਸ਼ਾਰੇ ‘ਤੇ ਨੱਚਣ ਵਾਲੇ ‘ਪੱਕੇ ਮੋਦੀ ਭਗਤ’ ਹਨ ਅਮਰਿੰਦਰ ਅਤੇ ਬਾਦਲ- ਹਰਪਾਲ ਸਿੰਘ ਚੀਮਾ

6 years ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

33 minutes ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

46 minutes ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

47 minutes ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

51 minutes ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

3 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

3 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

4 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

4 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

5 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

6 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਦੇ ਇਸ਼ਾਰੇ ‘ਤੇ ਨੱਚਣ ਵਾਲੇ ‘ਪੱਕੇ ਮੋਦੀ ਭਗਤ’ ਹਨ ਅਮਰਿੰਦਰ ਅਤੇ ਬਾਦਲ- ਹਰਪਾਲ ਸਿੰਘ ਚੀਮਾ

September 23, 2020
in ਚੰਡੀਗੜ੍ਹ
ਭਾਜਪਾ ਦੇ ਇਸ਼ਾਰੇ ‘ਤੇ ਨੱਚਣ ਵਾਲੇ ‘ਪੱਕੇ ਮੋਦੀ ਭਗਤ’ ਹਨ ਅਮਰਿੰਦਰ ਅਤੇ ਬਾਦਲ- ਹਰਪਾਲ ਸਿੰਘ ਚੀਮਾ

ਪੰਜਾਬ ਬੰਦ ਦੇ ਬਰਾਬਰ ਬਾਦਲਾਂ ਵੱਲੋਂ ‘ਚੱਕਾ ਜਾਮ ਡਰਾਮਾ’ ਐਲਾਨ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼- ‘ਆਪ’
-ਅਮਰਿੰਦਰ ਅਤੇ ਬਾਦਲਾਂ ਦੀਆਂ ਕਮਜ਼ੋਰੀਆਂ ਨੂੰ ਪੰਜਾਬ ਵਿਰੁੱਧ ਹਥਿਆਰ ਵਜੋਂ ਵਰਤਦੀ ਹੈ ਮੋਦੀ ਸਰਕਾਰ-‘ਆਪ’

ਚੰਡੀਗੜ੍ਹ, 23 ਸਤੰਬਰ , 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ‘ਪੱਕੇ ਮੋਦੀ ਭਗਤਾਂ’ ਵਾਂਗ ਤਾਨਾਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ‘ਤੇ ਨੱਚਦੇ ਹਨ, ਕਿਉਂਕਿ ਵੱਡੇ ਪੱਧਰ ਦੇ ਭਿ੍ਰਸ਼ਟਾਚਾਰ, ਸ਼ਰਾਬ ਅਤੇ ਡਰੱਗ ਮਾਫ਼ੀਆ, ਈਡੀ ਅਤੇ ਇਨਕਮ ਟੈਕਸ, ਵਿਦੇਸ਼ੀ ਬੈਂਕ ਖਾਤੇ ਅਤੇ ਵਿਦੇਸ਼ੀ ਮਹਿਮਾਨਾਂ ਕਾਰਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੀਆਂ ਅਨੇਕ ਕਮਜ਼ੋਰੀਆਂ ਕਰਕੇ ਇਨ੍ਹਾਂ ਦੋਵੇਂ ਪਰਿਵਾਰਾਂ ਦੀ ਘੰਡੀ ਮੋਦੀ ਦੇ ਹੱਥ ‘ਚ ਹੈ। ਇਹੋ ਕਾਰਨ ਹੈ ਕਿ ਨਰਿੰਦਰ ਮੋਦੀ ਸਰਕਾਰ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਪੰਜਾਬ ਵਿਰੁੱਧ ਹੀ ਹਥਿਆਰ ਵਜੋਂ ਵਰਤਦੀ ਆ ਰਹੀ ਹੈ।
ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਬਾਦਲਾਂ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਮਹੀਨਿਆਂ ਬੱਧੀ ਜ਼ੋਰਦਾਰ ਵਕਾਲਤ ਕਰਕੇ ਕਿਸਾਨੀ ਦੀ ਪਿੱਠ ‘ਚ ਛੁਰੇ ਮਾਰੇ ਅਤੇ ਹੁਣ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਟੁੱਚੀਆਂ ਕੋਸ਼ਿਸ਼ਾਂ ‘ਚ ਜੁਟੇ ਹੋਏ ਹਨ। ਇਸ ਕਰਕੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਬਰਾਬਰ ਬਾਦਲਾਂ ਨੇ 25 ਸਤੰਬਰ ਨੂੰ ਹੀ ‘ਚੱਕਾ ਜਾਮ’ ਦਾ ਡਰਾਮਾ ਐਲਾਨ ਦਿੱਤਾ ਹੈ। ਕਿਸਾਨੀ ਸੰਘਰਸ਼ ਦੇ ਸਮਾਨ-ਅੰਤਰ (ਬਰਾਬਰ) ਬਾਦਲਾਂ ਵੱਲੋਂ ਇਹ ਡਰਾਮਾ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਹੈ, ਤਾਂ ਕਿ ਕਿਸੇ ਤਰੀਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਨੂੰ ਤੋੜਿਆ ਜਾਵੇ। ਉਨ੍ਹਾਂ ਸਵਾਲ ਕੀਤਾ ਕੀ ਇਹ ਪਾਖੰਡ 25 ਸਤੰਬਰ ਨੂੰ ਹੀ ਜ਼ਰੂਰੀ ਹੈ ਅਤੇ ਅੱਗੇ ਪਿੱਛੇ ਕਿਉਂ ਨਹੀਂ ਹੋ ਸਕਦਾ? ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖ਼ਜ਼ਾਨਚੀ ਸ੍ਰੀਮਤੀ ਨੀਨਾ ਮਿੱਤਲ, ਪਾਰਟੀ ਆਗੂ ਗੋਬਿੰਦਰ ਮਿੱਤਲ ਅਤੇ ਦਿਨੇਸ਼ ਚੱਢਾ ਮੌਜੂਦ ਸਨ।
ਹਰਪਾਲ ਸਿੰਘ ਚੀਮਾ ਨੇ ਹਰਸਿਮਰਤ ਕੌਰ ਨੂੰ ‘ਡਰਾਮਾ ਕੁਇਨ’ ਕਰਾਰ ਦਿੰਦੇ ਹੋਏ ਕਿਹਾ ਕਿ ਅਸਤੀਫ਼ੇ ਵਾਲੇ ਡਰਾਮੇ ਦੇ ਬਾਵਜੂਦ ਬਾਦਲ ਅੱਜ ਵੀ ਕੇਂਦਰ ਸਰਕਾਰ ਦਾ ਹਿੱਸਾ ਹਨ ਅਤੇ ਮੋਦੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ।
ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਸਮੇਤ ਸੂਬੇ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦਾ ਸਾਥ ਦੇਣ ਅਤੇ 25 ਸਤੰਬਰ ਦੇ ਬੰਦ ਨੂੰ ਕਾਮਯਾਬ ਬਣਾਉਣ। ‘ਆਪ’ ਨੇ ਨਾਲ ਹੀ 25 ਸਤੰਬਰ ਨੂੰ ਬਾਦਲਾਂ ਵੱਲੋਂ ‘ਚੱਕਾ ਜਾਮ’ ਦੇ ਐਲਾਨ ਨੂੰ ਕਿਸਾਨੀ ਸੰਘਰਸ਼ ਵਿਰੁੱਧ ਸਾਜ਼ਿਸ਼ ਦੱਸਿਆ ਹੈ ਅਤੇ ਦਲੀਲ ਦਿੱਤੀ ਕਿ 2015 ‘ਚ ਨਕਲੀ ਪੈਸਟੀਸਾਈਡ ਘੁਟਾਲੇ ਵਿਰੁੱਧ ਜਦੋਂ ਕਿਸਾਨੀ ਸੰਘਰਸ਼ ਸਿਖਰ ‘ਤੇ ਸੀ ਉਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮੋਚੀ ਸਮਝੀ ਸਾਜ਼ਿਸ਼ ਰਚੀ ਗਈ ਸੀ। ਇਸ ਲਈ ਸਾਨੂੰ ਸਭ ਨੂੰ ਬੇਹੱਦ ਸੁਚੇਤ ਰਹਿਣਾ ਪਵੇਗਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵਾਂਗ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਮੋਦੀ ਸਰਕਾਰ ਦੀ ਕਠਪੁਤਲੀ ਹੈ। ਹਾਈਪਾਵਰ ਕਮੇਟੀ ‘ਚ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਚੁੱਪ-ਚੁਪੀਤੇ ਸਹਿਮਤੀ ਦੇਣਾ ਅਤੇ ਵਿੱਤੀ ਸੁਧਾਰਾਂ ਦੇ ਨਾਂ ‘ਤੇ ਗਠਿਤ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਰਾਹੀਂ ਮੋਦੀ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਹੂ-ਬ-ਹੂ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਇਸ ਤੱਥ ਦੀ ਪੁਸ਼ਟੀ ਕਰਦੀਆਂ ਹਨ ਕਿ ਅਮਰਿੰਦਰ ਸਿੰਘ ਮੋਦੀ ਸਰਕਾਰ ਦੇ ਕਰਿੰਦੇ ਵਜੋਂ ਕੰਮ ਕਰ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਭਾਜਪਾ ਸੰਸਦ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਹਫ਼ਤੇ ਦੀ ਮੁਹਲਤ ਦਿੱਤੀ ਅਤੇ ਕਿਹਾ ਜੇਕਰ ਸੋਮ ਪ੍ਰਕਾਸ਼ ਅਸਤੀਫ਼ਾ ਨਹੀਂ ਦਿੰਦਾ ਤਾਂ ਆਮ ਆਦਮੀ ਪਾਰਟੀ ਉਨ੍ਹਾਂ ਸਮੇਤ ਭਾਜਪਾ ਦੇ ਸਾਰੇ ਸੰਸਦਾਂ ਅਤੇ ਸੂਬਾ ਪ੍ਰਧਾਨ ਦੇ ਘਰਾਂ ਦਾ ਘਿਰਾਓ ਕਰੇਗੀ।
ਬਾਕਸ ਲਈ
ਮੰਡੀਆਂ ‘ਚ ਰੁਲ ਰਹੀ ਮੱਕੀ, ਕਪਾਹ ਅਤੇ ਬਾਸਮਤੀ ਬਾਰੇ ਜਵਾਬ ਦੇਣ ਸਰਕਾਰਾਂ- ‘ਆਪ’
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਨੀਅਤ ਦਾ ਖ਼ਮਿਆਜ਼ਾ ਦੇਸ਼ ਅਤੇ ਪੰਜਾਬ ਦਾ ਕਿਸਾਨ ਕੱਲ੍ਹ ਵੀ ਭੁਗਤਦਾ ਸੀ ਅਤੇ ਅੱਜ ਵੀ ਭੁਗਤ ਰਿਹਾ ਹੈ।
ਅੱਜ ਪੰਜਾਬ ਦੀਆਂ ਮੰਡੀਆਂ ‘ਚ ਐਮਐਸਪੀ ਐਲਾਨੀ ਹੋਣ ਦੇ ਬਾਵਜੂਦ ਮੱਕੀ 1870 ਦੀ ਥਾਂ 650 ਤੋਂ 1000 ਰੁਪਏ ਅਤੇ ਨਰਮਾ (ਕਾੱਟਨ) 5825 ਰੁਪਏ ਪ੍ਰਤੀ ਕਵਿੰਟਲ ਦੀ ਥਾਂ 4000-4500 ਰੁਪਏ ਵਿਕ ਰਿਹਾ ਹੈ। ਜਦਕਿ ਐਮਐਸਪੀ ਰਹਿਤ ਬਾਸਮਤੀ ਦੀ ਫ਼ਸਲ ਮਹਿਜ਼ 1900 ਰੁਪਏ ਪ੍ਰਤੀ ਕਵਿੰਟਲ ਖ਼ਰੀਦੀ ਜਾ ਰਹੀ ਹੈ, ਜਿਸ ਨੂੰ ਬਾਅਦ ‘ਚ ਇਹੋ ਵਿਚੋਲੇ (ਮਿਡਲ) ਖ਼ਰੀਦਦਾਰ 6000 ਰੁਪਏ ਪ੍ਰਤੀ ਕਵਿੰਟਲ ਤੱਕ ਖਪਤਕਾਰਾਂ ਨੂੰ ਵੇਚਦੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅਜੇ ਟ੍ਰੇਲਰ ਹੈ ਜਦ ਮੋਦੀ ਦੇ ਇਹ ਕਾਲੇ ਕਾਨੂੰਨ ਲਾਗੂ ਹੋ ਗਏ ਤਾਂ ਕਣਕ ਅਤੇ ਝੋਨੇ ਦਾ ਹਾਲ ਹੋਰ ਵੀ ਬਦਤਰ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 5, 2026
0

Women's T20 World Cup Final : ਇੰਗਲੈਂਡ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ - ਜਾਣੋ 10 ਓਵਰਾਂ ਬਾਅਦ ਟੀਮ ਦਾ ਸਕੋਰ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
5 days ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 