ਭਾਜਪਾ ਨੂੰ ਇਕ ਹੋਰ ਝਟਕਾ
ਹੁਣ ਇਸ ਵਿਧਾਇਕ ਨੇ ਪਾਰਟੀ ਨੂੰ ਕਿਹਾ ਅਲਵਿਦਾ

ਚੰਡੀਗੜ੍ਹ, 4ਸਤੰਬਰ(ਵਿਸ਼ਵ ਵਾਰਤਾ)-ਪੱਛਮੀ ਬੰਗਾਲ ਵਿੱਚ ਸਿਆਸਤ ਪੂਰੀ ਤਰ੍ਹਾਂ ਸਰਗਰਮ ਹੈ। ਵਿਧਾਨ ਸਭਾ ਚੋਣਾਂ ਵਿੱਚੋਂ ਮਿਲੀ ਵੱਡੀ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਖ਼ਬਰ ਮਿਲੀ ਹੈ ਕਿ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਉਪ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਭਾਜਪਾ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ।

ਹੁਣ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਸੁਮਨ ਰਾਏ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿੱਚ ਮੁੜ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ, “ਇਹ ਮੇਰੀ ਗਲਤੀ ਸੀ ਕਿ ਮੈਂ ਭਾਜਪਾ ਵਿੱਚ ਗਿਆ। ਮੈਂ ਉਨ੍ਹਾਂ ਤੋਂ ਮੁਆਫੀ ਮੰਗੀ ਹੈ। ਬਹੁਤ ਸਾਰੇ ਲੋਕ ਭਾਜਪਾ ਤੋਂ ਟੀਐਮਸੀ ਵਿੱਚ ਸ਼ਾਮਲ ਹੋਣ ਦੀ ਉਡੀਕ ਕਰ ਰਹੇ ਸਨ।”






















