ਭਾਜਪਾ ਵਿਧਾਇਕ ਦੇ ਬੇਟੇ ਸਮੇਤ 7 ਵਿਅਕਤੀਆਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ
ਪ੍ਰਧਾਨ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ,ਵਿੱਤੀ ਸਹਾਇਤਾ ਦੇਣ ਦਾ ਐਲਾਨ
ਚੰਡੀਗੜ੍ਹ,25 ਜਨਵਰੀ(ਵਿਸ਼ਵ ਵਾਰਤਾ) – ਬੀਤੀ ਰਾਤ ਕਰੀਬ 11.30 ਵਜੇ ਮਹਾਰਾਸ਼ਟਰ ਦੇ ਸੇਲਸੁਰਾ ਨੇੜੇ ਇੱਕ ਪੁਲ ਤੋਂ ਤੇਜ਼ ਰਫ਼ਤਾਰ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ਰਿਹਾਂਗਦਾਲੇ ਸਮੇਤ ਦੱਤਾ ਮੇਘੇ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ 7 ਵਿਦਿਆਰਥੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਵਰਧਾ ਜਾ ਰਹੇ ਸਨ। ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੀਐਮਓ ਵੱਲੋਂ ਜਾਰੀ ਬਿਆਨ ਅਨੁਸਾਰ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ PMNRF ਵੱਲੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗਾ।
Pained by the loss of lives due to an accident near Selsura in Maharashtra. In this hour of sadness, my thoughts are with those who have lost their loved ones. I pray that those injured are able to recover soon: PM @narendramodi
— PMO India (@PMOIndia) January 25, 2022
PM @narendramodi announced that Rs. 2 lakh each from PMNRF would be given to the next of kin of those who have lost their lives in the accident near Selsura. Those who are injured would be given Rs. 50,000.
— PMO India (@PMOIndia) January 25, 2022