ਭਾਜਪਾ ਲੀਡਰ ਤੇਜਿੰਦਰ ਸਿੰਘ ਬਿੱਟੂ ਨੂੰ ਸਦਮਾ, ਪਿਤਾ ਸਵਰਗਵਾਸ
ਹਰਕ੍ਰਿਸ਼ਨ ਸਿੰਘ ਦੁਰੀਆ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 13 ਅਕਤੂਬਰ ਨੂੰ
ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ) ਉੱਘੇ ਸਮਾਜਸੇਵੀ ਅਤੇ ਭਾਜਪਾ ਲੀਡਰ ਤੇਜਿੰਦਰ ਸਿੰਘ ਬਿੱਟੂ ਦੇ ਪਿਤਾ ਹਰਕ੍ਰਿਸ਼ਨ ਸਿੰਘ ਦੁਰੀਆ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਹਨ, ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 13 ਅਕਤੂਬਰ ,ਦਿਨ ਐਤਵਾਰ ਨੂੰ ਉਹਨਾਂ ਦੇ ਗ੍ਰਹਿ(ਜਲੰਧਰ) ਵਿਖੇ ਹੋਵੇਗੀ।
ਤੇਜਿੰਦਰ ਸਿੰਘ ਬਿੱਟੂ ਦੇ ਪਿਤਾ ਦੇ ਦਿਹਾਂਤ ’ਤੇ ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਉਹਨਾਂ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖਸ਼ੇ।