ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦਾ ਮਾਮਲਾ
ਭਾਜਪਾ ਨੂੰ ਛੱਡ ਬਾਕੀ ਸਾਰੀਆਂ ਪਾਰਟੀਆਂ ਦੇ ਆਗੂ ਪਹੁੰਚੇ ਮੁੱਖ ਮੰਤਰੀ ਚੰਨੀ ਵੱਲੋਂ ਸੱਦੀ ‘ਆਲ ਪਾਰਟੀ’ ਮੀਟਿੰਗ ਵਿੱਚ ਹਿੱਸਾ ਲੈਣ
ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਥੋੜ੍ਹੀ ਦੇਰ ਵਿੱਚ ਸ਼ੁਰੂ ਹੋਵੇਗੀ ਮੀਟਿੰਗ
ਚੰਡੀਗੜ੍ਹ,25 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਆਗੂ ਪਹੁੰਚ ਗਏ ਹਨ। ਹਾਲਾਂਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਇਸ ਮੀਟਿੰਗ ਦਾ ਪੂਰਨ ਤੌਰ ਤੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਸ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਹੁੰਚ ਚੁੱਕੇ ਹਨ।






















