ਵੱਡੀ ਖ਼ਬਰ
ਭਾਜਪਾ ਨੇ ਪੰਜਾਬ ਦੀਆਂ 6 ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ
ਗੁਰਦਾਸਪੁਰ ਤੋਂ ਕੱਟੀ ਗਈ ਸੰਨੀ ਦਿਓਲ ਦੀ ਟਿਕਟ
ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ)-ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 3 ਰਾਜਾਂ ਦੇ 11 ਉਮੀਦਵਾਰਾਂ ਦੇ ਨਾਮ ਹਨ। ਉੜੀਸਾ ਤੋਂ 3, ਪੰਜਾਬ ਤੋਂ 6 ਅਤੇ ਪੱਛਮੀ ਬੰਗਾਲ ਤੋਂ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਨੇ ਪੰਜਾਬ ਦੇ ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਟਿਕਟ ਕੱਟ ਦਿੱਤੀ ਹੈ। ਇਸ ਸੀਟ ਤੋਂ ਦਿਨੇਸ਼ ਸਿੰਘ ਉਰਫ਼ ਬੱਬੂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ‘ਆਪ’ ਦੇ ਸਾਬਕਾ ਸੰਸਦ ਮੈਂਬਰ ਰਿੰਕੂ ਨੂੰ ਜਲੰਧਰ ਤੋਂ ਟਿਕਟ ਮਿਲੀ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਹੁਣ ਤੱਕ 8 ਸੂਚੀਆਂ ਵਿੱਚ 418 ਨਾਵਾਂ ਦਾ ਐਲਾਨ ਕੀਤਾ ਹੈ।