ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ
ਚੰਡੀਗੜ੍ਹ,19 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਅਨੁਸਾਰ ਥੋੜ੍ਹੀ ਦੇਰ ਵਿੱਚ ਹੀ ਕੈਪਟਨ ਅਮਰਿੰਦਰ ਸਿੰਘ ਆਪਣੇ ਬੇਟੇ ਰਣਇੰਦਰ ਸਿੰਘ ਅਤੇ ਬੇਟੀ ਜੈ ਇੰਦਰ ਕੌਰ ਦੇ ਨਾਲ ਭਾਜਪਾ ਵਿੱਚ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਉਹਨਾਂ ਦੇ ਨਾਲ ਪੰਜਾਬ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਵੀ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਹਨ।