• Latest
  • Trending
ਭਾਜਪਾ ਸਰਕਾਰ ਨੇ ਖੇਤੀ ਬਿੱਲਾਂ ’ਤੇ ਵਿਸ਼ਵਾਸਘਾਤ ਕੀਤਾ : ਪ੍ਰਕਾਸ਼ ਸਿੰਘ ਬਾਦਲ

ਭਾਜਪਾ ਸਰਕਾਰ ਨੇ ਖੇਤੀ ਬਿੱਲਾਂ ’ਤੇ ਵਿਸ਼ਵਾਸਘਾਤ ਕੀਤਾ : ਪ੍ਰਕਾਸ਼ ਸਿੰਘ ਬਾਦਲ

5 years ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

12 minutes ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

16 minutes ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

42 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

54 minutes ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

1 hour ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

1 hour ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

1 hour ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

1 hour ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

1 hour ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

1 hour ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

2 hours ago
Hindi News
English News
Sunday, November 29, 2026
No Result
View All Result
18 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਸਰਕਾਰ ਨੇ ਖੇਤੀ ਬਿੱਲਾਂ ’ਤੇ ਵਿਸ਼ਵਾਸਘਾਤ ਕੀਤਾ : ਪ੍ਰਕਾਸ਼ ਸਿੰਘ ਬਾਦਲ

October 3, 2021
in ਚੰਡੀਗੜ੍ਹ, ਪੰਜਾਬ
ਭਾਜਪਾ ਸਰਕਾਰ ਨੇ ਖੇਤੀ ਬਿੱਲਾਂ ’ਤੇ ਵਿਸ਼ਵਾਸਘਾਤ ਕੀਤਾ : ਪ੍ਰਕਾਸ਼ ਸਿੰਘ ਬਾਦਲ

ਭਾਜਪਾ ਸਰਕਾਰ ਨੇ ਖੇਤੀ ਬਿੱਲਾਂ ’ਤੇ ਵਿਸ਼ਵਾਸਘਾਤ ਕੀਤਾ : ਪ੍ਰਕਾਸ਼ ਸਿੰਘ ਬਾਦਲ

ਕਿਹਾ ਕਿ ਬੇਅਦਬੀ ਦੀ ਕਾਰਵਾਈ ਉਹਨਾਂ ਦਾ ਕਾਰਾ ਹੋ ਸਕਦੀ ਹੈ ਜਿਹਨਾਂ ਦੇ ਆਗੂਆਂ ਨੇ ਸ੍ਰੀ ਹਰਿਮੰਦਿਰ ਸਾਹਿਬ  ’ਤੇ ਬੰਬ ਸੁੱਟੇ

ਜੇਕਰ ਚੰਨੀ ਨੇ ਇਕ ਹਫਤੇ ਵਿਚ ਕਪਾਹ ਕਿਸਾਨਾਂ ਲਈ ਮੁਆਵਜ਼ਾ ਨਾ ਐਲਾਨਿਆ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਾਂਗੇ : ਸੁਖਬੀਰ ਸਿੰਘ ਬਾਦਲ

ਭਾਜਪਾ ਸਰਕਾਰ ਨੇ ਖੇਤੀ ਬਿੱਲਾਂ ’ਤੇ ਵਿਸ਼ਵਾਸਘਾਤ ਕੀਤਾ : ਪ੍ਰਕਾਸ਼ ਸਿੰਘ ਬਾਦਲ

ਬਠਿੰਡਾ, 3 ਅਕਤੂਬਰ : ਪੰਜ ਵਾਰ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਨੇ ਤਿੰਨ ਖੇਤੀ ਆਰਡੀਨੈਂਸਾਂ ਨੁੰ ਕਾਨੁੰਨਾਂ ਵਿਚ ਬਦਲਛ ਤੋਂ ਪਹਿਲਾਂ ਕਿਸਾਨਾਂ ਨੂੰ ਭਰੋਸੇ ਵਿਚ ਲੈਣ ਦੇ ਕੀਤੇ ਵਾਅਦਿਆਂ ’ਤੇ ਉਹਨਾਂ ਨਾਲ, ਉਹਨਾਂ ਦੀ ਪਾਰਟੀ ਨਾਲ ਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ।

ਉਹਨਾਂ ਕਿਹਾ ਕਿ ਇਹ ਵਾਅਦੇ ਅਕਾਲੀ ਦਲ ਦੇ ਜਨਤਕ ਸਟੈਂਡ ਵੇਲੇ ਕੀਤੇ ਗਏ ਸਨ ਜਦੋਂ ਅਕਾਲੀ ਦਲ ਨੇ ਕਿਹਾ ਸੀ ਕਿ ਉਹ ਸੰਸਦ ਵਿਚ ਬਿੱਲਾਂ ਦਾ ਵਿਰੋਧ ਕਰੇਗਾ ਤੇ ਮੰਤਰੀ ਮੰਡਲ ਦੀ ਕੁਰਸੀ ਵੀ ਛੱਡ ਦੇਵੇਗਾ ਤੇ ਗਠਜੋੜ ਵੀ ਤੋੜ ਦੇਵੇਗਾ ਜੇਕਰ ਸਰਕਾਰ ਨੇ ਕਿਸਾਨਾਂ ਨੁੰ ਭਰੋਸੇ ਵਿਚ ਲਏ ਬਗੈਰ ਇਹ ਕਾਨੂੰਨ ਪਾਸ ਕਰਵਾਏ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਵੇਲੇ ਉਹਨਾਂ ਨੁੰ ਪਹਿਲਾਂ ਹੀ ਭਰੋਸਾ ਦੁਆਇਆ ਸੀ ਕਿ ਉਹ ਕਿਸਾਨਾਂ ਦੀ ਇੱਛਾ ਅਨੁਸਾਰ ਚੱਲਣਗੇ।

ਸਾਬਕਾ ਮੁੱਖ ਮੰਤਰੀ ਨੇ ਨੇ ਅੱਜ ਇਥੇ ਕਿਸਾਨ ਮਾਮਲਿਆਂ ’ਤੇ ਹੋਈ ਅਕਾਲੀ ਦਲ ਦੀ ਰੈਲੀ ਵਿਚ ਆਪਣੇ ਭਾਸ਼ਣ ਅਤੇ ਬਾਅਦ ਵਿਚ ਕੁਝ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਤਕਲੀਫਦੇਹ ਧੋਖੇ ਬਾਰੇ ਖੁਲ੍ਹਾਸਾ ਕੀਤਾ।

ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਸੰਸਦ ਵਿਚ ਬਿੱਲ ਲਿਆ ਕੇ ਇਹਨਾਂ ਨੂੰ ਕਾਲੇ ਕਾਨੂੰਨਾਂ ਵਿਚ ਬਦਲਣ ਦਾ ਯਤਨ ਕੀਤਾ ਗਿਆ ਤਾਂ ਮੈਂ ਠੱਗਿਆ ਮਹਿਸੂਸ ਕੀਤਾ ਤੇ ਮੈਨੂੰ ਬਹੁਤ ਤਕਲੀਫ ਹੋਈ। ਉਹਨਾਂ ਕਿਹਾ ਕਿ ਇਸ ਕਾਰੇ ਨੇ ਮੈਨੁੰ ਪੰਡਤ ਜਵਾਹਰ ਲਾਲ ਨਹਿਰੂ ਵੱਲੋਂ ਪੰਜਾਬੀਆਂ ਨਾਲ ਕੀਤਾ ਵਿਸ਼ਵਾਸਘਾਤ ਚੇਤੇ ਕਰਵਾ ਦਿੱਤਾ। ਨਹਿਰੁ ਨੇ ਮਾਸਟਰ ਤਾਰਾ ਸਿੰਘ ਨਾਲ ਕੀਤੇ ਵਾਅਦਿਆਂ ’ਤੇ ਵਿਸ਼ਵਾਸਘਾਤ ਕੀਤਾ ਸੀ ਤੇ ਇੰਦਰਾ ਗਾਂਧੀ ਨੇ ਵੀ ਕਈ ਵਾਰ ਵਿਸ਼ਵਾਸਘਾਤ ਕੀਤਾ ਤੇ ਰਾਜੀਵ ਗਾਂਧੀ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਵਰਗੀ ਪਵਿੱਤਰ ਆਤਮਾ ਨਾਲ ਅਪਰਾਧਿਕ ਵਿਸ਼ਵਾਸਘਾਤ ਕੀਤਾ। ਉਹਨਾਂ ਕਿਹਾ ਕਿ ਮੈਨੂੰ ਲੱਗਿਆ ਸੀ ਕਿ ਭਾਜਪਾ ਕਾਂਗਰਸ ਨਾਲ ਵੱਖ ਹੋਵੇਗੀ ਪਰ ਜਦੋਂ ਮੈਂ ਆਤਮ ਮੰਥਨ ਕੀਤਾ ਤਾਂ ਪਾਇਆ ਕਿ ਇਹਨਾਂ ’ਤੇ ਵਿਸ਼ਵਾਸ ਕਰਨਾ ਬਹੁਤ ਵੱਡੀ ਭੁੱਲ ਸੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵਿਸ਼ਵਾਸਘਾਤ ਹੋਇਆ ਤਾਂ ਅਕਾਲੀ ਦਲ ਨੇ ਕਿਸਾਨਾਂ ਤੇ ਉਹਨਾਂ ਦੇ ਪ੍ਰਤੀਨਿਧਾਂ ਨਾਲ ਕੀਤੇ ਵਾਅਦੇ ਮੁਤਾਬਕ ਸਭ ਕੁਝ ਕੀਤਾ। ਅਸੀਂ ਮੰਤਰੀ ਮੰਡਲ ਤੋਂ ਅਸਤੀਫਾ ਵੀ ਦਿੱਤਾ, ਭਾਜਪਾ ਨਾਲ ਗਠਜੋੜ ਵੀ ਤੋੜਿਆ ਤੇ ਮੈਂ ਆਪਣਾ ਪਦਮ ਵਿਭੂਸ਼ਣ ਵੀ ਮੋੜ ਦਿੱਤਾ।

ਅਕਾਲੀ ਆਗੂ ਨੇ ਵੱਖ ਵੱਖ ਵਿਅਕਤੀਆਂ, ਪਾਰਟੀਆਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਦੀ ਸਾਂਝੀ ਤਾਕਤ ਖਾਸ ਤੌਰ ’ਤੇ ਕਿਸਾਨਾ ਵਾਸਤੇ ਤਾਕਤ ਦੀ ਮਜ਼ਬੂਤੀ ਲਈ ਆਪਸੀ ਮਤਭੇਦ ਤੇ ਹਊਮੇ ਦੀ ਲੜਾਈ ਦਾ ਤਿਆਗ ਕਰਨ। ਉਹਨਾਂ ਕਿਹਾ ਕਿ ਸਾਨੂੰ ਇਕ ਦੂਜੇ ਨੁੰ ਨੀਵਾਂ ਵਿਖਾਉਣ ਦੀ ਬਿਰਤੀ ਛੱਡਣੀ ਪਵੇਗੀ ਤੇ ਇਸਦੀ ਥਾਂ ਆਪਣੀ ਸਾਰੀ ਤਾਕਤ ਤੇ ਸਰੋਤ ਇਕਜੁੱਟ ਹੋ ਕੇ ਕੇਂਦਰ ਨਾਲ ਲੜਾਈ ਵਿਚ ਲਾਉਣੇ ਪੈਣਗੇ।

ਉਹਨਾਂ ਕਿਹਾ ਕਿ ਜਿਥੇ ਤੱਕ ਅਕਾਲੀ ਦਲ ਦਾ ਸਵਾਲ ਹੈ, ਅਸੀਂ ਕਿਸਾਨ ਅੰਦੋਲਨ ਦੀ ਪੂਰਜ਼ੋਰ ਹਮਾਇਤ ਕੀਤੀ ਤੇ ਕਿਸਾਨ ਯੂਨੀਅਨਾਂ ਨਾਲ ਡੱਟ ਕੇ ਖੜ੍ਹੇ ਹਾਂ ਭਾਵੇਂ ਕਿ ਕੁਝ ਲੋਕਾਂ ਨੇ ਸਾਡੇ ਖਿਲਾਫ ਬੇਲੋੜੀਂਦੀਆਂ ਤੇ ਟਾਲੀਆਂ ਜਾ ਸਕਣ ਵਾਲੀਆਂ ਟਿੱਪਣੀਆਂ ਕੀਤੀਆਂ। ਉਹਨਾਂ ਕਿਹਾ ਕਿ ਅਸੀਂ ਇਸ ਪਵਿੱਤਰ ਲੜਾਈ ਵਿਚ ਲਿਆਂ ਹਾਸਲ ਕਰਨ ਵਾਸਤੇ ਸੰਘਰਸ਼ ਤੋਂ ਪਿੱਛੇ ਨਹੀਂ ਹਟਾਂਗੇ।

ਅਕਾਲੀ ਆਗੂ ਨੇ ਦੁਦਖਦਾਈ ਬੇਅਦਬੀ ਤੇ ਇਸ ਨਾਲ ਜੁੜੀਆਂ ਘਟਨਾਵਾਂ ਨਾਲ ਨਜਿੱਠਣ ਵਿਚ ਅਕਾਲੀ ਸਰਕਾਰ ਖਿਲਾਫ  ਢਿੱਲਮੱਠ ਕਰਨ ਦੇ ਲੱਗੇ ਦੋਸ਼ਾਂ ਨਾਲ ਹੁੰਦੀ ਪੀੜਾ ਬਾਰੇ ਵੀ ਆਪਣਾ ਦਿਲ ਖੋਲਿ੍ਹਆ। ਉਹਨਾਂ ਕਿਹਾ ਕਿ ਸਾਡੇ ’ਤੇ ਦੋਸ਼ ਲਗਾਉਣ ਵਾਲਿਆਂ ਨੂੰ ਇਹ ਨਹੀਂ ਪਤਾ ਕਿ ਸਾਡੇ ਸ਼ਰਧਾਵਾਨ ਸਿੱਖ ਹੋਣ ਦੇ ਨਾਅਤੇ ਉਹ ਕਿਸ ਤਰੀਕੇ ਦਾ ਗੁਨਾਹ ਕਰ ਰਹੇ ਹਨ। ਉਹਨਾਂ ਕਿਹਾ ਕਿ ਜੋ ਸਾਡੇ ’ਤੇ ਬੇਅਦਬੀ ਬਾਰੇ ਦੋਸ਼ ਲਗਾ ਰਹੇ ਹਨ, ਉਹ ਗੁਰੂ ਸਾਹਿਬਾਨ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਹੀਂ ਬਲਕਿ ਇੰਦਰਾ ਗਾਂਧੀ ਦੇ ਸ਼ਰਧਾਲੂ ਹਨ ਜਿਸਨੇ ਤਤਕਾਲੀ ਰਾਜਪਾਲ ਬੀ ਡੀ ਪਾਂਡੇ ਨੂੰ ਸ਼ਰ੍ਹੇਆਮ ਕਿਹਾ ਸੀ ਕਿ ਮੈਂ ਸ੍ਰੀ ਹਰਿਮੰਦਿਰ ਸਾਹਿਬ ’ਤੇ ਬੰਬ ਸੁੱਟਣ ਲਈ ਤਿਆਰ ਹਾਂ। ਉਹਨਾਂ ਕਿਹਾ ਕਿ ਜਿਥੇ ਤੱਕ ਉਹਨਾਂ ਦਾ ਸਵਾਲ ਹੈ ਤਾਂ ਉਹਨਾਂ ਨੇ ਤਾਂ ਉਹਨਾਂ  ਅਤੇ ਉਹਨਾਂ ਦੇ ਪਾਰਟੀ ਖਿਲਾਫ ਦੋਸ਼ ਲਾਉਣ ਵਾਲਿਆਂ ਨੂੰ ਵੀ ਬਖਸ਼ ਦਿੱਤਾ ਸੀ ਪਰ ਮੈਂ ਅਜਿਹੇ ਲੋਕਾਂ ਨੂੰ ਰੱਬ ਦੀ ਰਜ਼ਾ ਵਿਚ ਰਹਿਣ ਦੀ ਬੇਨਤੀ ਕਰਦਾ ਹਾਂ ਕਿਉਂਕਿ ਜਦੋਂ ਉਸਦੀ ਮਾਰ ਪੈਂਦੀ ਹੈ ਤਾਂ ਫਿਰ ਆਵਾਜ਼ ਨਹੀਂ ਆਉਂਦੀ।

ਸਰਦਾਰ ਬਾਦਲ ਨੇ ਸੰਕੇਤ ਦਿੱਤਾ ਕਿ ਉਹ ਆਉਂਦੇ ਦਨਿਾਂ ਵਿਚ ਜਨਤਕ ਜੀਵਨ ਵਿਚ ਹੋਰ ਸਰਗਰਮੀ ਨਾਲ ਸ਼ਾਮਲ ਹੋਣਗੇ ਤੇ ਕਿਹਾ ਕਿ ਉਮਰ ਤੇ ਸਿਹਤ ਦੀ ਪਰਵਾਹ ਨਹੀਂ ਮੈਂ ਪੰਜਾਬੀਆਂ ਖਾਸ ਤੌਰ ’ਤੇ ਕਿਸਾਨਾਂ ਵਾਸਤੇ ਆਪਣੀ ਕੁਰਬਾਨੀ ਦੇਣ ਲਈ ਵੀ ਤਿਆਰ ਹਾਂ। ਉਹਨਾਂ ਕਿਹਾ ਕਿ ਮੈਂ ਦਬਾਅ ਝੱਲ ਸਕਦਾ ਹਾਂ ਤੇ ਚੁਣੌਤੀਆਂ ਨਾਲ ਲੜ ਸਕਦਾ ਹਾਂ ਤੇ ਅਨਿਆਂ, ਜ਼ਬਰ ਤੇ ਵਿਤਕਰੇ ਖਿਲਾਫ ਆਪਣੇ ਲੋਕਾਂ ਦਾ ਬਚਾਅ ਕਰ ਸਕਦਾ ਹਾਂ।

ਇਥੇ ਵਿਸ਼ਾਲ ਰੈਲੀ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਨਾਲ ਪ੍ਰਭਾਵਤ ਹੋਏ ਕਿਸਾਨਾਂ ਵਾਸਤੇ ਇਕ ਹਫਤੇ ਦੇ ਅੰਦਰ ਅੰਦਰ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ ਫਿਰ ਅਕਾਲੀ ਦਲ ਚੰਡੀਗੜ੍ਹ ਵਿਚ ਉਹਨਾਂ ਦੀ ਰਿਹਾਇਸ਼ ਦਾ ਘਿਰਾਓ ਕਰੇਗਾ। ਉਹਨਾਂ ਕਿਹਾ ਕਿ ਪੰਜਾਬੀ ਚੰਨਂ ਦੀਆਂ ਕਾਰਵਾਈਆਂ ਨਾਲ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਸ ਸੀ ਕਿ ਪ੍ਰਭਾਵਤ ਕਿਸਾਨਾਂ ਨੂੰ ਮਿਲਣ ਵੇਲੇ ਉਹ ਮੁਆਵਜ਼ੇ ਦਾ ਐਲਾਨ ਕਰਨਗੇ ਪਰ ਬਜਾਏ ਅਜਿਹਾ ਕਰਨ ਦੇ ਉਹਨਾਂ ਨੇ ਇਹ ਐਲਾਨ ਕਰ ਦਿੱਤਾ ਕਿ ਸਰਕਾਰ ਉਹਨਾਂ ਨੂੰ ਕੀਟਨਾਸ਼ਕ ਦਵਾਈਆਂ ਭੇਜੇਗੀ। ਉਹਨਾਂ ਕਿਹਾ ਕਿ ਹੁਣ ਜਦੋਂ ਲੱਖਾਂ ਏਕੜ ਜ਼ਮੀਨ ਵਿਚ ਖੜ੍ਹੀ ਸਾਰੀ ਫਸਲ ਤਬਾਹ ਹੋ ਗਈ ਹੈ ਤਾਂ ਉਦੋਂ ਕੀਟਨਾਸ਼ਕਾਂ ਦੀ ਕੀ ਜ਼ਰੂਰਤ ਹੈ ?

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਰਕਾਰ ਉਹਨਾਂ ਸਾਰਿਆਂ ਨੂੰ ਮੁਆਵਜ਼ਾ ਦੇਣ ਦੀ ਪਾਬੰਦ ਹੈ ਜਿਹਨਾਂ ਦੀ ਕਪਾਹ ਦੀ ਫਸਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪੂਰੀ ਤਰ੍ਰਾਂ ਤਬਾਹ ਹੋ ਗਈ ਹੈ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ ਫਿਰ ਅਗਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਉਹਨਾਂ ਨੁੰ ਨਿਆਂ ਦੇਵੇਗੀ। ਉਹਨਾਂ ਕਿਹਾ ਕਿ ਉਹਨਾਂ ਖੇਤ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ ਜਿਹਨਾਂ ਦੇ ਰੋਜ਼ਗਾਰ ਦਾ ਸਾਧਨ ਗੁਲਾਬੀ ਸੁੰਡੀ ਦੇ ਹਮਲੇ ਵਿਚ ਉਸੇ ਤਰੀਕੇ ਖੁੰਝ ਗਿਆ ਜਿਵੇਂ ਕਿਸਾਨਾਂ ਦੀ ਆਮਦਨ ਖੁੰਝ ਗਈ । ਉਹਨਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਜਦੋਂ ਪੂਰੀ ਕਪਾਹ ਦੀ ਫਸਲ ਤਬਾਹ ਹੋ ਗਈ ਸੀ ਤਾਂ ਖੇਤ ਮਜ਼ਦੂਰਾਂ ਨੁੰ 650 ਕਰੋੜ ਰੁਪਏ ਮੁਆਵਜ਼ਾ ਦਿੱਤਾ ਗਿਆ ਸੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਲਈ ਫਸਲ ਬੀਮਾ ਯੋਜਨਾ ਲਾਗੂ ਕਰੇਗੀ ਤਾਂ ਜੋ ਫਸਲ ਤਬਾਹ ਹੋਣ ’ਤੇ ਕਿਸਾਨਾਂ ਨੂੰ 70 ਤੋਂ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵਜ਼ਾਰਤ ਦਾ ਹਿੱਸਾ ਸਨ ਜਿਸਨੇ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ’ਤੇ ਧੋਖਾ ਕੀਤਾ। ਉਹਨਾਂ ਕਿਹਾ ਕਿ ਹਰ ਕੋਈ ਚੰਨੀ ਦੀ ਵਿਰੋਧੀ ਧਿਰ ਦੇ ਆਗੂ ਵਜੋ ਭੂਮਿਕਾ ਨੂੰ ਜਾਣਦਾ ਹੈ। ਜਦੋਂ ਚੰਨੀ ਨੂੰ ਪੁੱਛਿਆ ਗਿਆ ਸੀ ਕਿ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕੀ ਕੰਮ ਕਰਵਾਏ ਤਾਂ ਚੰਨੀ ਨੇ ਕਿਹਾ ਸੀ ਕਿ ਸੜਕਾਂ ਦੇ ਪੈਚ ਲਗਾਏ ਹਨ। ਇਸ ਵਾਰ ਪੈਚ ਵੀ ਨਹੀਂ ਲੱਗੇ।

ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਨੂੰ ਨਾ ਝੱਲਦਿਆਂ ਉਹਨਾਂ ਦੇ ਬਠਿੰਡਾ ਸੰਸਦੀ ਹਲਕੇ ਦੇ 7 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਉਹਨਾਂ ਕਿਹਾ ਕਿ ਕਿਸਾਨ ਇਹ ਕਦਮ ਚੁੱਕਣ ਲਈ ਮਜਬੂਰ ਹਨ ਕਿਉਂਕਿ ਕਾਂਗਰਸ ਸਰਕਾਰ ਨੇ ਉਹਨਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਕਿਸਾਨਾਂ ਨਾਲ ਠੱਗੀ ਮਾਰੀ ਜਾ ਰਹੀ ਹੈ ਤੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ ਵੱਖ ਸੜਕਾਂ ਲਈ ਉਹਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਸਾਬਕਾ ਮੁੰਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਮੁਆਵਜ਼ਾ ਦੇਣ ਵਾਸਤੇ ਇਕ ਸਾਲ ਪੇਸ਼ ਕੀਤੀ ਗਈ ਸੀ ਪਰ ਮੌਜੂਦਾ ਕਾਂਗਰ ਸਰਕਾਰ ਕਿਸਾਨਾਂ ਨੂੰ ਨਿਗੂਣਾ ਮੁਆਵਜ਼ਾ ਦੇ ਰਹੀ ਹੈ। ਉਹਨਾਂ ਕਿਹਾ ਕਿ ਮੈਂ ਕਿਸਾਨਾਂ ਨੁੰ ਅਪੀਲ ਕਰਦੀ ਹਾਂ ਕਿ ਉਹ ਡਟੇ ਰਹਿਣ ਤੇ ਵਿਸ਼ਵਾਸ ਦੁਆਉਂਦੀ ਹੈ ਕਿ ਸੂਬੇ ਵਿਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਉਹਨਾਂ ਨੁੰ ਵਾਜਬ ਮੁਆਵਜ਼ਾ ਪ੍ਰਦਾਨ ਕੀਤਾ ਜਾਵੇਗਾ।

ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਸਾਨਾਂ ਦੇ ਹੱਕ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਵੱਲੋਂ ਮੰਤਰੀ ਮੰਡਲ ਵੱਲੋਂ ਅਸਤੀਫਾ ਦੇਣ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸਿਰਫ ਅਕਾਲੀ ਦਲ ਤੇ ਬਸਪਾ ਸਰਕਾਰ ਹੀ ਕਿਸਾਨਾਂ, ਮਜ਼ਦੂਰਾਂ ਤੇ ਕਮਜ਼ੋਰ ਵਰਗਾਂ ਦਾ ਹੱਥ ਫੜ ਸਕਦੀ ਹੈ।

ਇਸ ਮੌਕੇ ਹੋਰਨਾਂ ਤੋਂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਜਗਮੀਤ ਸਿੰਘ ਬਰਾੜ, ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਰੂਪ ਚੰਦ ਸਿੰਗਲਾ, ਜੀਤ ਮਹਿੰਦਰ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਭੱਟੀ, ਯੂਥ ਅਕਾਲੀ  ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਤੇ ਐਸ ਓ ਆਈ ਦੇ ਪ੍ਰਧਾਨ ਰੋਬਿਨ ਬਰਾੜ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

Most Popular

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

by Ranjit Singh
3 weeks ago
0

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਕਮਲ ਗਰੇਵਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 