ਭਾਜਪਾ ਮੈਂਬਰ ਪਾਰਲੀਮੈਂਟ ਦੀ 6 ਸਾਲਾਂ ਪੋਤੀ ਦੀਵਾਲੀ ਦੀ ਰਾਤ ਪਟਾਕਿਆਂ ਨਾਲ ਝੁਲਸੀ, ਹਸਪਤਾਲ ਵਿੱਚ ਅੱਜ ਮੌਤ
ਲਖਨਊ,17 ਨਵੰਬਰ (ਵਿਸ਼ਵ ਵਾਰਤਾ) ਉਤਰ ਪ੍ਰਦੇਸ਼ ਦੇ ਪ੍ਰਯਾਗਰਾਜ ਲੋਕਸਭਾ ਸੀਟ ਤੋਂ ਭਾਜਪਾ ਸੰਸਦ ਰੀਤਾ ਬਹੁਗੁਣਾ ਜੋਸ਼ੀ ਦੇ ਘਰ ਉਤੇ ਦੁਖਾਂ ਦਾ ਪਹਾੜ ਟੁੱਟ ਪਿਆ ਹੈ। ਦੀਵਾਲੀ ਦਾ ਰਾਤ ਪਟਾਕੇ ਚਲਾਉਂਦੇ ਸਮੇਂ ਉਹਨਾਂ ਦੀ ਪੋਤੀ ਕਿਯਾ ਬੁਰੀ ਤਰ੍ਹਾਂ ਝੁਲਸ ਗਈ ਸੀ, ਜਿਸਦੀ ਮੰਗਲਵਾਰ ਨੂੰ ਇਲਾਜ ਦੇ ਦੌਰਾਨ ਮੌਤ ਹੋ ਗਈ। ਦੀਵਾਲੀ ਦੀ ਰਾਤ ਪਟਾਕਿਆਂ ਨਾਲ ਝੁਲਸਣ ਤੋਂ ਬਾਅਦ ਕੀਯਾ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਸਦਾ ਇਲਾਜ ਚੱਲ ਰਿਹਾ ਸੀ।























