ਭਾਜਪਾ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਇੰਚਾਰਜ ਤੇ ਸਹਿ ਇੰਚਾਰਜ ਨਿਯੁਕਤ
ਚੰਡੀਗੜ੍ਹ,11ਫਰਵਰੀ(ਵਿਸ਼ਵ ਵਾਰਤਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਗਏ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਚੋਣ ਦੀਆਂ ਤਿਆਰੀਆਂ ਅਤੇ ਨਿਗਰਾਨੀ ਦਾ ਜ਼ਿੰਮਾ ਭਾਜਪਾ ਦੇ ਉਘੇ ਆਗੂਆਂ ਨੂੰ ਸੌਂਪਿਆ ਹੈ। ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਜਿਮਨੀ ਚੋਣ ਦੇ ਹਲਕਾ ਇੰਚਾਰਜ ਵਜੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਹਿ-ਇੰਚਾਰਜ ਵਜੋਂ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਨਿਯੁਕਤ ਕੀਤਾ ਹੈ।