
ਬਠਿੰਡਾ 9 ਫਰਵਰੀ (ਕੁਲਬੀਰ ਬੀਰਾ ):-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਬਠਿੰਡਾ ਦੌਰਾ ਔਖਾ ਹੋ ਗਿਆ ਹੈ ਅੱਜ ਇੱਕ ਵਾਰ ਫਿਰ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਕਰਨ ਆਏ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ ਅਤੇ ਮਿੱਥੀ ਜਗ੍ਹਾ ਤੋਂ ਪਾਸੇ ਛੁਪ ਛੁਪਾ ਕੇ ਮੀਟਿੰਗ ਕਰਨੀ ਪਈ ਜਾਣਕਾਰੀ ਅਨੁਸਾਰ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਛਾਬਡ਼ਾ ਪੈਲੇਸ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਮੀਟਿੰਗ ਨੂੰ ਸੰਬੋਧਨ ਕਰਨਾ ਸੀ ਪ੍ਰੰਤੂ ਭਿਣਕ ਲੱਗਣ ਤੇ ਵੱਡੀ ਗਿਣਤੀ ਵਿੱਚ ਕਿਸਾਨ ਉਕਤ ਜਗ੍ਹਾ ਤੇ ਪਹੁੰਚ ਗਏ ਜਿਥੇ ਕਿਸਾਨਾਂ ਨੂੰ ਰੋਕਣ ਲਈ ਪੁਲਸ ਵੱਲੋਂ ਜ਼ਬਰਦਸਤ ਬੈਰੀਕੇਡਿੰਗ ਕੀਤੀ ਗਈ ਪ੍ਰੰਤੂ ਇਸ ਮੌਕੇ ਕਿਸਾਨਾਂ ਵੱਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਐਲਾਨ ਕੀਤਾ ਕਿ ਉਹ ਭਾਜਪਾ ਪ੍ਰਧਾਨ ਦਾ ਹਰ ਹਾਲਤ ਵਿੱਚ ਘਿਰਾਓ ਕਰਨਗੇ ਜਿਸ ਕਰਕੇ ਕਿਸਾਨਾਂ ਦੇ ਜਬਰਦਸਤ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਛੁਪ ਛੁਪਾ ਕੇ ਕਿਸੇ ਹੋਰ ਜਗ੍ਹਾ ਤੇ ਮੀਟਿੰਗ ਕੀਤੀ ਗਈ ਇਸ ਮੌਕੇ ਉਨ੍ਹਾਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਲੋਕਤੰਤਰ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਸਾਜਿਸ਼ ਤਹਿਤ ਨਿਗਮ ਚੋਣਾਂ ਜਿੱਤਣਾ ਚਾਹੁੰਦੀ ਹੈ ਪ੍ਰੰਤੂ ਭਾਜਪਾ ਡਟ ਕੇ ਮੁਕਾਬਲਾ ਕਰੇਗੀ ਉਨ੍ਹਾਂ ਕਿਹਾ ਕਿ ਪੁਲਸ ਵੀ ਮੂਕ ਦਰਸ਼ਕ ਬਣਕੇ ਦੇਖ ਰਹੀ ਹੈ ਇਸ ਮੌਕੇ ਉਨ੍ਹਾਂ ਭਾਜਪਾ ਉਮੀਦਵਾਰਾਂ ਨੂੰ ਹਰ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕਰਨ ਦਾ ਸੱਦਾ ਦਿੱਤਾ ।






















